
ਹੈਰੋਇਨ, ਡਰੱਗ ਮਨੀ, ਪਿਸਤੌਲ ਤੇ ਜ਼ਿੰਦਾ ਰੌਂਦ ਬਰਾਮਦ
Amritsar Rural Police Arrest Two Drug Smugglers Latest News in Punjabi ਚੋਗਾਵਾਂ (ਅੰਮ੍ਰਿਤਸਰ) : ਪੁਲਿਸ ਦੇ ਉਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਇਕ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਹੈਰੋਇਨ, ਡਰੱਗ ਮਨੀ, ਪਿਸਤੌਲ, ਜ਼ਿੰਦਾ ਰੋਂਦ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦੀ ਖ਼ਬਰ ਸਾਹਮਣੇ ਆਈ ਹੈ।
ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਪਿੰਡ ਬਰਾੜ ’ਚ ਨਾਕਾਬੰਦੀ ਕਰ ਕੇ ਬਲਵਿੰਦਰ ਸਿੰਘ ਉਰਫ਼ ਬੋਬੀ ਵਾਸੀ ਚੀਚਾ, ਲਵਪ੍ਰੀਤ ਸਿੰਘ ਉਰਫ਼ ਲਵ ਪਿੰਡ ਰਾਜਾਤਾਲ ਨੂੰ 6 ਕਿਲੋ 150 ਗ੍ਰਾਮ ਹੈਰੋਇਨ, 10 ਹਜ਼ਾਰ ਦੀ ਡਰੱਗ ਮਨੀ, ਇਕ ਪਿਸਤੌਲ 30 ਬੋਰ, 4 ਜ਼ਿੰਦਾ ਰੋਂਦ ਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਅਧੀਨ ਮੁਕੱਦਮਾ ਦਰਜ ਕਰ ਕੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਦਸਿਆ ਕਿ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਵਿਰੁਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।