ਪੰਜਾਬ ਕੈਬਨਿਟ ਨੇ ਲਏ ਗਏ ਅਹਿਮ ਤੇ ਵੱਡੇ ਫ਼ੈਸਲੇ
Published : Jun 21, 2025, 5:34 pm IST
Updated : Jun 21, 2025, 5:34 pm IST
SHARE ARTICLE
Punjab Cabinet
Punjab Cabinet

ਫਾਇਰ ਸੇਫਟੀ ਸਰਟੀਫਿਕੇਟ ਦੀ ਮਿਆਦ ਵਧੀ, ਲੇਬਰ ਐਕਟ 'ਚ ਸੋਧ, 500 ਨਵੀਆਂ ਜੇਲ ਅਸਾਮੀਆਂ

Punjab News : ਪੰਜਾਬ ਕੈਬਨਿਟ ਵੱਲੋਂ ਅੱਜ ਹੋਈ ਮੀਟਿੰਗ ਵਿੱਚ ਕਈ ਵੱਡੇ ਅਤੇ ਲੋਕ-ਹਿਤ ਫੈਸਲੇ ਲਏ ਗਏ ਹਨ। ਇਹ ਫੈਸਲੇ ਅੱਗੇ ਆਉਣ ਵਾਲੇ ਸਮੇਂ ਵਿੱਚ ਆਮ ਲੋਕਾਂ, ਮਜ਼ਦੂਰਾਂ ਅਤੇ ਸੁਰੱਖਿਆ ਪ੍ਰਬੰਧਾਂ ਲਈ ਮਹੱਤਵਪੂਰਨ ਮੰਨੇ ਜਾ ਰਹੇ ਹਨ।

ਫਾਇਰ ਸੇਫਟੀ ਸਰਟੀਫਿਕੇਟ ਦੀ ਮਿਆਦ 'ਚ ਵਾਧਾ

ਹੁਣ ਤੱਕ ਫਾਇਰ ਸੇਫਟੀ ਸਰਟੀਫਿਕੇਟ ਦੀ ਮਿਆਦ ਇਕ ਸਾਲ ਸੀ, ਜਿਸਨੂੰ ਵਧਾ ਕੇ ਹੁਣ ਤਿੰਨ ਤੋਂ ਪੰਜ ਸਾਲ ਕਰ ਦਿੱਤਾ ਗਿਆ ਹੈ। ਇਸ ਨਾਲ ਇਮਾਰਤਾਂ ਅਤੇ ਵਪਾਰਕ ਸੰਸਥਾਵਾਂ ਨੂੰ ਵਾਰ-ਵਾਰ ਸਰਟੀਫਿਕੇਟ ਨਵਾਂ ਕਰਵਾਉਣ ਦੀ ਔਖੜ ਨਹੀਂ ਰਹੇਗੀ।

ਪੰਜਾਬ ਲੇਬਰ ਭਲਾਈ ਐਕਟ ਵਿੱਚ ਸੋਧ

ਕੈਬਨਿਟ ਨੇ ਪੰਜਾਬ ਲੇਬਰ ਭਲਾਈ ਐਕਟ ਵਿੱਚ ਵੀ ਸੋਧਾਂ ਮਨਜ਼ੂਰ ਕਰ ਦਿੱਤੀਆਂ ਹਨ।
ਮੁਲਾਜ਼ਮਾਂ ਦਾ ਕੰਟਰੀਬਿਊਸ਼ਨ: ਪਹਿਲਾਂ 5 ਰੁਪਏ ਸੀ, ਹੁਣ ਵਧਾ ਕੇ 10 ਰੁਪਏ ਕੀਤਾ ਗਿਆ ਹੈ।
ਮਾਲਕਾਂ ਦਾ ਕੰਟਰੀਬਿਊਸ਼ਨ: ਪਹਿਲਾਂ 20 ਰੁਪਏ ਸੀ, ਹੁਣ 40 ਰੁਪਏ ਕਰ ਦਿੱਤਾ ਗਿਆ ਹੈ।
ਇਸ ਨਾਲ ਲੇਬਰ ਭਲਾਈ ਫੰਡ ਹੋਰ ਮਜ਼ਬੂਤ ਹੋਵੇਗਾ ਅਤੇ ਮਜ਼ਦੂਰਾਂ ਦੀ ਭਲਾਈ ਲਈ ਵਧੇਰੇ ਸਹੂਲਤਾਂ ਮੁਹੱਈਆ ਹੋਣਗੀਆਂ।

ਪੰਜਾਬ ਦੀਆਂ ਜੇਲਾਂ ਲਈ 500 ਨਵੀਆਂ ਅਸਾਮੀਆਂ

ਕੈਬਨਿਟ ਵੱਲੋਂ ਇੱਕ ਹੋਰ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੀਆਂ ਜੇਲਾਂ ਵਿੱਚ 500 ਨਵੀਆਂ ਅਸਾਮੀਆਂ ਬਣਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਨਾਲ ਜੇਲ੍ਹ ਪ੍ਰਬੰਧਨ ਹੋਰ ਸੁਚੱਜਾ ਅਤੇ ਮਜ਼ਬੂਤ ਹੋਵੇਗਾ।

ਇਹ ਫੈਸਲੇ ਪੰਜਾਬ ਸਰਕਾਰ ਵੱਲੋਂ ਲੋਕ-ਹਿਤ ਅਤੇ ਪ੍ਰਸ਼ਾਸਨਿਕ ਸੁਧਾਰ ਵੱਲ ਵਧਾਇਆ ਗਿਆ ਇੱਕ ਹੋਰ ਕਦਮ ਹਨ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement