Punjab News : ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

By : BALJINDERK

Published : Jun 21, 2025, 6:52 pm IST
Updated : Jun 21, 2025, 6:52 pm IST
SHARE ARTICLE
ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ

Punjab News in Punjabi : ਨਵੇਂ ਭਰਤੀ ਹੋਏ ਨੌਜਵਾਨਾਂ ਨੇ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਪ੍ਰਦਾਨ ਕਰ ਕੇ ਉਨ੍ਹਾਂ ਦੀ ਕਿਸਮਤ ਬਦਲਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।

ਪਟਿਆਲਾ ਤੋਂ ਨਵ-ਨਿਯੁਕਤ ਸਹਾਇਕ ਪ੍ਰੋਫੈਸਰ ਡਾ. ਜਸਵਿੰਦਰ ਨੇ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਇਹ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਇੱਕ ਸੁਪਨਾ ਸੀ।

1

ਸੁਨਾਮ ਤੋਂ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਸਰਕਾਰੀ ਨੌਕਰੀ ਦੀ ਆਸ ਲਗਪਗ ਖ਼ਤਮ ਕਰ ਦਿੱਤੀ ਸੀ ਅਤੇ ਵਿਦੇਸ਼ ਜਾਣ ਲਈ ਆਈਲੈਟਸ ਦੀ ਪ੍ਰੀਖਿਆ ਵੀ ਦਿੱਤੀ ਸੀ। ਹਾਲਾਂਕਿ ਸੂਬਾ ਸਰਕਾਰ ਵੱਲੋਂ ਦਿੱਤੇ ਮੌਕੇ ਨੇ ਉਸ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਯੋਗ ਬਣਾਇਆ। ਉਸ ਨੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

1

ਧਾਰ ਕਲਾਂ, ਪਠਾਨਕੋਟ ਦੇ ਕੁਨਾਲ ਠਾਕੁਰ ਨੇ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਦੱਸਦਿਆਂ ਇਸ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਾਹਮਣੇ ਦੇਖਣਾ ਮਾਣ ਵਾਲੀ ਗੱਲ ਹੈ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੱਚਮੁੱਚ ਬਦਲ ਦਿੱਤਾ ਹੈ।

ਇੱਕ ਹੋਰ ਨਵ-ਨਿਯੁਕਤ ਸਹਾਇਕ ਜ਼ਿਲ੍ਹਾ ਅਟਾਰਨੀ ਨੇ ਵੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਦੀ ਸ਼ਲਾਘਾ ਕੀਤੀ ਅਤੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਣ 'ਤੇ ਮਾਣ ਪ੍ਰਗਟ ਕੀਤਾ।

1

ਇੱਕ ਉਮੀਦਵਾਰ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨੌਕਰੀ ਦਾ ਤੀਜਾ ਮੌਕਾ ਹੈ। ਉਸ ਨੇ ਕਿਹਾ ਕਿ ਹੁਣ ਉਸ ਨੂੰ ਸਬ ਸਟੇਸ਼ਨ ਵਿੱਚ ਜੂਨੀਅਰ ਇੰਜਨੀਅਰ (ਜੇ.ਈ.) ਵਜੋਂ ਨਿਯੁਕਤ ਕੀਤਾ ਗਿਆ ਹੈ, ਜਿਸ ਦਾ ਸਿਹਰਾ ਸੂਬਾ ਸਰਕਾਰ ਦੇ ਸਿਰ ਬੱਝਦਾ ਹੈ।

ਜਲੰਧਰ ਤੋਂ ਆਏ ਇਕ ਉਮੀਦਵਾਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਇੱਕ ਫੌਜੀ ਦਾ ਪੁੱਤਰ ਹੈ ਅਤੇ ਉਸ ਦੇ ਪਿਤਾ ਨੂੰ ਹਾਲ ਹੀ ਵਿੱਚ ਦਿਲ ਦਾ ਦੌਰਾ ਪਿਆ ਸੀ ਅਤੇ ਉਹ ਹਸਪਤਾਲ ਵਿੱਚ ਦਾਖ਼ਲ ਹਨ। ਉਸ ਨੇ ਕਿਹਾ ਕਿ ਉਸ ਦੇ ਪਿਤਾ ਠੀਕ ਹੋਣੇ ਸ਼ੁਰੂ ਹੋ ਗਏ ਹਨ ਅਤੇ ਉਸ ਨੇ ਇਸ ਨਿਯੁਕਤੀ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਬਠਿੰਡਾ ਦੇ ਕੌਸ਼ਲ ਸ਼ਰਮਾ ਨੇ ਪੁਸ਼ਟੀ ਕੀਤੀ ਕਿ ਪੂਰੀ ਭਰਤੀ ਪ੍ਰਕਿਰਿਆ ਸੱਚਮੁੱਚ ਪਾਰਦਰਸ਼ੀ ਸੀ। ਉਸ ਨੇ 54,000 ਤੋਂ ਵੱਧ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਨੌਕਰੀਆਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਪੀ.ਐਸ.ਪੀ.ਸੀ.ਐਲ. ਵਿੱਚ ਜੇ.ਈ. ਵਜੋਂ ਚੁਣੇ ਗਏ ਅਬੋਹਰ ਤੋਂ ਇੱਕ ਹੋਰ ਉਮੀਦਵਾਰ ਨੇ ਇਸ ਨੂੰ ਆਪਣੀ ਜ਼ਿੰਦਗੀ ਦਾ ਸੁਨਹਿਰੀ ਪਲ ਦੱਸਿਆ। ਉਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨੌਕਰੀ ਨਿਰੋਲ ਮੈਰਿਟ ਦੇ ਆਧਾਰ 'ਤੇ ਮਿਲੀ ਅਤੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਨੇ ਹਜ਼ਾਰਾਂ ਲੋਕਾਂ ਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦੇ ਕੇ ਉਨ੍ਹਾਂ ਦੀ ਜ਼ਿੰਦਗੀ ਬਦਲੀ ਹੈ।

(For more news apart from Newly recruited youth praise CM for changing their fate News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement