Punjab Weather Update: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਅੱਜ ਪੰਜਾਬ ਵਿਚ ਦਾਖ਼ਲ ਹੋ ਸਕਦਾ ਹੈ ਮਾਨਸੂਨ
Published : Jun 21, 2025, 7:42 am IST
Updated : Jun 21, 2025, 8:43 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather Update News in punjabi :  ਪਿਛਲੇ 24 ਘੰਟਿਆਂ ਵਿੱਚ, ਦੱਖਣ-ਪੱਛਮੀ ਮਾਨਸੂਨ ਹੁਣ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿੱਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਇਸੇ ਰਫ਼ਤਾਰ ਨਾਲ ਜਾਰੀ ਰਿਹਾ, ਤਾਂ ਉਮੀਦ ਹੈ ਕਿ ਇਹ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਾਖ਼ਲ ਹੋਵੇਗਾ।

ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਤੱਕ ਮਾਨਸੂਨ ਪੰਜਾਬ ਵਿੱਚ ਦਾਖ਼ਲ ਹੋਣ ਲਈ ਅਨੁਕੂਲ ਹੈ। ਪਿਛਲੇ 24 ਘੰਟਿਆਂ ਵਿੱਚ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1.7 ਡਿਗਰੀ ਸੈਲਸੀਅਸ ਘਟਿਆ ਹੈ। ਤਾਪਮਾਨ ਆਮ ਨਾਲੋਂ 1.6 ਡਿਗਰੀ ਘੱਟ ਦਰਜ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਜਦੋਂ ਕਿ ਅੰਮ੍ਰਿਤਸਰ ਵਿੱਚ ਤਾਪਮਾਨ 37.6 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 34.8 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 35 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 32.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਮੀਂਹ ਨੂੰ ਲੈ ਕੇ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਅਤੇ ਬਰਨਾਲਾ ਵਿੱਚ ਬਾਰਿਸ਼ ਨੂੰ ਲੈ ਕੇ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਅਗਲੇ ਹਫ਼ਤੇ ਲਈ ਇੱਕ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਹੈ। 26 ਜੂਨ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 22 ਜੂਨ ਨੂੰ ਚੰਡੀਗੜ੍ਹ ਅਤੇ ਉੱਤਰੀ ਹਰਿਆਣਾ ਵਿੱਚ ਕੁਝ ਥਾਵਾਂ 'ਤੇ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਮੀਂਹ ਦੇ ਨਾਲ ਗਰਜ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਹੋਣ ਦੀ ਸੰਭਾਵਨਾ ਹੈ।

(For more news apart from 'Punjab Weather Update News in punjabi ' , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement