ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਕਰਵਾਇਆ ਭਰਤੀ
ਫਿਲੌਰ : ਜ਼ਿਲ੍ਹਾ ਜਲੰਧਰ ਦੇ ਸਬ-ਡਿਵੀਜ਼ਨ ਫਿਲੌਰ ਵਿੱਚ ਇੱਕ ਧਾਰਮਿਕ ਅਸਥਾਨ 'ਤੇ ਚੱਲ ਰਹੇ ਮੇਲੇ ਦੌਰਾਨ ਇੱਕ ਝੂਲਾ ਟੁੱਟ ਜਾਣ ਕਾਰਨ ਤਿੰਨ ਵਿਅਕਤੀ ਜ਼ਖਮੀ ਹੋ ਗਏ । ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿੱਚ ਦਾਖ਼ਲ ਕਰਵਾਇਆ ਗਿਆ।
ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਝੂਲਿਆਂ ਨੂੰ ਪਰਮਿਸ਼ਨ ਦੇਣ ਤੋਂ ਪਹਿਲਾਂ ਉਨ੍ਹਾਂ ਦੀ ਤਕਨੀਕੀ ਜਾਂਚ ਲਾਜ਼ਮੀ ਕੀਤੀ ਜਾਵੇ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਚੱਲਣਯੋਗ ਅਤੇ ਸੁਰੱਖਿਅਤ ਹਨ। ਲੋਕਾਂ ਦਾ ਕਹਿਣਾ ਹੈ ਕਿ ਕੋਈ ਵੀ ਵਿਅਕਤੀ ਕਿਸੇ ਵੀ ਥਾਂ ਝੂਲਾ ਲਗਾ ਲੈਂਦਾ ਹੈ, ਜਿਸ ਨਾਲ ਆਮ ਲੋਕਾਂ ਦੀ ਜਾਨ ਨੂੰ ਖਤਰਾ ਪੈਦਾ ਹੋ ਸਕਦਾ ਹੈ ।
