ਖ਼ਬਰਾਂ |

ਤਾਜ਼ਾ |

ਖੇਤੀਬਾੜੀ ਸਹਿਕਾਰੀ ਸਟਾਫ਼ ਸਿਖਲਾਈ ਸੰਸਥਾ ਜਲੰਧਰ ਨੂੰ ਕੌਮੀ ਪੱਧਰ 'ਤੇ ਬਿਹਤਰੀਨ ਸੇਵਾਵਾਂ ਲਈ ਸਨਮਾਨ
Published : Jul 21, 2018, 3:07 am IST
Updated : Jul 21, 2018, 3:07 am IST
SHARE ARTICLE
Sukhjinder Singh Randhawa
Sukhjinder Singh Randhawa

ਪੰਜਾਬ ਸਟੇਟ ਕੋਆਪਰੇਟਿਵ ਬੈਂਕ ਦੇ ਜਲੰਧਰ ਵਿਖੇ ਸਥਾਪਤ ਸਿਖਲਾਈ ਸੰਸਥਾ ਨੂੰ ਕੌਮੀ ਪੱਧਰ 'ਤੇ ਵਧੀਆ ਕਾਰਗੁਜ਼ਾਰੀ ਲਈ 'ਨੈਸ਼ਨਲ ਫ਼ੈਡਰੇਸ਼ਨ ਆਫ਼ ਸਟੇਟ............

ਚੰਡੀਗੜ੍ਹ : ਪੰਜਾਬ ਸਟੇਟ ਕੋਆਪਰੇਟਿਵ ਬੈਂਕ ਦੇ ਜਲੰਧਰ ਵਿਖੇ ਸਥਾਪਤ ਸਿਖਲਾਈ ਸੰਸਥਾ ਨੂੰ ਕੌਮੀ ਪੱਧਰ 'ਤੇ ਵਧੀਆ ਕਾਰਗੁਜ਼ਾਰੀ ਲਈ 'ਨੈਸ਼ਨਲ ਫ਼ੈਡਰੇਸ਼ਨ ਆਫ਼ ਸਟੇਟ ਕੋਆਪਰੇਟਿਵ ਬੈਂਕਸ ਮੁੰਬਈ' ਵਲੋਂ ਸਨਮਾਨਤ ਕੀਤਾ ਗਿਆ। ਇਹ ਸਨਮਾਨ ਮੁੰਬਈ ਵਿਖੇ ਵਧੀਕ ਮੁੱਖ ਸਕੱਤਰ, ਸਹਿਕਾਰਤਾ ਕਮ ਚੇਅਰਮੈਨ, ਪੰਜਾਬ ਰਾਜ ਸਹਿਕਾਰੀ ਬੈਂਕ ਡੀ.ਪੀ.ਰੈਡੀ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਡਾ.ਐਸ.ਕੇ.ਬਾਤਿਸ਼ ਅਤੇ ਸਿਖਲਾਈ ਸੰਸਥਾ ਦੇ ਪ੍ਰਿੰਸੀਪਲ ਡਾ.ਐਸ.ਐਸ.ਬਰਾੜ ਨੇ ਹਾਸਲ ਕੀਤਾ।

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੀ ਇਸ ਸਿਖਲਾਈ ਸੰਸਥਾ ਨੂੰ ਨੈਸ਼ਨਲ ਫ਼ੈਡਰੇਸ਼ਨ ਵਲੋਂ ਕੌਮੀ ਪੱਧਰ ਦਾ ਸਨਮਾਨ ਦੇਣ 'ਤੇ ਪ੍ਰਬੰਧਕਾਂ, ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਬਾਰਕਬਾਦ ਦਿਤੀ। ਸ. ਰੰਧਾਵਾ ਨੇ ਕਿਹਾ ਕਿ ਇਹ ਸਹਿਕਾਰਤਾ ਵਿਭਾਗ ਲਈ ਇਹ ਮਾਣ ਵਾਲੀ ਗੱਲ ਹੈ ਕਿਉਂਕਿ ਸਹਿਕਾਰੀ ਬੈਂਕ ਪੰਜਾਬ ਦੀ ਕਿਸਾਨੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਹਿਕਾਰਤਾ ਲਹਿਰ ਨੂੰ ਖੜ੍ਹਾ ਕਰਨ ਵਿੱਚ ਸਿਖਲਾਈ ਸੰਸਥਾ ਦਾ ਬਹੁਤ ਵੱਡਾ ਯੋਗਦਾਨ ਹੈ

ਜੋ ਅਧਿਕਾਰੀਆਂ, ਕਰਮਚਾਰੀਆਂ ਤੇ ਹੋਰਨਾਂ ਜੁੜੇ ਹੋਏ ਲੋਕਾਂ ਨੂੰ ਸਮੇਂ-ਸਮੇਂ 'ਤੇ ਸਿਖਲਾਈ ਦੇਣ ਦਾ ਕੰਮ ਕਰਦੀ ਹੈ। ਸਿਖਲਾਈ ਸੰਸਥਾ ਵੱਲੋਂ ਸਮੇਂ-ਸਮੇਂ 'ਤੇ ਟ੍ਰੇਨਿੰਗ ਲੋੜਾਂ ਦੇ ਮੱਦੇਨਜ਼ਰ ਰਖਦੇ ਹੋਏ ਸਿਖਲਾਈ ਮੁਹੱਈਆ ਕੀਤੀ ਜਾਂਦੀ ਹੈ ਜਿਸ ਦੀ ਪ੍ਰੋੜ੍ਹਤਾ ਕਰਦਿਆਂ 'ਨੈਸ਼ਨਲ ਫੈਡਰੇਸ਼ਨ ਆਫ਼ ਸਟੇਟ ਕੋਆਪਰੇਟਿਵ ਬੈਂਕਸ ਮੁੰਬਈ' ਨੇ ਸਨਮਾਨਤ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement