ਉਮੈਦਪੁਰ ਤੇ ਖੀਰਨੀਆਂ ਵਲੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ
Published : Jul 21, 2018, 11:06 am IST
Updated : Jul 21, 2018, 11:06 am IST
SHARE ARTICLE
Jagjivan Singh Khirnian and others
Jagjivan Singh Khirnian and others

ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਜੱਥੇ. ਸੰਤਾ ਸਿੰਘ ਉਮੈਦਪੁਰ ਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ ਵਲੋਂ ਅੱਜ ਸਤਲੁਜ...

ਮਾਛੀਵਾੜਾ ਸਾਹਿਬ,  ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਜੱਥੇ. ਸੰਤਾ ਸਿੰਘ ਉਮੈਦਪੁਰ ਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ ਵਲੋਂ ਅੱਜ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਗਿਆ ਅਤੇ ਦਰਿਆ ਦੇ ਆਸ-ਪਾਸ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਦਰਿਆ ਕਿਨਾਰੇ ਵਸਦੇ ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਸਤਲੁਜ ਵਿਚ ਬਾਰਿਸ਼ ਦੌਰਾਨ ਵੱਧਦਾ ਪਾਣੀ ਉਨ੍ਹਾਂ ਦੀਆਂ ਜਮੀਨਾਂ ਨੂੰ ਢਾਹ ਲਗਾ ਰਿਹਾ ਹੈ

ਜਿਸ ਕਾਰਨ ਉਨ੍ਹਾਂ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ। ਕਿਸਾਨਾਂ ਅਨੁਸਾਰ ਇਸ ਵਾਰ ਸਰਕਾਰ ਵਲੋਂ ਪਾਣੀ ਦਾ ਵਹਾਅ ਰੋਕਣ ਅਤੇ ਉਨ੍ਹਾਂ ਦੀਆਂ ਜਮੀਨਾਂ ਬਚਾਉਣ ਲਈ ਠੋਕਰਾਂ ਦੀ ਬਿਲਕੁਲ ਵੀ ਮੁਰੰਮਤ ਨਹੀਂ ਕੀਤੀ ਅਤੇ ਨਾ ਹੀ ਧੁੱਸੀ ਬੰਨ੍ਹ ਨੇੜ੍ਹੇ ਪੈ ਰਹੀਆਂ ਖ਼ਾਰਾਂ 'ਤੇ ਮਿੱਟੀ ਪਾਉਣ ਲਈ ਕੋਈ ਪ੍ਰਬੰਧ ਕੀਤੇ ਗਏ ਹਨ। ਜੇਕਰ ਪਹਾੜ੍ਹਾਂ ਵਿਚ ਮੀਂਹ ਜਿਆਦਾ ਪੈ ਗਿਆ ਤਾਂ ਸਤਲੁਜ ਦਰਿਆ ਵਿਚ ਹੜ੍ਹ ਵਾਲੀ ਸਥਿਤੀ ਆਉਣ 'ਤੇ ਦਰਿਆ ਕਿਨਾਰੇ ਵਸਦੇ ਲੋਕਾਂ ਦਾ ਭਾਰੀ ਨੁਕਸਾਨ ਹੋ ਸਕਦਾ ਹੈ। 

ਉਮੈਦਪੁਰ ਤੇ ਖੀਰਨੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਰਿਆ ਕਿਨਾਰੇ ਵਸਦੇ ਲੋਕਾਂ ਦੇ ਜਾਨ-ਮਾਲ ਦੀ ਰਾਖ਼ੀ ਅਤੇ ਜਿੱਥੇ ਵੀ ਪਾਣੀ ਜਮੀਨਾਂ ਨੂੰ ਢਾਹ ਲਗਾ ਰਿਹਾ ਹੈ ਜਾਂ ਬੰਨ੍ਹ ਨੇੜ੍ਹੇ ਖ਼ੋਰਾ ਲਗਾ ਰਿਹਾ ਹੈ ਉਸਦੀ ਤੁਰੰਤ ਮੁਰੰਮਤ ਕੀਤੀ ਜਾਵੇ।ਇਨ੍ਹਾਂ ਆਗੂਆਂ ਨੇ ਕਿਹਾ ਕਿ ਜੇਕਰ ਭਵਿੱਖ ਵਿਚ ਸਤਲੁਜ ਦਰਿਆ ਕਿਨਾਰੇ ਵਸਦੇ ਲੋਕਾਂ ਦਾ ਜਾਨ ਮਾਲ ਦਾ ਕੋਈ ਵੀ ਨੁਕਸਾਨ ਹੋਇਆ ਉਸ ਲਈ ਸਿੱਧੇ ਤੌਰ 'ਤੇ ਕਾਂਗਰਸ ਸਰਕਾਰ ਜਿੰਮੇਵਾਰ ਹੋਵੇਗੀ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement