ਤ੍ਰਿਪਰਾ ਦੇ CM ਵੱਲੋਂ ਪੰਜਾਬੀਆਂ ਤੇ ਹਰਿਆਣਵੀਆਂ ਬਾਰੇ ਕੀਤੀ ਘਟੀਆ ਟਿੱਪਣੀ 'ਤੇ 'ਆਪ' ਨੇ ਘੇਰੀ BJP
Published : Jul 21, 2020, 5:27 pm IST
Updated : Jul 21, 2020, 5:37 pm IST
SHARE ARTICLE
Bhagwant Mann
Bhagwant Mann

ਪੰਜਾਬੀਆਂ ਦੀ ਬਦੌਲਤ ਹੀ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਾ ਹੈ ਬਿਪਲਬ ਦੇਬ-ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਦੇਬ ਵੱਲੋਂ ਪੰਜਾਬੀਆਂ ਅਤੇ ਹਰਿਆਣਵੀਆਂ ਬਾਰੇ ਕੀਤੀ ਘਟੀਆ ਟਿੱਪਣੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਭਾਜਪਾ ਨੂੰ ਘੇਰਿਆ ਹੈ। ਬਿਪਲਬ ਦੇਬ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕਰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਫ਼ਿਰਕੂ ਅਤੇ ਨਸਲੀ ਟਿੱਪਣੀਆਂ ਇਕੱਲੇ ਬਿਪਲਬ ਦੇਬ ਦੀ ਹੀ ਨਹੀਂ ਸਗੋਂ ਸਮੁੱਚੀ ਭਾਜਪਾ ਦੀ ਜ਼ਹਿਰੀਲੀ ਸੋਚ ਦਾ ਪ੍ਰਗਟਾਵਾ ਕਰਦੀਆਂ ਹਨ, ਜੋ ਬੇਹੱਦ ਨਿੰਦਣਯੋਗ ਹੈ।

Tripura CM Biplab Kumar DebTripura CM Biplab Kumar Deb

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਅਤੇ ਸੋਸ਼ਲ ਮੀਡੀਆ ਰਾਹੀਂ ਭਗਵੰਤ ਮਾਨ ਸਮੇਤ ਨੇਤਾ ਵਿਰੋਧੀ ਧਿਰ ਹਰਪਾਲ ਸਿੰਘ ਚੀਮਾ, ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਮੀਤ ਹੇਅਰ, ਜੈ ਕਿਸ਼ਨ ਸਿੰਘ ਰੋੜੀ, ਰੁਪਿੰਦਰ ਕੋਰ ਰੂਬੀ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਬਿਪਲਬ ਦੇਬ ਅਤੇ ਭਾਜਪਾ 'ਤੇ ਤਾਬੜਤੋੜ ਹਮਲੇ ਬੋਲੇ, ਜੋ ਬਿਪਲਬ ਦੇਬ ਦਾ ਬਿਆਨ ਆਉਣ ਉਪਰੰਤ ਸੋਮਵਾਰ ਦੇਰ ਤੋਂ ਹੀ ਸ਼ੁਰੂ ਕਰ ਦਿੱਤੇ ਸਨ।

Bhagwant MannBhagwant Mann

ਜ਼ਿਕਰਯੋਗ ਹੈ ਕਿ ਬਿਪਲਬ ਦੇਬ ਨੇ ਤ੍ਰਿਪੁਰਾ 'ਚ ਬੋਲਦਿਆਂ ਕਿਹਾ ਸੀ ਕਿ ਪੰਜਾਬੀ ਸਰਦਾਰ ਅਤੇ ਹਰਿਆਣੇ ਦੇ ਜਾਟ ਸਰੀਰਕ ਪੱਖੋਂ ਤਾਂ ਤਕੜੇ ਹੁੰਦੇ ਹਨ ਪਰ ਦਿਮਾਗ਼ੀ ਤੌਰ 'ਤੇ ਖ਼ਾਲੀ ਹੁੰਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਜਿਸ ਕੌਮ ਬਾਰੇ ਭਾਜਪਾ ਦੇ ਮੁੱਖ ਮੰਤਰੀ ਨੇ ਘਟੀਆ ਅਤੇ ਦਿਲਾਂ ਨੂੰ ਠੇਸ ਪਹੁੰਚਾਉਣ ਵਾਲੀ ਟਿੱਪਣੀ ਕੀਤੀ ਹੈ, ਜੇਕਰ ਉਹ ਕੌਮ (ਪੰਜਾਬੀ) ਦੇਸ਼ ਨੂੰ ਅੰਗਰੇਜ਼ਾਂ ਤੋਂ ਮੁਕਤ ਕਰਾਉਣ ਲਈ 90 ਪ੍ਰਤੀਸ਼ਤ ਕੁਰਬਾਨੀਆਂ ਨਾ ਦਿੰਦੇ ਤਾਂ ਅੱਜ ਬਿਪਲਬ ਦੇਬ ਮੁੱਖ ਮੰਤਰੀ ਦੀ ਕੁਰਸੀ 'ਤੇ ਨਾ ਬੈਠਾ ਹੁੰਦਾ।

Harpal Singh CheemaHarpal Singh Cheema

ਭਗਵੰਤ ਮਾਨ ਅਨੁਸਾਰ, ''ਪੂਰੀ ਦੁਨੀਆ 'ਚ ਪੰਜਾਬੀਆਂ ਨੇ ਆਪਣਾ ਖ਼ਾਸ ਮੁਕਾਮ ਬਣਾਇਆ ਹੈ। ਅਣਗਿਣਤ ਮੁਲਕਾਂ 'ਚ ਪੰਜਾਬੀਆਂ ਨੇ ਆਰਥਿਕ, ਸਮਾਜਿਕ ਅਤੇ ਰਾਜਨੀਤਕ ਖੇਤਰ 'ਚ ਆਪਣੀ ਕਾਬਲੀਅਤ ਅਤੇ ਮਿਹਨਤ ਦੇ ਦਮ 'ਤੇ ਝੰਡੇ ਗੱਡੇ ਹਨ। ਕੈਨੇਡਾ ਸਰਕਾਰ ਦੇ ਮੰਤਰੀ ਮੰਡਲ 'ਚ ਰੱਖਿਆ ਮੰਤਰੀ ਸਮੇਤ ਸਾਰੇ ਪੰਜਾਬੀ ਮੰਤਰੀਆਂ ਦੀ ਗਿਣਤੀ ਮੋਦੀ ਦੇ ਮੰਤਰੀ ਮੰਡਲ 'ਚ ਸ਼ਾਮਲ ਪੰਜਾਬੀਆਂ ਨਾਲ ਵੱਧ ਹੈ।

Aam Aadmi PartyAam Aadmi Party

ਇਸੇ ਤਰਾਂ ਜਦੋਂ ਦੇਸ਼ (ਭਾਰਤ) ਆਜ਼ਾਦੀ ਉਪਰੰਤ ਭੁੱਖਮਰੀ ਨਾਲ ਨਾਲ ਜੂਝ ਰਿਹਾ ਸੀ ਤਾਂ ਪੰਜਾਬ ਅਤੇ ਹਰਿਆਣਾ ਦੇ ਅੰਨਦਾਤਾ ਕਿਸਾਨਾਂ ਨੇ ਦੇਸ਼ ਨੂੰ ਅੰਨ-ਅਨਾਜ ਪੱਖੋਂ ਆਤਮ ਨਿਰਭਰ ਕੀਤਾ।
ਭਗਵੰਤ ਮਾਨ ਨੇ ਭਾਜਪਾ ਹਾਈਕਮਾਨ ਕੋਲੋਂ ਮੰਗ ਕੀਤੀ ਕਿ ਉਹ ਬਿਪਲਬ ਦੇਬ ਨੂੰ ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰਨ। ਉਨ੍ਹਾਂ ਕਿਹਾ ਕਿ ਆਤਮ ਸਨਮਾਨ ਦੀ ਰੱਖਿਆ ਲਈ ਅਜਿਹੀਆਂ ਘਟੀਆ ਟਿੱਪਣੀਆਂ ਬਿਲਕੁਲ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement