ਸੁਖਬੀਰ ਬਾਦਲ ਕਿਸਾਨਾਂ ਲਈ ਹੁਣ ਮਗਰਮੱਛ ਦੇ ਹੰਝੂ ਨਾ ਵਹਾਉਣ : ਕੈਪਟਨ ਅਮਰਿੰਦਰ ਸਿੰਘ
Published : Jul 21, 2020, 7:12 am IST
Updated : Jul 21, 2020, 7:12 am IST
SHARE ARTICLE
 captain Amrinder Singh
captain Amrinder Singh

ਆਰਡੀਨੈਂਸਾਂ ਦੇ ਹੱਕ 'ਚ ਭੁਗਤ ਕੇ ਅਕਾਲੀ ਦਲ ਨੂੰ ਕਿਸਾਨਾਂ ਪ੍ਰਤੀ ਹੇਜ ਦਿਖਾਉਣ ਦਾ ਕੋਈ ਹੱਕ ਨਹੀਂ

ਚੰਡੀਗੜ੍ਹ  (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਕਿਸਾਨਾਂ ਦੀ ਸਥਿਤੀ 'ਤੇ ਮਗਰਮੱਛ ਦੇ ਹੰਝੂ ਵਹਾਉਣੇ ਬੰਦ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਮਰਥਨ ਨਾਲ ਕੇਂਦਰ ਸਰਕਾਰ ਵਲੋਂ ਪਾਸੇ ਕੀਤੇ ਖੇਤੀ ਆਰਡੀਨੈਂਸਾਂ ਨੇ ਕਿਸਾਨਾਂ ਦੀ ਜਾਨ ਸੂਲੀ ਉੱਤੇ ਟੰਗੀ ਹੋਈ ਹੈ।

Tractor protestTractor protest

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਇਨ੍ਹਾਂ ਆਰਡੀਨੈਂਸਾਂ, ਜੋ ਸਪੱਸ਼ਟ ਤੌਰ 'ਤੇ ਘੱਟੋ-ਘੱਟ ਸਮਰਥਨ ਮੁੱਲ ਦਾ ਅੰਤ ਕਰ ਦੇਣ ਵਲ ਪਹਿਲਾ ਕਦਮ ਹੈ, ਦੇ ਹੱਕ ਵਿਚ ਭੁਗਤਣ ਨਾਲ ਕਿਸਾਨਾਂ ਦੇ ਹਿਤਾਂ ਦੀ ਰਾਖੀ ਕਰਨ ਦੇ ਢਕਵੰਜ ਤੋਂ ਪਰਦਾ ਚੁੱਕ ਦਿਤਾ ਹੈ ਜਦਕਿ ਇਨ੍ਹਾਂ ਦੇ ਸ਼ਾਸਨਕਾਲ ਦੌਰਾਨ ਕਿਸਾਨਾਂ ਦੀ ਸਥਿਤੀ ਨਿੱਘਰ ਚੁੱਕੀ ਸੀ।

Sukhbir Badal With Harsimrat Badal Sukhbir Badal With Harsimrat Badal

ਉਨ੍ਹਾਂ ਕਿਹਾ ਕਿ ਸੁਖਬੀਰ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਉਸ ਦੀ ਪਤਨੀ ਅਤੇ ਅਕਾਲੀ ਲੀਡਰ ਹਰਸਿਮਰਤ ਕੌਰ ਬਾਦਲ ਵੀ ਕੇਂਦਰੀ ਮੰਤਰੀ ਵਜੋਂ ਇਨ੍ਹਾਂ ਆਰਡੀਨੈਂਸਾਂ ਦੀ ਪ੍ਰਵਾਨਗੀ 'ਤੇ ਮੋਹਰ ਲਾਉਣ ਵਾਲੀ ਵਜ਼ਾਰਤ ਵਿਚ ਸ਼ਾਮਲ ਸੀ। ਘੱਟੋ-ਘੱਟ ਸਮਰਥਨ ਮੁੱਲ 'ਤੇ ਕੇਂਦਰ ਸਰਕਾਰ ਪਾਸੋਂ ਸਪੱਸ਼ਟੀਕਰਨ ਲੈਣ ਲਈ ਸੁਖਬੀਰ ਬਾਦਲ ਵਲੋਂ ਕਿਸਾਨ ਜਥੇਬੰਦੀਆਂ ਦੇ ਵਫ਼ਦ ਦੀ ਅਗਵਾਈ ਕਰਨ ਦੀ ਕੀਤੀ ਪੇਸ਼ਕਸ਼ ਦੀ ਖਿੱਲੀ ਉਡਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਥੋਂ ਪਤਾ ਲਗਦਾ ਹੈ ਕਿ ਸੁਖਬੀਰ ਬਾਦਲ ਜ਼ਮੀਨੀ ਹਕੀਕਤ ਤੋਂ ਪੂਰੀ ਤਰ੍ਹਾਂ ਅਣਜਾਣ ਹੈ।

Captain Amrinder Singh Captain Amrinder Singh

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਰਡੀਨੈਂਸ, ਜਿਨ੍ਹਾਂ ਨੂੰ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫ਼ਾਰਸ਼ਾਂ ਦੀ ਲੀਹ 'ਤੇ ਲਿਆਂਦਾ ਗਿਆ ਹੈ, ਭਾਰਤ ਦੇ ਸੰਘੀ ਢਾਂਚੇ ਦੇ ਪੂਰੀ ਤਰ੍ਹਾਂ ਵਿਰੁਧ ਹਨ ਜਿਸ ਨੇ ਘੱਟ-ਘੱਟ ਸਮਰਥਨ ਮੁੱਲ ਦੀ ਪ੍ਰਣਾਲੀ ਨੂੰ ਖ਼ਤਮ ਕਰਨ ਦਾ ਵੀ ਸੁਝਾਅ ਦਿਤਾ।

Tractor protestTractor protest

ਉਨ੍ਹਾਂ ਕਿਹਾ ਕਿ ਜੇਕਰ ਸਿਫ਼ਾਰਸ਼ਾਂ ਨੂੰ ਆਰਡੀਨੈਂਸਾਂ 'ਤੇ ਲਾਗੂ ਕਰ ਦਿਤਾ ਜਾਂਦਾ ਹੈ ਤਾਂ ਇਹ ਅਨੁਮਾਨ ਤਰਕਸੰਗਤ ਹੈ ਕਿ ਛੇਤੀ ਹੀ ਸਮਰਥਨ ਭਾਅ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਪਾਰਟੀ ਹਿਤਾਂ ਅਤੇ ਖਾਸ ਤੌਰ 'ਤੇ ਨਿਜੀ ਅਤੇ ਅਪਣੀ ਪਤਨੀ ਦੇ ਹਿੱਤਾਂ ਦੀ ਰਾਖੀ ਖਾਤਰ ਇਨ੍ਹਾਂ ਤੱਥਾਂ ਨੂੰ ਅਣਗੌਲਿਆ ਕਰ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement