ਆੜ੍ਹਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਬਣਦੇ ਢਾਈ ਫ਼ੀ ਸਦੀ ਕਮਿਸ਼ਨ ਨੂੰ ਬਹਾਲ ਕਰਨ ਦੀ ਮੰਗ
Published : Jul 21, 2020, 11:04 am IST
Updated : Jul 21, 2020, 11:04 am IST
SHARE ARTICLE
captain Amrinder Singh
captain Amrinder Singh

ਮੁੱਖ ਮੰਤਰੀ ਵਲੋਂ ਪਾਸਵਾਨ ਨੂੰ ਪੱਤਰ

ਚੰਡੀਗੜ੍ਹ, 20 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਖਪਤਕਾਰ ਮਾਮਲਿਆਂ, ਖ਼ੁਰਾਕ ਤੇ ਜਨਤਕ ਵੰਡ ਮੰਤਰੀ ਰਾਮ ਵਿਲਾਸ ਪਾਸਵਾਨ ਤੋਂ ਮੰਗ ਕੀਤੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਦੇ 2.5 ਫ਼ੀ ਸਦੀ ਸਬੰਧੀ ਆੜ੍ਹਤੀਆਂ ਦੇ ਕਮਿਸ਼ਨ ਦੇ ਕਾਨੂੰਨੀ ਉਪਬੰਧ ਨੂੰ ਬਹਾਲ ਕੀਤਾ ਜਾਵੇ ਅਤੇ ਇਹ ਵੀ ਚਿਤਾਇਆ ਕਿ ਮੌਜੂਦਾ ਨੀਤੀ ਤੋਂ ਕਿਸੇ ਵੀ ਤਰ੍ਹਾਂ ਪਿੱਛੇ ਹਟਣ ਨਾਲ ਝੋਨੇ ਦੀ ਖ਼ਰੀਦ ਪ੍ਰਕਿਰਿਆ ਵਿਚ ਗੰਭੀਰ ਖੜੋਤ ਆ ਸਕਦੀ ਹੈ। ਇਹ ਮਹਿਸੂਸ ਕਰਦਿਆਂ ਕਿ ਹਾੜੀ ਦੇ ਮੰਡੀਕਰਨ ਸੀਜ਼ਨ ਲਈ ਮੁਹਈਆ ਕੀਤਾ ਗਿਆ ਉੱਕਾ-ਪੁੱਕਾ ਕਮਿਸ਼ਨ, ਘੱਟੋ-ਘੱਟ ਸਮਰਥਨ ਮੁੱਲ ਦੇ 2.5 ਫ਼ੀ ਸਦੀ ਦੇ ਕਾਨੂੰਨੀ ਉਪਬੰਧਾਂ ਦੇ ਉਲਟ ਹੈ, ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਹਾੜ੍ਹੀ ਦੇ ਮਾਰਕੀਟਿੰਗ ਸੀਜ਼ਨ 2020-21 ਲਈ ਆਰਜ਼ੀ ਕੀਮਤ ਤਾਲਿਕਾ ਨੂੰ ਸੋਂਧਿਆ ਜਾਵੇ ਜੋ ਕਿ ਭਾਰਤ ਸਰਕਾਰ ਦੇ ਖ਼ੁਰਾਕ ਤੇ ਜਨਤਕ ਵੰਡ ਵਿਭਾਗ ਵਲੋਂ ਜਾਰੀ ਕੀਤੀ ਗਈ ਹੈ। ਇਸ ਤਾਲਿਕਾ ਦੇ ਅਨੁਸਾਰ ਆੜ੍ਹਤੀਆਂ ਦਾ ਕਮਿਸ਼ਨ ਉੱਕਾ-ਪੁੱਕਾ 46 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਨਿਰਧਾਰਿਤ ਕੀਤਾ ਗਿਆ ਹੈ ਜੋ ਕਿ ਅਸਲ ਖ਼ਰਚੇ ਦੇ ਕੁਝ ਅਨੁਮਾਨਾਂ ’ਤੇ ਨਿਰਧਾਰਿਤ ਕੀਤਾ ਲਗਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement