ਉਡੀਕ ਖਤਮ PSEB ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ, ਜਾਣੋ ਕਿਵੇਂ ਦੇਖ ਸਕਦੇ ਹੋ ਆਪਣਾ ਨਤੀਜਾ...
Published : Jul 21, 2020, 11:29 am IST
Updated : Jul 21, 2020, 11:59 am IST
SHARE ARTICLE
Student
Student

ਬਾਰਵੀਂ ਦੇ 2,86,378 ਵਿਦਿਆਰਥੀਆਂ ਵਿੱਚੋਂ 2,60,547 ਵਿਦਿਆਰਥੀ ਪਾਸ

ਪੰਜਾਬ ਬੋਰਡ ਦੇ ਨਤੀਜੇ ਆਪਣੇ ਤੈਅ ਸਮੇਂ ਦੇ ਅਨੁਸਾਰ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਕੋਵੀਡ -19 ਦੇ ਕਾਰਨ ਇਸ ਵਾਰ ਪ੍ਰੈਸ ਕਾਨਫਰੰਸ ਵਿਚ ਨਤੀਜਿਆਂ ਦੀ ਘੋਸ਼ਣਾ ਨਾ ਕਰਦਿਆਂ ਸਿੱਧੇ ਤੌਰ ‘ਤੇ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਹਨ। ਅਜਿਹੀ ਸਥਿਤੀ ਵਿਚ, ਜਿਹੜੇ ਵਿਦਿਆਰਥੀ ਪ੍ਰੀਖਿਆ ਵਿਚ ਬੈਠੇ ਹਨ ਉਹ ਆਪਣਾ ਸਕੋਰ ਬੋਰਡ ਦੀ ਵੈਬਸਾਈਟ pseb.ac.in ਤੇ ਵੇਖ ਸਕਦੇ ਹਨ।

StudentsStudents

ਕੈਬਨਿਟ ਮੰਤਰੀ ਨੇ ਦੱਸਿਆ ਕਿ ਲਗਾਤਾਰ ਦੂਜੇ ਸਾਲ ਸਰਕਾਰੀ ਸਕੂਲਾਂ ਦਾ ਨਤੀਜੇ ਐਫਿਲੀਏਟਡ ਅਤੇ ਐਸੋਸ਼ੀਏਟਿਡ ਸਕੂਲਾਂ ਨਾਲੋਂ ਵਧੀਆ ਰਿਹਾ ਹੈ। ਸਰਕਾਰੀ ਸਕੂਲਾਂ ਦੀ ਪਾਸ ਫ਼ੀਸਦੀ 94.32 ਫੀਸਦੀ ਰਹੀ ਹੈ ਜਦਕਿ ਐਫਿਲੀਏਟਡ ਸਕੂਲਾਂ ਦੀ 91.84 ਫ਼ੀਸਦੀ ਅਤੇ ਐਸੋਸ਼ੀਏਟਿਡ ਸਕੂਲਾਂ ਦੀ 87.04 ਫ਼ੀਸਦੀ ਰਹੀ ਹੈ। ਉਨਾਂ ਦੱਸਿਆ ਕਿ 92.77 ਫ਼ੀਸਦੀ ਰੈਗੂਲਰ ਵਿਦਿਆਰਥੀਆਂ ਨੇ ਇਹ ਇਮਤਿਹਾਨ ਪਾਸ ਕੀਤਾ ਹੈ। ਵਿਜੇ ਇੰਦਰ ਸਿੰਗਲਾ ਨੇ ਕਿਹਾ, ‘‘ਪੰਜਾਬ ਵਿੱਚ ਸਰਕਾਰ ਦੇ ਗਠਨ ਤੋਂ ਬਾਅਦ ਅਸੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਸਿੱਖਿਆ ਦਾ ਪੱਧਰ ਉੱਚ ਚੁੱਕਣ ਲਈ ਲਗਾਤਾਰ ਅਣਥੱਕ ਕੋਸ਼ਿਸ਼ਾਂ ਕਰ ਰਹੇ ਹਾਂ।

StudentsStudent

ਸਾਡੀਆਂ ਕੋਸ਼ਿਸ਼ਾਂ ਨੇ ਸਾਲ ਦਰ ਸਾਲ ਸ਼ਾਨਦਾਰ ਨਤੀਜੇ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਅਸੀਂ ਬੋਰਡ ਦੇ ਇਮਤਿਹਾਨਾਂ ਵਿੱਚ ਪਾਸ ਫ਼ੀਸਦੀ ’ਚ ਵਾਧਾ ਦਰਜ ਕੀਤਾ ਹੈ।’’ ਉਨਾਂ ਅੱਗੇ ਕਿਹਾ ਕਿ ਸਾਲ 2017 ਵਿੱਚ ਬਾਰਵੀਂ ਦੀ ਪਾਸ ਫ਼ੀਸਦੀ 63 ਫ਼ੀਸਦੀ ਤੋਂ ਵੀ ਘੱਟ ਸੀ ਜਦ ਕਿ 2018 ਵਿੱਚ ਇਹ ਵਧ ਕੇ 65.97 ਫ਼ੀਸਦੀ ਹੋ ਗਈ। ਉਨਾਂ ਦੱਸਿਆ ਕਿ ਪਿਛਲੇ ਸਾਲ 2019 ਵਿੱਚ ਨਤੀਜੇ 86.41 ਫ਼ੀਸਦੀ ਸਨ ਜੋ ਕਿ ਪਿਛਲੇ ਸਾਲਾਂ ਨਾਲੋਂ ਵੱਧ ਸਨ। ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕੁੱਝ ਵਿਸ਼ਿਆਂ ਦਾ ਇਮਤਿਹਾਨ ਰੱਦ ਕੀਤਾ ਗਿਆ ਸੀ ਅਤੇ ਪੀ.ਐਸ.ਈ.ਬੀ. ਨੇ ਵਧੀਆ ਕਾਰਗੁਜ਼ਾਰੀ ਵਿਸ਼ਾ ਫਾਰਮੂਲਾ ਨੂੰ ਅਪਣਾਇਆ।

StudentsStudents

ਇਸ ਫਰਮੂਲੇ ਦੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਜੇ ਕੋਈ ਵਿਦਿਆਰਥੀ ਚਾਰ ਵਿਸ਼ਿਆਂ ਦੇ ਇਮਤਿਹਾਨ ਵਿੱਚ ਬੈਠਦਾ ਹੈ ਤਾਂ ਉਸ ਦੇ ਸਭ ਤੋਂ ਵਧੀਆ ਤਿੰਨ ਵਿਸ਼ਿਆਂ ਦੇ ਅੰਕਾਂ ਦੀ ਔਸਤ ਦੇ ਆਧਾਰ ’ਤੇ ਰੱਦ ਵਿਸ਼ੇ ਦਾ ਨੰਬਰ ਦਿੱਤੇ ਜਾਂਦੇ ਹਨ। ਸਿੰਗਲਾ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਇੱਕ ਤੋਂ ਵੱਧ ਵਿਸ਼ਿਆਂ ਲਈ ਡਵੀਜ਼ਨ ’ਚ ਸੁਧਾਰ ਕਰਨ ਦੇ ਇਰਾਦੇ ਨਾਲ ਇਮਤਿਹਾਨ ਵਿੱਚ ਬੈਠੇ ਸਨ, ਉਨਾਂ ’ਤੇ ਵੀ ਏਹੋ ਫਾਰਮੂਲਾ ਲਾਗੂ ਕੀਤਾ ਗਿਆ ਹੈ। ਉਨਾਂ ਕਿਹਾ ਕਿ ਕੰਪਾਰਮੈਂਟ ਦੇ ਆਖਰੀ ਮੌਕੇ ਵਾਲੇ ਵਿਦਿਆਰਥੀਆਂ ਨੂੰ ਵੀ ਉਨਾਂ ਵੱਲੋਂ ਪਹਿਲਾਂ ਪਾਸ ਕੀਤੇ ਵਿਸ਼ਿਆਂ ਦੇ ਆਧਾਰ ’ਤੇ ਪਾਸ ਐਲਾਨਿਆ ਗਿਆ ਹੈ।

StudentsStudents

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਵਿਦਿਆਰਥੀਆਂ ਨੇ ਸਿਰਫ਼ ਇੱਕ ਵਿਸ਼ੇ ਦੀ ਇੰਪਰੂਵਮੈਂਟ ਜਾਂ ਵਾਧੂ ਵਿਸ਼ੇ ਲਈ ਦਾਖਲਾ ਭਰਿਆ ਸੀ, ਉਨਾਂ ਦਾ ਨਤੀਜਾ ਨਹੀਂ ਐਲਾਨਿਆ ਗਿਆ। ਉਨਾਂ ਨੂੰ ਸਥਿਤੀ ਆਮ ਵਰਗੀ ਹੋਣ ਤੋਂ ਬਾਅਦ ਇਤਤਿਹਾਨ ਵਿੱਚ ਬੈਠਣ ਲਈ ਹੋਰ ਮੌਕਾ ਦਿੱਤਾ ਜਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਦਿਹਾਤੀ ਇਲਾਕਿਆਂ ਨਾਲ ਸਬੰਧਿਤ ਵਿਦਿਆਰਥੀਆਂ ਦੀ ਪਾਸ ਫ਼ੀਸਦੀ ਸ਼ਹਿਰੀ ਇਲਾਕਿਆਂ ਦੇ ਵਿਦਿਆਰਥੀਆਂ ਨਾਲੋਂ ਵੱਧ ਰਹੀ ਹੈ। ਇਹ ਕ੍ਰਮਵਾਰ 93.39 ਫੀਸਦੀ ਅਤੇ 91.26 ਫ਼ੀਸਦੀ ਰਹੀ ਹੈ। ਉਨਾਂ ਦੱਸਿਆ ਕਿ ਇਸ ਸਾਲ ਬਾਰਵੀਂ ਦੀ ਓਪਨ ਸਕੂਲ ਸ੍ਰੇਣੀ ਵਿੱਚ 68.26 ਫ਼ੀਸਦੀ ਵਿਦਿਆਰਥੀ ਪਾਸ ਹੋਏ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement