ਕਿਸਾਨਾਂ ਨੂੰ ਸਮੇਂ ਸਿਰ ਹੋਵੇਗੀ ਝੋਨੇ ਦੀ ਅਦਾਇਗੀ, ਮੁੱਖ ਮੰਤਰੀ ਵਲੋਂ ਤਿਆਰੀਆਂ ਦੀ ਸਮੀਖਿਆ!
Published : Jul 21, 2020, 7:07 pm IST
Updated : Jul 21, 2020, 7:07 pm IST
SHARE ARTICLE
Capt Amrinder Singh
Capt Amrinder Singh

ਝੋਨੇ ਦੀ ਅਦਾਇਗੀ ਲਈ ਸੀਸੀਐਲ ਦੇ ਇੰਤਜ਼ਾਮ ਯਕੀਨੀ ਬਣਾਉਣ ਦੀ ਹਦਾਇਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਉਂਦੇ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖ਼ਰੀਦ ਸਬੰਧੀ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ। ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਸਮੇਂ ਸਿਰ ਦੇਣ ਤੋਂ ਇਲਾਵਾ ਮੰਡੀਆਂ ਵਿਚਲੇ ਹੋਰ ਪ੍ਰਬੰਧਾਂ ਦੇ ਅਗਾਊਂ ਪ੍ਰਬੰਧਾਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਵਿਭਾਗ  ਨੂੰ ਕੁੱਝ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਹਨ।

Captain Amrinder Singh Captain Amrinder Singh

ਮੁੱਖ ਮੰਤਰੀ  ਨੇ  ਵਿੱਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿਤੀਆਂ ਕਿ ਨਗਦ ਕਰਜ਼ਾ ਹੱਦ (ਸੀ.ਸੀ.ਐਲ) ਸਬੰਧੀ ਸਾਰੇ ਵਿੱਤੀ ਇੰਤਜ਼ਾਮ ਸਮੇਂ ਸਿਰ ਪੂਰੇ ਕਰ ਲਏ ਜਾਣ ਤਾਂ ਜੋ ਸਾਉਣੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ ਕਿਸਾਨਾਂ ਨੂੰ ਸਮਾਂ ਰਹਿੰਦਿਆਂ ਅਦਾਇਗੀ ਕੀਤੀ ਜਾ ਸਕੇ।

Captain Amrinder Singh Captain Amrinder Singh

ਸੂਬੇ ਵਿਚ ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾੜੀ ਦੇ ਮੰਡੀਕਰਨ ਸੀਜ਼ਨ ਦੌਰਾਨ ਹੀ ਸਾਉਣੀ ਮੰਡੀਕਰਨ ਸੀਜ਼ਨ ਮੌਕੇ ਵੀ ਕਿਸਾਨਾਂ ਨੂੰ ਅਦਾਇਗੀਆਂ, ਫ਼ਸਲ ਦੀ ਖਰੀਦ 48 ਘੰਟਿਆਂ ਅੰਦਰ ਯਕੀਨੀ ਬਣਾਈਆਂ ਜਾਣ। ਉਨ੍ਹਾਂ ਖੁਰਾਕ ਵਿਭਾਗ ਨੂੰ ਭਾਰਤ ਸਰਕਾਰ ਨਾਲ ਤਾਲਮੇਲ ਕਰਕੇ ਇਹ ਨਿਸ਼ਚਤ ਕਰਨ ਲਈ ਕਿਹਾ ਕਿ ਭਾਰਤ ਸਰਕਾਰ ਵਲੋਂ ਅਦਾਇਗੀਆਂ ਸਮੇਂ ਸਿਰ ਪੁੱਜਦੀਆਂ ਹੋ ਜਾਣ।

Captain Amrinder Singh Captain Amrinder Singh

ਮੁੱਖ ਮੰਤਰੀ ਨੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੂੰ ਕੋਵਿਡ-19 ਦੇ ਮੱਦੇਨਜ਼ਰ ਸਮਾਜਿਕ ਦੂਰੀ ਯਕੀਨੀ ਬਣਾਉਣ ਹਿੱਤ ਹੋਰ ਜ਼ਿਆਦਾ ਮੰਡੀਆਂ ਖੋਲ੍ਹਣ ਲਈ ਸਬੰਧਿਤ ਅਥਾਰਟੀਆਂ ਨਾਲ ਤਾਲਮੇਲ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਵੀ ਕਿਹਾ ਹੈ ਤਾਂ ਜੋ ਕਿਸਾਨਾਂ ਅਤੇ ਖਰੀਦ ਪ੍ਰਕਿਰਿਆ ਵਿਚ ਸ਼ਾਮਲ ਸਮੁੱਚੀਆਂ ਏਜੰਸੀਆਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Captain Amrinder Singh Captain Amrinder Singh

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੀਟਿੰਗ ਦੌਰਾਨ ਜਾਣਕਾਰੀ ਦਿਤੀ ਕਿ ਕੋਵਿਡ-19 ਦੀਆਂ ਪਾਬੰਦੀਆਂ ਕਾਰਨ ਕੋਲਕਾਤਾ ਦੀਆਂ ਬਾਰਦਾਨਾ ਤਿਆਰ ਕਰਨ ਵਾਲੀਆਂ ਮਿੱਲਾਂ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਨਹੀਂ ਕਰ ਪਾ ਰਹੀਆਂ ਜਿਸ ਕਰਕੇ ਬਾਰਦਾਨੇ ਦੀ ਸਪਲਾਈ 'ਤੇ ਅਸਰ ਪੈ ਰਿਹਾ ਹੈ। ਮੁੱਖ ਮੰਤਰੀ ਨੇ ਵਿਭਾਗ ਨੂੰ ਇਕ ਵਾਰ ਵਰਤੇ ਜਾ ਚੁੱਕੇ ਬਾਰਦਾਨੇ ਦੇ ਮੁੜ ਇਸਤੇਮਾਲ ਅਤੇ ਇਸ ਤੋਂ ਇਲਾਵਾ ਐਚ.ਡੀ.ਪੀ.ਈ. (ਪਲਾਸਟਿਕ) ਥੈਲੇ ਇਸਤੇਮਾਲ ਕਰਨ ਦੀ ਸੰਭਾਵਨਾ ਵੀ ਵਿਚਾਰਨ ਲਈ ਕਿਹਾ ਹੈ ਤਾਂ ਜੋ ਬਾਰਦਾਨੇ ਦੀ ਸਮੱਸਿਆ ਨਾਲ ਨਜਿੱਠਿਆ ਜਾ ਸਕੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement