ਪਹਿਲਾਂ 'ਕੁਰਬਾਨੀ' ਸ਼ਬਦ ਦੀ ਅਹਿਮੀਅਤ ਸਮਝ ਲੈਣ ਸੁਖਬੀਰ : ਹਰਪਾਲ ਚੀਮਾ
Published : Jul 21, 2020, 9:33 am IST
Updated : Jul 21, 2020, 9:33 am IST
SHARE ARTICLE
Harpal Cheema
Harpal Cheema

ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਬਾਰੇ ਲਿਆਂਦੇ ਗਏ ਆਰਡੀਨੈਂਸਾਂ ਦੀ ਕੇਂਦਰੀ ਖੇਤੀਬਾੜੀ ਮੰਤਰੀ ਕੋਲੋਂ

ਚੰਡੀਗੜ੍ਹ, 20 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਬਾਰੇ ਲਿਆਂਦੇ ਗਏ ਆਰਡੀਨੈਂਸਾਂ ਦੀ ਕੇਂਦਰੀ ਖੇਤੀਬਾੜੀ ਮੰਤਰੀ ਕੋਲੋਂ ਸਪਸ਼ਟੀਕਰਨ ਲੈਣ ਲਈ ਸੁਖਬੀਰ ਸਿੰਘ ਬਾਦਲ ਵਲੋਂ ਸਾਰੀਆਂ ਪਾਰਟੀਆਂ ਦੇ ਵਫ਼ਦ ਦੀ ਅਗਵਾਈ ਕਰਨ ਦੀ ਪੇਸ਼ਕਸ਼ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਜ਼ਾਕ ਉਡਾਇਆ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਿਸ ਸਮੇਂ ਇਹ ਕਿਸਾਨ ਅਤੇ ਖੇਤੀਬਾੜੀ ਵਿਰੋਧੀ ਆਰਡੀਨੈਂਸ ਕੇਂਦਰੀ ਮੰਤਰੀ ਮੰਡਲ ਦੀ ਬੈਠਕ 'ਚ ਪੇਸ਼ ਕੀਤੇ ਸਨ, ਬਾਦਲਾਂ ਨੂੰ ਉਸੇ ਵਕਤ ਸਖ਼ਤ ਵਿਰੋਧ ਕਰ ਕੇ ਮੋਦੀ ਦੀ ਤਾਨਾਸ਼ਾਹੀ ਰੋਕਣੀ ਚਾਹੀਦੀ ਸੀ,

ਪਰੰਤੂ ਅਜਿਹਾ ਕਰ ਕੇ ਬਾਦਲ ਪਰਵਾਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਨੂੰ ਖ਼ਤਰੇ 'ਚ ਨਹੀਂ ਪਾਉਣਾ ਚਾਹੁੰਦਾ ਸੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਹੜਾ ਟੱਬਰ ਇਕ ਵਜ਼ੀਰੀ ਲਈ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਆੜ੍ਹਤੀਆਂ-ਮੁਨੀਮਾਂ, ਪੱਲੇਦਾਰਾਂ ਅਤੇ ਟਰਾਂਸਪੋਰਟਰਾਂ ਦੇ ਹਿਤਾਂ ਨੂੰ ਸੂਲੀ ਚਾੜ ਸਕਦਾ ਹੈ, ਉਹ ਹੁਣ ਹੋਰ ਕਿਹੜੀ 'ਕੁਰਬਾਨੀ' ਦੇਣ ਦੀਆਂ ਗੱਲਾਂ ਕਰ ਰਿਹਾ ਹੈ। ਚੀਮਾ ਨੇ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਗੱਲਾਂ ਤੋਂ ਇੰਜ ਲਗਦਾ ਹੈ ਜਿਵੇਂ ਤੁਸੀ (ਸੁਖਬੀਰ) 'ਕੁਰਬਾਨੀ' ਸ਼ਬਦ ਦੇ ਅਰਥਾਂ, ਅਹਿਮੀਅਤ ਅਤੇ ਇਤਿਹਾਸ ਤੋਂ ਬਿਲਕੁਲ ਕੋਰੇ ਹੋ। ਕਿਰਪਾ ਕਰਕੇ ਕਿਸੇ ਪੁਰਾਣੇ ਅਤੇ ਸੱਚੇ-ਸੁੱਚੇ ਅਕਾਲੀ ਕੋਲੋਂ ਪਹਿਲਾਂ 'ਕੁਰਬਾਨੀ' ਸ਼ਬਦ ਦੇ ਮਤਲਬ ਅਤੇ ਮਕਸਦਾਂ ਬਾਰੇ ਸਮਝੋ ਫਿਰ ਪਤਾ ਲੱਗੇਗਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕਿੰਨੇ ਸੰਘਰਸ਼ਾਂ ਅਤੇ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਜਿਸ ਨੂੰ ਅੱਜ ਬਾਦਲ ਪ੍ਰਾਈਵੇਟ ਲਿਮਟਿਡ ਕੰਪਨੀ ਬਣਾ ਕੇ ਰੱਖ ਦਿਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navdeep Jalveda Wala Water Cannon ਗ੍ਰਿਫ਼ਤਾਰ! ਹਰਿਆਣਾ ਦੀ ਪੁਲਿਸ ਨੇ ਕੀਤੀ ਵੱਡੀ ਕਾਰਵਾਈ, ਕਿਸਾਨੀ ਅੰਦੋਲਨ ਵਿੱਚ

29 Mar 2024 4:16 PM

Simranjit Mann ਦਾ ਖੁੱਲ੍ਹਾ ਚੈਲੇਂਜ - 'ਭਾਵੇਂ ਸੁਖਪਾਲ ਖਹਿਰਾ ਹੋਵੇ ਜਾਂ ਕੋਈ ਹੋਰ, ਮੈਂ ਨਹੀਂ ਆਪਣੇ ਮੁਕਾਬਲੇ ਕਿਸੇ

29 Mar 2024 3:30 PM

ਭਾਜਪਾ ਦੀ ਸੋਚ ਬਾਬੇ ਨਾਨਕ ਵਾਲੀ : Harjit Grewal ਅਕਾਲੀ ਦਲ 'ਤੇ ਰੱਜ ਕੇ ਵਰ੍ਹੇ ਭਾਜਪਾ ਆਗੂ ਅਕਾਲੀ ਦਲ ਬਾਰੇ ਕਰਤੇ

29 Mar 2024 2:07 PM

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM
Advertisement