ਮਾਸਕ ਨਾ ਪਾਉਣ ਵਾਲੇ ਲੋਕਾਂ ਨੂੰ ਲੱਖਾਂ ਦਾ ਜੁਰਮਾਨਾ
Published : Jul 21, 2020, 10:52 am IST
Updated : Jul 21, 2020, 10:53 am IST
SHARE ARTICLE
File Photo
File Photo

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ

ਜਲੰਧਰ 20 ਜੁਲਾਈ (ਲੱਕੀ): ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ 20423 ਲੋਕਾਂ ਨੂੰ 95.57 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਹੁਣ ਤਕ ਮਾਸਕ ਨਾ ਪਹਿਨਣ ਵਾਲੇ 20423 ਲੋਕਾਂ ਨੂੰ 95.57 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾ ਚੁੱਕਿਆ ਹੈ। ਉਨ੍ਹਾਂ ਦਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 42 ਵਿਅਕਤੀਆਂ ਨੂੰ 75000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦਸਿਆ ਕਿ ਜਨਤਕ ਥਾਵਾਂ ਉਤੇ ਥੁੱਕਣ ਵਾਲੇ 384 ਵਿਅਕਤੀਆਂ ਨੂੰ 81600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।   

ਭੁੱਲਰ ਨੇ ਅੱਗੇ ਦਸਿਆ ਕਿ ਹੁਣ ਤਕ 45341 ਟਰੈਫ਼ਿਕ ਚਲਾਨ ਕਰ ਕੇ 2176 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 71 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰ ਕੇ 137000 ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ਉਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ ।

File Photo File Photo

ਉਨਾਂ ਇਹ ਵੀ ਦਸਿਆ ਕਿ ਹੁਣ ਤਕ 184 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ਉਤੇ 369000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉਨ੍ਹਾਂ ਇਹ ਵੀ ਦਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 215 ਟਰੈਫ਼ਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ 181 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ ਚਲਾਨ ਕਰਕੇ 90500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਸ੍ਰੀ ਭੁੱਲਰ ਨੇ ਦਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement