
94.32 ਪਾਸ ਫ਼ੀਸਦੀ ਨਾਲ ਪੰਜਾਬ ਦੇ ਸਰਕਾਰੀ ਸਕੂਲ ਦੇ ਨਤੀਜਿਆਂ ’ਚ ਲਗਾਤਾਰ ਸੁਧਾਰ ਹੋ ਰਿਹਾ-ਸਿੱਖਿਆ ਮੰਤਰੀ
ਚੰਡੀਗੜ੍ਹ (21 ਜੁਲਾਈ )- ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ ਮੰਗਲਵਾਰ ਨੂੰ ਸਭ ਤੋਂ ਵਧੀਆ ਕਾਰਗੁਜ਼ਾਰੀ ਵਿਸ਼ਾ ਫਾਰਮੂਲੇ ਦੇ ਆਧਾਰ ’ਤੇ ਬਾਰਵੀਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਵਿਡ-19 ਸ਼ੁਰੂ ਹੋਣ ਤੋਂ ਪਹਿਲਾਂ 2,86,378 ਵਿਦਿਆਰਥੀਆਂ ਨੇ ਇਹ ਇਮਤਿਹਾਨ ਦਿੱਤਾ ਜਿਨਾਂ ਵਿੱਚੋਂ 2,60,547 ਵਿਦਿਆਰਥੀ (90.98 ਫੀਸਦੀ) ਪਾਸ ਹੋਏ ਹਨ।
File Photo
ਕੈਬਨਿਟ ਮੰਤਰੀ ਨੇ ਦੱਸਿਆ ਕਿ ਲਗਾਤਾਰ ਦੂਜੇ ਸਾਲ ਸਰਕਾਰੀ ਸਕੂਲਾਂ ਦਾ ਨਤੀਜੇ ਐਫਿਲੀਏਟਡ ਅਤੇ ਐਸੋਸ਼ੀਏਟਿਡ ਸਕੂਲਾਂ ਨਾਲੋਂ ਵਧੀਆ ਰਿਹਾ ਹੈ। ਸਰਕਾਰੀ ਸਕੂਲਾਂ ਦੀ ਪਾਸ ਫ਼ੀਸਦੀ 94.32 ਫੀਸਦੀ ਰਹੀ ਹੈ ਜਦਕਿ ਐਫਿਲੀਏਟਡ ਸਕੂਲਾਂ ਦੀ 91.84 ਫ਼ੀਸਦੀ ਅਤੇ ਐਸੋਸ਼ੀਏਟਿਡ ਸਕੂਲਾਂ ਦੀ 87.04 ਫ਼ੀਸਦੀ ਰਹੀ ਹੈ। ਉਨਾਂ ਦੱਸਿਆ ਕਿ 92.77 ਫ਼ੀਸਦੀ ਰੈਗੂਲਰ ਵਿਦਿਆਰਥੀਆਂ ਨੇ ਇਹ ਇਮਤਿਹਾਨ ਪਾਸ ਕੀਤਾ ਹੈ।
File Photo
ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ, ‘‘ਪੰਜਾਬ ਵਿੱਚ ਸਰਕਾਰ ਦੇ ਗਠਨ ਤੋਂ ਬਾਅਦ ਅਸੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਸਿੱਖਿਆ ਦਾ ਪੱਧਰ ਉੱਚ ਚੁੱਕਣ ਲਈ ਲਗਾਤਾਰ ਅਣਥੱਕ ਕੋਸ਼ਿਸ਼ਾਂ ਕਰ ਰਹੇ ਹਾਂ। ਸਾਡੀਆਂ ਕੋਸ਼ਿਸ਼ਾਂ ਨੇ ਸਾਲ ਦਰ ਸਾਲ ਸ਼ਾਨਦਾਰ ਨਤੀਜੇ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ।
File Photo
ਅਸੀਂ ਬੋਰਡ ਦੇ ਇਮਤਿਹਾਨਾਂ ਵਿੱਚ ਪਾਸ ਫ਼ੀਸਦੀ ’ਚ ਵਾਧਾ ਦਰਜ ਕੀਤਾ ਹੈ।’’ ਉਨਾਂ ਅੱਗੇ ਕਿਹਾ ਕਿ ਸਾਲ 2017 ਵਿੱਚ ਬਾਰਵੀਂ ਦੀ ਪਾਸ ਫ਼ੀਸਦੀ 63 ਫ਼ੀਸਦੀ ਤੋਂ ਵੀ ਘੱਟ ਸੀ ਜਦ ਕਿ 2018 ਵਿੱਚ ਇਹ ਵਧ ਕੇ 65.97 ਫ਼ੀਸਦੀ ਹੋ ਗਈ। ਉਨਾਂ ਦੱਸਿਆ ਕਿ ਪਿਛਲੇ ਸਾਲ 2019 ਵਿੱਚ ਨਤੀਜੇ 86.41 ਫ਼ੀਸਦੀ ਸਨ ਜੋ ਕਿ ਪਿਛਲੇ ਸਾਲਾਂ ਨਾਲੋਂ ਵੱਧ ਸਨ।
File Photo
ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕੁੱਝ ਵਿਸ਼ਿਆਂ ਦਾ ਇਮਤਿਹਾਨ ਰੱਦ ਕੀਤਾ ਗਿਆ ਸੀ ਅਤੇ ਪੀ.ਐਸ.ਈ.ਬੀ. ਨੇ ਵਧੀਆ ਕਾਰਗੁਜ਼ਾਰੀ ਵਿਸ਼ਾ ਫਾਰਮੂਲਾ ਨੂੰ ਅਪਣਾਇਆ। ਇਸ ਫਰਮੂਲੇ ਦੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਜੇ ਕੋਈ ਵਿਦਿਆਰਥੀ ਚਾਰ ਵਿਸ਼ਿਆਂ ਦੇ ਇਮਤਿਹਾਨ ਵਿੱਚ ਬੈਠਦਾ ਹੈ ਤਾਂ ਉਸ ਦੇ ਸਭ ਤੋਂ ਵਧੀਆ ਤਿੰਨ ਵਿਸ਼ਿਆਂ ਦੇ ਅੰਕਾਂ ਦੀ ਔਸਤ ਦੇ ਆਧਾਰ ’ਤੇ ਰੱਦ ਵਿਸ਼ੇ ਦਾ ਨੰਬਰ ਦਿੱਤੇ ਜਾਂਦੇ ਹਨ।
File Photo
ਸ੍ਰੀ ਸਿੰਗਲਾ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਇੱਕ ਤੋਂ ਵੱਧ ਵਿਸ਼ਿਆਂ ਲਈ ਡਵੀਜ਼ਨ ’ਚ ਸੁਧਾਰ ਕਰਨ ਦੇ ਇਰਾਦੇ ਨਾਲ ਇਮਤਿਹਾਨ ਵਿੱਚ ਬੈਠੇ ਸਨ, ਉਨਾਂ ’ਤੇ ਵੀ ਏਹੋ ਫਾਰਮੂਲਾ ਲਾਗੂ ਕੀਤਾ ਗਿਆ ਹੈ। ਉਨਾਂ ਕਿਹਾ ਕਿ ਕੰਪਾਰਮੈਂਟ ਦੇ ਆਖਰੀ ਮੌਕੇ ਵਾਲੇ ਵਿਦਿਆਰਥੀਆਂ ਨੂੰ ਵੀ ਉਨਾਂ ਵੱਲੋਂ ਪਹਿਲਾਂ ਪਾਸ ਕੀਤੇ ਵਿਸ਼ਿਆਂ ਦੇ ਆਧਾਰ ’ਤੇ ਪਾਸ ਐਲਾਨਿਆ ਗਿਆ ਹੈੇ।
File Photo
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਵਿਦਿਆਰਥੀਆਂ ਨੇ ਸਿਰਫ਼ ਇੱਕ ਵਿਸ਼ੇ ਦੀ ਇੰਪਰੂਵਮੈਂਟ ਜਾਂ ਵਾਧੂ ਵਿਸ਼ੇ ਲਈ ਦਾਖਲਾ ਭਰਿਆ ਸੀ, ਉਨਾਂ ਦਾ ਨਤੀਜਾ ਨਹੀਂ ਐਲਾਨਿਆ ਗਿਆ। ਉਨਾਂ ਨੂੰ ਸਥਿਤੀ ਆਮ ਵਰਗੀ ਹੋਣ ਤੋਂ ਬਾਅਦ ਇਤਤਿਹਾਨ ਵਿੱਚ ਬੈਠਣ ਲਈ ਹੋਰ ਮੌਕਾ ਦਿੱਤਾ ਜਵੇਗਾ।
File Photo
ਕੈਬਨਿਟ ਮੰਤਰੀ ਨੇ ਦੱਸਿਆ ਕਿ ਦਿਹਾਤੀ ਇਲਾਕਿਆਂ ਨਾਲ ਸਬੰਧਿਤ ਵਿਦਿਆਰਥੀਆਂ ਦੀ ਪਾਸ ਫ਼ੀਸਦੀ ਸ਼ਹਿਰੀ ਇਲਾਕਿਆਂ ਦੇ ਵਿਦਿਆਰਥੀਆਂ ਨਾਲੋਂ ਵੱਧ ਰਹੀ ਹੈ। ਇਹ ਕ੍ਰਮਵਾਰ 93.39 ਫੀਸਦੀ ਅਤੇ 91.26 ਫ਼ੀਸਦੀ ਰਹੀ ਹੈ। ਉਨਾਂ ਦੱਸਿਆ ਕਿ ਇਸ ਸਾਲ ਬਾਰਵੀਂ ਦੀ ਓਪਨ ਸਕੂਲ ਸ੍ਰੇਣੀ ਵਿੱਚ 68.26 ਫ਼ੀਸਦੀ ਵਿਦਿਆਰਥੀ ਪਾਸ ਹੋਏ।
File Photo
File Photo
File Photo
File Photo
File Photo