ਬੇਅਦਬੀ ਦੇ ਮਾਮਲੇ 'ਚ ਜੇਲ 'ਚ ਬੰਦ ਡੇਰਾ ਪ੍ਰੇਮੀਆਂ ਦੀ ਸੁਣਵਾਈ 3 ਅਗੱਸਤ ਤਕ ਟਲੀ
Published : Jul 21, 2020, 8:29 am IST
Updated : Jul 21, 2020, 8:30 am IST
SHARE ARTICLE
Dera Sirsa
Dera Sirsa

ਐਸਆਈਟੀ ਨੇ ਡੇਰਾ ਪ੍ਰੇਮੀਆਂ ਵਲੋਂ ਲਾਏ ਦੋਸ਼ਾਂ ਦਾ ਲਿਖਤੀ ਰੂਪ 'ਚ ਦਿਤਾ ਜਵਾਬ

ਫ਼ਰੀਦਕੋਟ  (ਗੁਰਿੰਦਰ ਸਿੰਘ) : ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦਵਾਰਾ ਸਾਹਿਬ 'ਚੋਂ ਦਿਨ ਦਿਹਾੜੇ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਕਰਨ ਦੇ ਦੋਸ਼ 'ਚ ਥਾਣਾ ਬਾਜਾਖਾਨਾ ਵਿਖੇ ਦਰਜ ਹੋਏ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. (ਸਿੱਟ) ਵਲੋਂ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿਸ 'ਤੇ ਅਦਾਲਤ ਨੇ ਉਨਾਂ ਨੂੰ 20 ਜੁਲਾਈ ਤਕ ਜੁਡੀਸ਼ੀਅਲ ਹਿਰਾਸਤ 'ਚ ਰੱਖਣ ਦਾ ਹੁਕਮ ਸੁਣਾਇਆ ਸੀ।

SIT SIT

ਅੱਜ 5 ਡੇਰਾ ਪ੍ਰੇਮੀਆਂ ਰਣਦੀਪ ਸਿੰਘ ਨੀਲਾ, ਰਣਜੀਤ ਸਿੰਘ ਭੋਲਾ, ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਨਰਿੰਦਰ ਸ਼ਰਮਾ ਨੂੰ ਵੀਡੀਉ ਕਾਨਫ਼ਰੰਸ ਰਾਹੀਂ ਅਦਾਲਤ 'ਚ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਉਕਤ ਕੇਸ ਦੀ ਸੁਣਵਾਈ ਲਈ ਅਗਲੀ ਤਰੀਕ 3 ਅਗੱਸਤ ਨਿਸ਼ਚਿਤ ਕਰ ਦਿੱਤੀ। ਜ਼ਿਕਰਯੋਗ ਹੈ ਕਿ ਰਣਬੀਰ ਸਿੰਘ ਖਟੜਾ ਡੀਆਈਜੀ ਵਾਲੀ ਐਸਆਈਟੀ ਨੇ 7 ਡੇਰਾ ਪ੍ਰੇਮੀਆਂ ਨੂੰ ਉਕਤ ਮਾਮਲੇ 'ਚ ਪੇਸ਼ ਕੀਤਾ ਸੀ

Dera SirsaDera Sirsa

ਤਾਂ ਅਦਾਲਤ ਨੇ 7 ਸਤੰਬਰ 2018 ਨੂੰ ਸੀਬੀਆਈ ਮੋਹਾਲੀ ਦੀ ਅਦਾਲਤ ਵਲੋਂ 2 ਡੇਰਾ ਪ੍ਰੇਮੀਆਂ ਸੁਖਜਿੰਦਰ ਸਿੰਘ ਸੰਨੀ ਕੰਡਾ ਅਤੇ ਸ਼ਕਤੀ ਸਿੰਘ ਡੱਗੋਰੋਮਾਣਾ ਨੂੰ ਮਿਲੀ ਜਮਾਨਤ ਕਰ ਕੇ ਉਨਾਂ ਦੀ ਗ੍ਰਿਫ਼ਤਾਰੀ ਨੂੰ ਗ਼ੈਰ ਕਾਨੂੰਨੀ ਕਰਾਰ ਦੇ ਦਿਤਾ ਸੀ। ਐਸਆਈਟੀ ਦੇ ਸੂਤਰਾਂ ਮੁਤਾਬਿਕ ਰਣਦੀਪ ਸਿੰਘ ਨੀਲਾ ਦੇ ਵਕੀਲ ਨੇ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਦਿਆਂ ਦੋਸ਼ ਲਾਇਆ ਸੀ ਕਿ ਜਿਸ ਮਾਮਲੇ ਦੀ ਪੜਤਾਲ ਸੀਬੀਆਈ ਵਲੋਂ ਕੀਤੀ ਜਾ ਰਹੀ ਹੈ, ਉਸ ਮਾਮਲੇ 'ਚ ਐਸਆਈਟੀ ਨੂੰ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਕਰਨ ਦਾ ਕੋਈ ਅਧਿਕਾਰ ਨਹੀਂ।

High Court High Court

ਐਸਆਈਟੀ ਵਲੋਂ ਉਕਤ ਮਾਮਲੇ ਦੇ ਜਵਾਬ 'ਚ ਦਿਤੀ ਅਰਜ਼ੀ 'ਚ ਜ਼ਿਲ੍ਹਾ ਅਟਾਰਨੀ ਰਜਨੀਸ਼ ਕੁਮਾਰ ਗੋਇਲ ਅਤੇ ਏਡੀਏ ਸਤਨਾਮ ਸਿੰਘ ਗਿੱਲ ਨੇ ਦਸਿਆ ਕਿ ਸੀਬੀਆਈ ਦੀਆਂ ਦੁਬਾਰਾ ਜਾਂਚ ਕਰਨ ਲਈ ਹਾਈ ਕੋਰਟ ਅਤੇ ਸੁਪਰੀਮ ਕੋਰਟ 'ਚ ਦਿਤੀਆਂ ਅਰਜ਼ੀਆਂ ਰੱਦ ਹੋ ਚੁੱਕੀਆਂ ਹਨ ਅਤੇ ਪੰਜਾਬ ਵਿਧਾਨ ਸਭਾ 'ਚ ਬਕਾਇਦਾ ਪਾਸ ਹੋਏ ਮਤੇ ਦੇ ਆਧਾਰ 'ਤੇ ਹੀ ਐਸਆਈਟੀ ਵਲੋਂ ਜਾਂਚ ਕੀਤੀ ਜਾ ਰਹੀ ਹੈ। ਅੱਜ ਡੇਰਾ ਪ੍ਰੇਮੀਆਂ ਦੀ ਪੇਸ਼ੀ ਮੌਕੇ ਅਦਾਲਤ 'ਚ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement