ਰਾਣਾ ਸੋਢੀ ਨੇ 2.52 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਰਖਿਆ ਨੀਂਹ ਪੱਥਰ
Published : Jul 21, 2020, 9:51 am IST
Updated : Jul 21, 2020, 9:51 am IST
SHARE ARTICLE
FILE PHOTO
FILE PHOTO

ਗੁਰੂਹਰਸਹਾਏ ਵਿਚ ਬਣੇਗਾ ਸਵਾਗਤੀ ਗੇਟ

ਗੁਰੂਹਰਸਹਾਏ, 20 ਜੁਲਾਈ (ਮਨਜੀਤ ਸਾਉਣਾ): ਖੇਡ ਅਤੇ ਯੁਵਕ ਸੇਵਾਵਾਂ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਵਿੱਚ 2.52 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰਖਿਆ। ਇਸ ਦੌਰਾਨ ਉਨ੍ਹਾਂ ਨੇ ਨਗਰ ਕੌਂਸਲ ਅਤੇ ਬੀ ਐਂਡ ਆਰ ਵਿਭਾਗ ਦੇ ਅਧਿਕਾਰੀਆਂ ਨੂੰ ਕਈ ਵੱਡੇ ਪ੍ਰਾਜੈਕਟਾਂ ਲਈ ਗ੍ਰਾਂਟ ਦੇ ਚੈੱਕ ਸੌਂਪੇ ਉਨ੍ਹਾਂ ਕਿਹਾ ਕਿ ਹਲਕੇ ਵਿਚ ਲਗਾਤਾਰ ਕਈ ਵੱਡੇ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ, ਜਿਸ ਨਾਲ ਇਲਾਕਾ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ। 

File Photo File Photo

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦਸਿਆ ਕਿ 2 ਕਰੋੜ ਰੁਪਏ ਦੀ ਲਾਗਤ ਨਾਲ ਗੁਰੂਹਰਸਹਾਏ ਦੇ ਚਾਰ ਚੌਂਕਾਂ ਰਿਸ਼ੀ ਚੌਕ, ਨਾਨਕ ਚੌਕ, ਰਾਮ ਚੌਂਕ ਅਤੇ ਕ੍ਰਿਸ਼ਨਾ ਚੌਕ ਦਾ ਨਿਰਮਾਣ ਕੀਤਾ ਜਾਵੇਗਾ ਇਸ ਤੋਂ ਇਲਾਵਾ ਗੁਰੂਹਰਸਹਾਏ ਵਿਚ ਐਂਟਰੀ ਕਰਦੇ ਲੋਕਾਂ ਦਾ ਸਵਾਗਤ ਇਕ ਸਵਾਗਤੀ ਗੇਟ ਕਰੇਗਾ ਜਿਸ ਨੂੰ ਗੋਲੂ ਕੇ ਮੋੜ ਉੱਪਰ ਬਣਾਇਆ ਜਾਵੇਗਾ। ਇਸ ਗੇਟ ਦੇ ਨਿਰਮਾਣ ਉਤੇ 27 ਲੱਖ ਰੁਪਏ ਦੀ ਲਾਗਤ ਆਵੇਗੀ ਜਿਸ ਦਾ ਚੈੱਕ ਉਸਨੇ ਬੀ ਐਂਡ ਆਰ ਵਿਭਾਗ ਦੇ ਅਧਿਕਾਰੀਆਂ ਨੂੰ ਦੇ ਦਿਤਾ ਹੈ।  

ਇਸ ਤੋਂ ਇਲਾਵਾ ਉਨ੍ਹਾਂ ਰੇਲਵੇ ਦੀ ਜ਼ਮੀਨ ‘ਤੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗੁਰੂ ਨਾਨਕ ਪਾਰਕ ਦਾ ਨੀਂਹ ਪੱਥਰ ਵੀ ਰਖਿਆ ਕੈਬਨਿਟ ਮੰਤਰੀ ਨੇ ਦਸਿਆ ਕਿ ਇਨ੍ਹਾਂ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿਚ ਮੁਕੰਮਲ ਕਰ ਲਿਆ ਜਾਵੇਗਾ ਅਤੇ ਉਹ ਖ਼ੁਦ ਸਾਰੇ ਪ੍ਰਾਜੈਕਟਾਂ ਦੀ ਨਿਰੰਤਰ ਨਿਗਰਾਨੀ ਕਰਦੇ ਰਹਿਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਪ੍ਰਾਜੈਕਟ ਵਿਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਕੰਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਆਦੇਸ਼ ਦਿਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big News: BDPO Office 'ਚ MLA Narinder Kaur Bharaj Raid, BDPO 'ਤੇ Bribe ਲੈ ਕੇ ਉਮੀਦਵਾਰਾਂ ਦੇ ਕਾਗਜ਼ ਪਾਸ .

06 Oct 2024 9:28 AM

ਹਰਿਆਣਾ 'ਚ ਵੋਟਾਂ ਵਿਚਾਲੇ ਸਾਬਕਾ MLA ਦੇ ਪਾੜੇ ਕੱਪੜੇ, ਸਾਥੀਆਂ ਨੂੰ ਬੁਰੀ ਤਰ੍ਹਾਂ ਕੁੱਟਿਆ

05 Oct 2024 1:20 PM

ਹਰਿਆਣਾ 'ਚ ਵੋਟਾਂ ਵਿਚਾਲੇ ਸਾਬਕਾ MLA ਦੇ ਪਾੜੇ ਕੱਪੜੇ, ਸਾਥੀਆਂ ਨੂੰ ਬੁਰੀ ਤਰ੍ਹਾਂ ਕੁੱਟਿਆ

05 Oct 2024 1:18 PM

Polling booth ਦੇ ਬਾਹਰ ਮਿਲੀ ਸ਼ੱਕੀ ਗੱਡੀ, ਜਦੋਂ Police ਨੇ ਕੀਤੀ ਤਾਂ ਨਿਕਲੇ ਹਥਿਆਰ, ਦੇਖੋ ਤਸਵੀਰਾਂ

05 Oct 2024 1:15 PM

'ਆਪਣੇ ਖਾਸ ਬੰਦਿਆਂ ਨੂੰ ਦਿੱਤੀਆਂ ਜਾ ਰਹੀਆਂ NOC' ਲੋਕਾਂ ਨੇ BDPO Office 'ਚ ਕੀਤਾ Hungama ਭਖ ਗਿਆ ਮਾਹੌਲ

04 Oct 2024 12:25 PM
Advertisement