ਸੁਖਬੀਰ ਬਾਦਲ ਕਿਸਾਨਾਂ ਲਈ ਹੁਣ ਮਗਰਮੱਛ ਦੇ ਹੰਝੂ ਨਾ ਵਹਾਉਣ : ਕੈਪਟਨ ਅਮਰਿੰਦਰ ਸਿੰਘ
Published : Jul 21, 2020, 8:40 am IST
Updated : Jul 21, 2020, 8:40 am IST
SHARE ARTICLE
captain Amrinder Singh
captain Amrinder Singh

ਆਰਡੀਨੈਂਸਾਂ ਦੇ ਹੱਕ 'ਚ ਭੁਗਤ ਕੇ ਅਕਾਲੀ ਦਲ ਨੂੰ ਕਿਸਾਨਾਂ ਪ੍ਰਤੀ ਹੇਜ ਦਿਖਾਉਣ ਦਾ ਕੋਈ ਹੱਕ ਨਹੀਂ

ਚੰਡੀਗੜ੍ਹ, 20 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਕਿਸਾਨਾਂ ਦੀ ਸਥਿਤੀ 'ਤੇ ਮਗਰਮੱਛ ਦੇ ਹੰਝੂ ਵਹਾਉਣੇ ਬੰਦ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਮਰਥਨ ਨਾਲ ਕੇਂਦਰ ਸਰਕਾਰ ਵਲੋਂ ਪਾਸੇ ਕੀਤੇ ਖੇਤੀ ਆਰਡੀਨੈਂਸਾਂ ਨੇ ਕਿਸਾਨਾਂ ਦੀ ਜਾਨ ਸੂਲੀ ਉੱਤੇ ਟੰਗੀ ਹੋਈ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਇਨ੍ਹਾਂ ਆਰਡੀਨੈਂਸਾਂ, ਜੋ ਸਪੱਸ਼ਟ ਤੌਰ 'ਤੇ ਘੱਟੋ-ਘੱਟ ਸਮਰਥਨ ਮੁੱਲ ਦਾ ਅੰਤ ਕਰ ਦੇਣ ਵਲ ਪਹਿਲਾ ਕਦਮ ਹੈ, ਦੇ ਹੱਕ ਵਿਚ ਭੁਗਤਣ ਨਾਲ ਕਿਸਾਨਾਂ ਦੇ ਹਿਤਾਂ ਦੀ ਰਾਖੀ ਕਰਨ ਦੇ ਢਕਵੰਜ ਤੋਂ ਪਰਦਾ ਚੁੱਕ ਦਿਤਾ ਹੈ ਜਦਕਿ ਇਨ੍ਹਾਂ ਦੇ ਸ਼ਾਸਨਕਾਲ ਦੌਰਾਨ ਕਿਸਾਨਾਂ ਦੀ ਸਥਿਤੀ ਨਿੱਘਰ ਚੁੱਕੀ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਉਸ ਦੀ ਪਤਨੀ ਅਤੇ ਅਕਾਲੀ ਲੀਡਰ ਹਰਸਿਮਰਤ ਕੌਰ ਬਾਦਲ ਵੀ ਕੇਂਦਰੀ ਮੰਤਰੀ ਵਜੋਂ ਇਨ੍ਹਾਂ ਆਰਡੀਨੈਂਸਾਂ ਦੀ ਪ੍ਰਵਾਨਗੀ 'ਤੇ ਮੋਹਰ ਲਾਉਣ ਵਾਲੀ ਵਜ਼ਾਰਤ ਵਿਚ ਸ਼ਾਮਲ ਸੀ।

Captain Amrinder Singh Captain Amrinder Singh

ਘੱਟੋ-ਘੱਟ ਸਮਰਥਨ ਮੁੱਲ 'ਤੇ ਕੇਂਦਰ ਸਰਕਾਰ ਪਾਸੋਂ ਸਪੱਸ਼ਟੀਕਰਨ ਲੈਣ ਲਈ ਸੁਖਬੀਰ ਬਾਦਲ ਵਲੋਂ ਕਿਸਾਨ ਜਥੇਬੰਦੀਆਂ ਦੇ ਵਫ਼ਦ ਦੀ ਅਗਵਾਈ ਕਰਨ ਦੀ ਕੀਤੀ ਪੇਸ਼ਕਸ਼ ਦੀ ਖਿੱਲੀ ਉਡਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਥੋਂ ਪਤਾ ਲਗਦਾ ਹੈ ਕਿ ਸੁਖਬੀਰ ਬਾਦਲ ਜ਼ਮੀਨੀ ਹਕੀਕਤ ਤੋਂ ਪੂਰੀ ਤਰ੍ਹਾਂ ਅਣਜਾਣ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਆਰਡੀਨੈਂਸ, ਜਿਨ੍ਹਾਂ ਨੂੰ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫ਼ਾਰਸ਼ਾਂ ਦੀ ਲੀਹ 'ਤੇ ਲਿਆਂਦਾ ਗਿਆ ਹੈ, ਭਾਰਤ ਦੇ ਸੰਘੀ ਢਾਂਚੇ ਦੇ ਪੂਰੀ ਤਰ੍ਹਾਂ ਵਿਰੁਧ ਹਨ ਜਿਸ ਨੇ ਘੱਟ-ਘੱਟ ਸਮਰਥਨ ਮੁੱਲ ਦੀ ਪ੍ਰਣਾਲੀ ਨੂੰ ਖ਼ਤਮ ਕਰਨ ਦਾ ਵੀ ਸੁਝਾਅ ਦਿਤਾ।

ਉਨ੍ਹਾਂ ਕਿਹਾ ਕਿ ਜੇਕਰ ਸਿਫ਼ਾਰਸ਼ਾਂ ਨੂੰ ਆਰਡੀਨੈਂਸਾਂ 'ਤੇ ਲਾਗੂ ਕਰ ਦਿਤਾ ਜਾਂਦਾ ਹੈ ਤਾਂ ਇਹ ਅਨੁਮਾਨ ਤਰਕਸੰਗਤ ਹੈ ਕਿ ਛੇਤੀ ਹੀ ਸਮਰਥਨ ਭਾਅ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਪਾਰਟੀ ਹਿਤਾਂ ਅਤੇ ਖਾਸ ਤੌਰ 'ਤੇ ਨਿਜੀ ਅਤੇ ਅਪਣੀ ਪਤਨੀ ਦੇ ਹਿੱਤਾਂ ਦੀ ਰਾਖੀ ਖਾਤਰ ਇਨ੍ਹਾਂ ਤੱਥਾਂ ਨੂੰ ਅਣਗੌਲਿਆ ਕਰ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement