'ਅਨੀਮੀਆ ਮੁਕਤ ਪੰਜਾਬ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ'

By : GAGANDEEP

Published : Jul 21, 2021, 3:02 pm IST
Updated : Jul 21, 2021, 4:28 pm IST
SHARE ARTICLE
Aruna Chaudhary
Aruna Chaudhary

ਅਨੀਮੀਆ ਦੇ ਖ਼ਾਤਮੇ ਲਈ 8,08,01 ਬੱਚਿਆਂ ਅਤੇ 2,40,093 ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਨਵੀਂ ਪੌਸ਼ਟਿਕ ਖ਼ੁਰਾਕ ਕਰਵਾਈ ਜਾ ਰਹੀ ਹੈ ਮੁਹੱਈਆ

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਅਨੀਮੀਆ ਜਿਹੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਦੀਆਂ ਲਗਭਗ 2.6 ਲੱਖ ਔਰਤਾਂ ਅਤੇ 20,000 ਲੜਕੀਆਂ ਨੂੰ ਜਾਗਰੂਕ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਲੱਖ ਤੋਂ ਵੱਧ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਲਗਾਤਾਰ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ।

Aruna ChaudharyAruna Chaudhary

ਇਥੇ ਜਾਰੀ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ 7 ਜੁਲਾਈ ਨੂੰ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਉਦੋਂ ਤੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੋਵਿਡ ਸਬੰਧੀ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਪਿੰਡਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਅਨੀਮੀਆ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। 

Aruna chaudharyAruna Chaudhary

ਚੌਧਰੀ ਨੇ ਕਿਹਾ ਕਿ ਅਨੀਮੀਆ ਲੋਕਾਂ ਦੀ ਸਿਹਤ ਲਈ ਇੱਕ ਚਿੰਤਾ ਦਾ ਮੁੱਦਾ ਹੈ। ਸੂਬੇ ਵਿੱਚ ਇਸ ਚੁਣੌਤੀ ਨੂੰ ਠੱਲ੍ਹ ਪਾਉਣ ਲਈ ਕਈ ਪਹਿਲਕਦਮੀਆਂ ਅਰੰਭੀਆਂ ਗਈਆਂ ਹਨ। ਹਰ ਬੁੱਧਵਾਰ ਨੂੰ ਅਨੀਮੀਆ 'ਤੇ ਕੇਂਦਰਿਤ ਕਮਿਊਨਿਟੀ ਆਧਾਰਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਨੀਮੀਆ ਬਾਰੇ ਜਾਗਰੂਕ ਕਰਨ ਲਈ ਸੋੋਸ਼ਲ ਮੀਡੀਆ ਪਲੇਟਫ਼ਾਰਮਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।

AnemiaAnemia

ਮੰਤਰੀ ਨੇ ਦੱਸਿਆ ਕਿ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ (ਐਸ.ਐਨ.ਪੀ.) ਤਹਿਤ ਪਿਛਲੇ ਮਹੀਨੇ ਨਵੀਆਂ ਪੌਸ਼ਟਿਕ ਖ਼ੁਰਾਕਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਮੂੰਗੀ ਦੀ ਦਾਲ, ਬੇਸਣ, ਸੋਇਆ ਆਟਾ ਅਤੇ ਸੋਇਆ ਬੜੀਆਂ ਸ਼ਾਮਲ ਹਨ ਅਤੇ ਇਹ ਪੌਸ਼ਟਿਕ ਖ਼ੁਰਾਕ ਮਾਰਕਫੈੱਡ ਵੱਲੋਂ ਤਿਆਰ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਆਂਗਨਵਾੜੀ ਕੇਂਦਰਾਂ ਰਾਹੀਂ 0-6 ਸਾਲ ਦੇ 8,08,01 ਬੱਚਿਆਂ ਅਤੇ 2,40,093 ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ (ਐਸ.ਐਨ.ਪੀ.) ਤਹਿਤ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਖ਼ੁਰਾਕ ਦੀ ਪੌਸ਼ਿਟਕ ਗੁਣਵੱਤਾ ਵਧਾਈ ਜਾ ਸਕੇ। 

 ਚੌਧਰੀ ਨੇ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਇੱਕ ਹੋਰ ਪੁਲਾਂਘ ਪੁੱਟਦਿਆਂ ਵਿਭਾਗ ਨੇ ਅਨੀਮੀਆ ਵਿਰੁੱਧ ਵਿਆਪਕ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਜ਼ਮੀਨੀ ਪੱਧਰ 'ਤੇ ਅਨੀਮੀਆ ਕਾਰਨ ਵਿਹਾਰਕ ਤਬਦੀਲੀ ਰੁਝਾਨ ਨੂੰ ਅਗਾਊਂ ਘੋਖਣ ਲਈ ਰਣਨੀਤੀ ਤਿਆਰ ਕੀਤੀ ਜਾ ਸਕੇ, ਜੋ ਖ਼ੁਰਾਕੀ ਵਿਭਿੰਨਤਾ ਦੇ ਕਾਰਨਾਂ, ਲੱਛਣਾਂ ਤੇ ਮਹੱਤਵ ਅਤੇ ਆਇਰਨ ਭਰਪੂਰ ਖ਼ੁਰਾਕ ਅਤੇ ਪੌਸ਼ਟਿਕ ਤੱਤਾਂ ਜਿਵੇਂ ਆਇਰਨ ਫ਼ੌਲਿਕ ਐਸਿਡ (ਆਈ.ਐਫ.ਏ.) ਦੀ ਵਰਤੋਂ 'ਤੇ ਜ਼ੋਰ ਦੇਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement