
ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਰੋਜ਼ਾਨਾ ਵਧ ਰਿਹਾ ਤੇ ਇਸ਼ਦੀ ਭੇੇਂਟ ਚੜ੍ਹ ਰਹੇ ਨੌਜਵਾਨ
ਫਿਰੋਜ਼ਪੁਰ: ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਹਾਲਾਂਕਿ ਸਰਕਾਰ (Punjab Government) ਨੇ ਸੂਬੇ ‘ਚ ਚਾਰ ਹਫ਼ਤਿਆਂ ਅੰਦਰ ਨਸ਼ੇ ਦਾ ਲੱਕ ਤੋੜਨ ਦੀ ਸਹੁੰ ਖਾਧੀ ਸੀ ਪਰ ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧ ਹੀ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਨੇ ਨੌਜਵਾਨ।
Sukhchain Singh
ਅਜਿਹਾ ਹੀ ਇਕ ਮਾਮਲਾ ਪਿੰਡ ਚੱਕ ਟਾਹਲੀ ਵਾਲਾ (ਮੋਲਵੀ ਵਾਲਾ) ਹਲਕਾ ਗੁਰੂਹਰਸਹਾਏ ਤੋਂ ਸਾਹਮਣੇ ਆਇਆ ਹੈ। ਜਿੱਥੇ 25 ਸਾਲ ਨੌਜਵਾਨ ਸੁਖਚੈਨ ਸਿੰਘ ਪੁੱਤਰ ਸੂਬਾ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ।
drug
ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਕੱਲ੍ਹ ਸ਼ਾਮੀ ਸੁਖਚੈਨ ਸਿੰਘ ਆਪਣੀ ਮਾਤਾ ਨਾਲ ਪਿੰਡ ਆਇਆ ਹੋਇਆ ਸੀ ਤੇ ਸਵੇਰੇ ਕਰੀਬ 9 ਵਜੇ ਇਸ ਨੇ ਨਸ਼ੇ ਦਾ ਟੀਕਾ ਲਗਾਇਆ ਜਿਸ ਨਾਲ ਇਸ ਦੀ ਮੌਕੇ ’ਤੇ ਮੌਤ ਹੋ ਗਈ।
Death
ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਇਸ ਤੋਂ ਬਿਨਾਂ ਘਰ ਵਿਚ ਕਮਾਈ ਕਰਨ ਵਾਲਾ ਹੋਰ ਕੋਈ ਨਹੀਂ ਸੀ ਪਰ ਨਸ਼ੇ ਨੇ ਇਸ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ।