ਕੋਵਿਡ ਦੀ ਤੀਜੀ ਲਹਿਰ ਦੀਆਂ ਤਿਆਰੀਆਂ ਲਈ ਹੋਰ 331 ਕਰੋੜ ਰੁਪਏ ਦਾ ਐਲਾਨ
Published : Jul 21, 2021, 7:30 am IST
Updated : Jul 21, 2021, 7:30 am IST
SHARE ARTICLE
image
image

ਕੋਵਿਡ ਦੀ ਤੀਜੀ ਲਹਿਰ ਦੀਆਂ ਤਿਆਰੀਆਂ ਲਈ ਹੋਰ 331 ਕਰੋੜ ਰੁਪਏ ਦਾ ਐਲਾਨ

ਮੁੱਖ ਮੰਤਰੀ ਵਲੋਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ  ਆਧਾਰ ਬਣਾ ਕੇ ਸੀਰੋ ਸਰਵੇਖਣ ਕਰਨ ਦੇ ਆਦੇਸ਼

ਚੰਡੀਗੜ੍ਹ, 20 ਜੁਲਾਈ (ਭੁੱਲਰ): ਪੰਜਾਬ ਸਰਕਾਰ ਵਲੋਂ ਸੰਭਾਵੀ ਤੀਜੀ ਲਹਿਰ ਤੋਂ ਪਹਿਲਾਂ ਇਸ ਮਹੀਨੇ ਵਿਸ਼ੇਸ਼ ਤੌਰ 'ਤੇ 6-17 ਸਾਲ ਦੀ ਉਮਰ ਦੇ ਬੱਚਿਆਂ 'ਤੇ ਧਿਆਨ ਕੇਂਦਰਿਤ ਕਰਦਿਆਂ ਤੀਜਾ ਸੈਂਟੀਨਲ ਸੀਰੋ-ਸਰਵੇ ਸ਼ੁਰੂ ਕੀਤਾ ਜਾਵੇਗਾ ਜਿਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਮਰਜੈਂਸੀ ਕੋਵਿਡ ਰਿਸਪਾਂਸ ਲਈ ਪਹਿਲਾਂ ਅਲਾਟ ਕੀਤੀ ਰਾਸ਼ੀ ਤੋਂ ਇਲਾਵਾ ਵਾਧੂ 331 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ | 
ਇਸ ਨਾਲ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿਚ ਲਾਗ ਦੇ ਚਲਨ ਦਾ ਪਤਾ ਲਗਾਉਣ ਲਈ ਬੱਚਿਆਂ ਨੂੰ  ਆਧਾਰ ਬਣਾ ਕੇ ਸੀਰੋ ਸਰਵੇ ਕਰਵਾਉਣ ਵਾਲਾ ਪੰਜਾਬ ਦੇਸ ਦਾ ਇਕਲੌਤਾ ਸੂਬਾ ਬਣ ਜਾਵੇਗਾ | ਮੁੱਖ ਮੰਤਰੀ ਨੇ ਹਰ ਜ਼ਿਲ੍ਹੇ ਵਿਚ ਬੱਚਿਆਂ ਦੇ ਇਲਾਜ ਲਈ ਇਕ-ਇਕ ਯੂਨਿਟ (ਪੀਡੀਐਟਿ੍ਕ ਯੂਨਿਟ) ਅਤੇ ਸੂਬੇ ਲਈ ਬੱਚਿਆਂ ਦੇ ਇਲਾਜ ਲਈ ਆਲ੍ਹਾ ਦਰਜੇ ਦਾ ਕੇਂਦਰ ਸਥਾਪਤ ਕਰਨ ਦੇ ਆਦੇਸ਼ ਵੀ ਦਿਤੇ |
ਉਨ੍ਹਾਂ ਅੱਗੇ ਐਲਾਨ ਕੀਤਾ ਕਿ ਸਰਕਾਰ ਮੈਡੀਕਲ ਗ੍ਰੇਡ ਆਕਸੀਜਨ ਦੀ 24 ਘੰਟੇ ਉਪਲਭਧਤਾ ਨੂੰ  ਯਕੀਨੀ ਬਣਾਉਣ ਲਈ ਹਰ ਜ਼ਿਲ੍ਹੇ ਵਿਚ ਐਲਐਮਓ ਸਟੋਰੇਜ ਟੈਂਕ ਵੀ ਸਥਾਪਤ ਕਰੇਗੀ | ਉਨ੍ਹਾਂ ਅੱਗੇ ਦਸਿਆ ਕਿ ਹਰ ਇਕ ਜ਼ਿਲ੍ਹੇੇ, ਸਬ-ਡਵੀਜ਼ਨ ਅਤੇ ਸੀਐਚਸੀ ਪੱਧਰ 'ਤੇ ਮੈਡੀਕਲ ਗੈਸ ਪਾਈਪਲਾਈਨ ਸਿਸਟਮ ਵੀ ਸਥਾਪਤ ਕੀਤੇ ਜਾਣਗੇ ਅਤੇ ਇਸ ਨਾਲ ਹੀ 17 ਹੋਰ ਆਰਟੀਪੀਸੀਆਰ ਲੈਬਜ਼ ਦੀ ਸਥਾਪਨਾ ਕਰਨ ਦਾ ਐਲਾਨ ਵੀ ਕੀਤਾ | ਕੈਪਟਨ ਅਮਰਿੰਦਰ ਨੇ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਆਈਸੀਯੂ ਬੈਡਾਂ ਦੀ ਗਿਣਤੀ ਵਧਾ ਕੇ 142 ਕਰ ਦਿਤੀ ਜਾਵੇਗੀ ਅਤੇ ਟੈਲੀ ਮੈਡੀਸਨ ਅਤੇ ਟੈਲੀਕੰਸਲਟੇਸ਼ਨ ਲਈ ਇਕ ਹੱਬ ਅਤੇ ਸਕੋਪ ਮਾਡਲ ਵੀ ਸਥਾਪਤ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਤੀਜੇ ਸੈਂਟੀਨਲ ਸੀਰੋ-ਸਰਵੇਖਣ ਦੇ ਨਤੀਜਿਆਂ ਦੀ ਵਰਤੋਂ ਹੋਰ ਪਾਬੰਦੀਆਂ ਨਿਰਧਾਰਤ ਕਰਨ ਲਈ ਕੀਤੀ ਜਾਵੇਗੀ ਕਿਉਂਕਿ ਸੂਬਾ ਤੀਜੀ ਲਹਿਰ ਲਈ ਪੂਰੀ ਤਰ੍ਹਾਂ ਤਿਆਰ ਹੈ | 
ਉਨ੍ਹਾਂ ਅੱਗੇ ਦਸਿਆ ਕਿ ਸਥਾਨਕ ਪਾਬੰਦੀਆਂ ਲਈ ਆਟੋ ਟਰਿੱਗਰ ਵਿਧੀ ਨਾਲ ਜੀਆਈਐਸ ਅਧਾਰਤ ਨਿਗਰਾਨੀ ਅਤੇ ਰੋਕਥਾਮ ਦੇ ਉਪਕਰਣਾਂ ਦੀ ਵਰਤੋਂ ਕੀਤੀ ਜਾਵੇਗੀ | ਕੈਪਟਨ ਅਮਰਿੰਦਰ ਸਿੰਘ ਨੇ ਦਿਵਿਆਂਗ ਵਿਅਕਤੀਆਂ ਲਈ ਮੌਜੂਦਾ ਸਕੀਮਾਂ ਦਾ ਦਾਇਰਾ ਵਧਾਉਂਦੇ ਹੋਏ ਇਨ੍ਹਾਂ ਦੇ ਲਾਭ ਉਨ੍ਹਾਂ ਵਿਅਕਤੀਆਂ ਨੂੰ  ਵੀ ਦੇਣ ਦਾ ਐਲਾਨ ਕੀਤਾ ਜੋ ਕਿ ਮਿਊਕੋਰਮਾਈਕੋਸਿਸ ਕਾਰਨ ਦਿਵਿਆਂਗ (ਸਰੀਰਕ ਤੌਰ 'ਤੇ ਪੀੜਤ) ਹੋ ਗਏ ਹਨ | ਉਨ੍ਹਾਂ ਕਿਹਾ ਕਿ ਉਪਰੋਕਤ ਲਾਭ, ਦਿਵਿਆਂਗ ਹੋ ਜਾਣ ਦੇ ਸਰੂਪ ਨੂੰ  ਧਿਆਨ ਵਿਚ ਰਖਦੇ ਹੋਏ ਪ੍ਰਦਾਨ ਕੀਤੇ ਜਾਣਗੇ | ਮੁੱਖ ਮੰਤਰੀ ਨੇ ਮੈਡੀਕਲ ਸਿਖਿਆ ਵਿਭਾਗ ਨੂੰ  ਨਿਰਦੇਸ਼ ਦਿਤੇ ਕਿ ਮਿਊਕੋਰਮਾਈਕੋਸਿਸ ਦੇ ਠੀਕ ਹੋਏ ਮਾਮਲਿਆਂ ਦੀ ਮੁਫ਼ਤ ਜਾਂਚ ਲਈ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿਚ ਪੋਸਟ ਕੋਵਿਡ ਕੇਅਰ ਸੈਂਟਰ ਸਥਾਪਤ ਕੀਤੇ ਜਾਣ | 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement