Auto Refresh
Advertisement

ਖ਼ਬਰਾਂ, ਪੰਜਾਬ

ਖਟਕੜ ਕਲਾਂ ਵਿਖੇ ਕਿਸਾਨਾਂ ਨੇ ਨਵਜੋਤ ਸਿੱਧੂ ਦਾ ਕਾਲੇ ਝੰਡਿਆਂ ਨਾਲ ਕੀਤਾ ਵਿਰੋਧ

Published Jul 21, 2021, 7:32 am IST | Updated Jul 21, 2021, 7:32 am IST

ਖਟਕੜ ਕਲਾਂ ਵਿਖੇ ਕਿਸਾਨਾਂ ਨੇ ਨਵਜੋਤ ਸਿੱਧੂ ਦਾ ਕਾਲੇ ਝੰਡਿਆਂ ਨਾਲ ਕੀਤਾ ਵਿਰੋਧ

image
image

ਭਾਰੀ ਮੀਂਹ ਦੌਰਾਨ ਸੜਕ 'ਤੇ ਲਗਾਇਆ ਅੱਧਾ ਘੰਟਾ ਜਾਮ


ਨਵਾਂਸ਼ਹਿਰ/ਖਟਕੜ ਕਲਾਂ, 20 ਜੁਲਾਈ (ਦੀਦਾਰ ਸਿੰਘ ਸ਼ੇਤਰਾ, ਜਸਵੀਰ ਸਿੰਘ ਮੰਗੂਵਾਲ, ਸੁਖਜਿੰਦਰ ਭੰਗਲ): ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਦੋਆਬਾ ਕਿਸਾਨ ਯੂਨੀਅਨ ਵਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਤਾਜ਼ਾ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਾਲੇ ਝੰਡਿਆਂ ਨਾਲ ਤਿੱਖਾ ਵਿਰੋਧ ਕੀਤਾ ਗਿਆ ਅਤੇ ਸੜਕ 'ਤੇ ਜਾਮ ਲਾਇਆ ਗਿਆ | ਕਿਸਾਨਾਂ ਨੇ ਭਾਰੀ ਮੀਂਹ ਦੇ ਬਾਵਜੂਦ ਚਾਰ ਘੰਟੇ ਦੇ ਕਰੀਬ ਇਹ ਵਿਰੋਧ ਜਾਰੀ ਰਖਿਆ | 
ਕਾਂਗਰਸ ਪਾਰਟੀ ਦੇ ਹਲਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਸਵੇਰੇ 9:30 ਵਜੇ ਖਟਕੜ ਕਲਾਂ ਪਹੁੰਚਣ ਦੀ ਜਾਣਕਾਰੀ ਸਾਂਝੀ ਕੀਤੀ ਸੀ ਜਿਸ ਕਾਰਨ ਕਿਸਾਨ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕਰਨ ਲਈ ਐਲਾਨੇ ਸਮੇਂ ਤੋਂ ਪਹਿਲਾਂ ਹੀ ਇਥੇ ਪਹੁੰਚ ਗਏ ਪਰ ਕਾਂਗਰਸ ਦੇ ਸੂਬਾ ਪ੍ਰਧਾਨ ਪੌਣੇ ਬਾਰਾਂ ਵਜੇ ਇਥੇ ਪਹੁੰਚੇ | ਪ੍ਰਸ਼ਾਸਨ ਪੰਜ ਕਿਸਾਨ ਆਗੂਆਂ ਦੀ ਸਿੱਧੂ ਨਾਲ ਗੱਲਬਾਤ ਕਰਵਾਉਣ ਲਈ ਕਿਸਾਨਾਂ ਨੂੰ  ਭਰੋਸਾ ਦੇ ਰਿਹਾ ਸੀ ਪਰ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਦੀ ਮੰਗ ਸੀ ਕਿ ਸਿੱਧੂ ਕਿਸਾਨਾਂ ਦੇ ਕੋਲ ਆ ਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ | 
ਕਿਸਾਨਾਂ ਦੇ ਸਬਰ ਦਾ ਪਿਆਲਾ ਉਸ ਵੇਲੇ ਟੁੱਟ ਗਿਆ ਜਦੋਂ ਨਵਜੋਤ ਸਿੰਘ ਸਿੱਧੂ ਸ਼ਹੀਦ ਭਗਤ ਸਿੰਘ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਂਟ ਕਰ ਕੇ ਕਿਸਾਨਾਂ ਨੂੰ  ਬਿਨਾਂ ਮਿਲਿਆਂ ਹੀ ਵਾਪਸ ਪਰਤ ਗਏ ਜਿਸ ਉਪਰੰਤ ਕਿਸਾਨਾਂ ਨੇ ਪੁਲਿਸ ਵਲੋਂ ਲਗਾਈਆਂ ਰੋਕਾਂ ਹਟਾ ਕੇ ਮੁੱਖ ਮਾਰਗ ਜਾਮ ਕਰ ਦਿਤਾ ਜੋ ਅੱਧਾ ਘੰਟਾ ਤਕ ਜਾਰੀ ਰਿਹਾ | 
ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂਆਂ ਸੋਹਣ ਸਿੰਘ ਅਟਵਾਲ ਅਤੇ ਪਰਮਜੀਤ ਸਿੰਘ ਸ਼ਹਾਬਪੁਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਖਟਕੜ ਕਲਾਂ ਵਾਲੀ ਇਹ ਯਾਦਗਾਰ ਸਿਆਸੀ ਆਗੂਆਂ ਲਈ ਲੋਕਾਂ ਨੂੰ  ਲਾਰੇ ਲਾਉਣ ਦਾ ਮੰਚ ਬਣ ਗਿਆ ਹੈ | ਸਿਆਸੀ ਨੇਤਾ ਇਥੇ ਸ਼ਹੀਦ ਭਗਤ ਸਿੰਘ ਦੇ ਨਾਂਅ ਉਤੇ ਝੂਠੀਆਂ ਕਸਮਾਂ ਖਾਂਦੇ ਹਨ ਅਤੇ ਲੋਕਾਂ ਨੂੰ  ਝੂਠੇ ਲਾਰੇ ਲਾਉਂਦੇ ਹਨ ਜੋ ਸ਼ਹੀਦਾਂ ਦਾ ਅਪਮਾਨ ਹੈ | ਉਹਨਾਂ ਨਵਜੋਤ ਸਿੰਘ ਸਿੱਧੂ ਨੂੰ  ਸਵਾਲ ਕੀਤਾ ਕਿ ਜਦੋਂ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਲਈ ਸੰਘਰਸ਼ ਕਰ ਰਹੇ 700 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ, ਸਿੱਧੂ ਦੀ ਆਮਦ ਉੱਤੇ ਕਾਂਗਰਸੀ ਢੋਲ ਵਜਾ ਕੇ ਕਿਸ ਖ਼ੁਸ਼ੀ ਦਾ ਪ੍ਰਗਟਾਵਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਿੱਧੂ ਕੋਲ ਕਿਸਾਨਾਂ ਦੇ ਸਵਾਲਾਂ ਦਾ ਕੋਈ ਜਵਾਬ ਹੈ ਹੀ ਨਹੀਂ ਜਿਸ ਕਾਰਨ ਉਹ ਕਿਸਾਨਾਂ ਦਾ ਸਾਹਮਣਾ ਕੀਤੇ ਬਿਨਾਂ ਹੀ ਚਲਾ ਗਿਆ | ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਜਾਰੀ ਕੀਤਾ ਗਿਆ ਚੋਣ ਮਨੋਰਥ ਪੱਤਰ ਝੂਠ ਦਾ ਪੁਲੰਦਾ ਸਾਬਤ ਹੋਇਆ ਹੈ ਕਿਉਂਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਨਾ ਹੀ ਭਵਿੱਖ ਵਿਚ ਇਸ ਤੋਂ ਕੋਈ ਉਮੀਦ ਰੱਖੀ ਜਾ ਸਕਦੀ ਹੈ |
 ਇਸ  ਮੌਕੇ ਗੁਰਬਖ਼ਸ਼ ਕੌਰ ਸੰਘਾ, ਸੁਰਜੀਤ ਕੌਰ ਉਟਾਲ,ਕੁਲਦੀਪ ਸਿੰਘ ਦਿਆਲ, ਅਮਰਜੀਤ ਸਿੰਘ ਬੁਰਜ, ਮਨਜੀਤ ਕੌਰ ਅਲਾਚੌਰ, ਮੱਖਣ ਸਿੰਘ ਭਾਨਮਜਾਰਾ, ਬਿੱਕਰ ਸਿੰਘ ਸ਼ੇਖੂਪੁਰ, ਪਰਦੀਪ ਸਿੰਘ ਭੂਤਾਂ ਬੂਟਾ ਸਿੰਘ ਮਹਿਮੂਦ ਪੁਰ,ਬਚਿੱਤਰ ਸਿੰਘ, ਰਘਬੀਰ ਸਿੰਘ ਅਸਮਾਨ ਪੁਰ ਕਿਸਾਨ ਆਗੂ ਵੀ ਮੌਜੂਦ ਸਨ |
ਤਸਵੀਰ 20 ਜੁਲਾਈ 01   

ਏਜੰਸੀ

Advertisement

 

Advertisement

BJP ਮੰਤਰੀ Tomar ਨਾਲ Photos Viral ਹੋਣ ਤੋਂ ਬਾਅਦ Nihang Aman Singh ਦਾ Interview

20 Oct 2021 7:22 PM
ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

Advertisement