'ਉਦਯੋਗਾਂ ਨੂੰ ਬਿਜਲੀ ਸਬਸਿਡੀ ਦੇਣ 'ਚ ਕੀਤਾ ਜਾਂਦਾ ਪੱਖਪਾਤ ਬੰਦ ਕਰੇ ਕਾਂਗਰਸ ਸਰਕਾਰ'

By : GAGANDEEP

Published : Jul 21, 2021, 4:22 pm IST
Updated : Jul 21, 2021, 4:22 pm IST
SHARE ARTICLE
Harpal Cheema and CM punjab
Harpal Cheema and CM punjab

ਕੈਪਟਨ ਉਤੇ ਮੋਦੀ ਵਾਂਗ ਚੰਦ ਚਹੇਤੇ ਉਦਯੋਗਪਤੀਆਂ ਨੂੰ ਬਿਜਲੀ ਸਬਬਿਡੀ ਦੇ ਗੱਫੇ ਵੰਡਣ ਦਾ ਲਾਇਆ ਗੰਭੀਰ ਦੋਸ਼

ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਛੋਟੇ ਤੇ ਮੱਧਮ ਉਦਯੋਗਾਂ ਅਤੇ ਵਪਾਰਿਕ ਇਕਾਈਆਂ ਨਾਲ ਪੱਖਪਾਤ ਕਰਕੇ ਚੰਦ ਚਹੇਤੇ ਉਦਯੋਗਾਂ ਨੂੰ ਵੱਡੀ ਬਿਜਲੀ ਸਬਸਿਡੀ ਦੇਣ ਦੀ ਅਲੋਚਨਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਬਿਜਲੀ ਸਬਸਿਡੀ ਅਤੇ ਹੋਰ ਰਿਆਇਤਾਂ ਦੇਣ ਵਿੱਚ ਕੀਤਾ ਜਾਂਦਾ ਅੰਨਾ ਪੱਖਪਾਤ ਬੰਦ ਕਰੇ।

CM PunjabCM Punjab

ਉਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਉਦਯੋਗਾਂ ਨੂੰ ਬਿਜਲੀ ਸਮੇਤ ਹੋਰ ਸਬਸਿਡੀਆਂ ਦੇਣ ਲਈ ਇੱਕ ਪਾਰਦਰਸ਼ੀ, ਸੰਤੁਲਿਤ ਅਤੇ ਸੁਚੱਜੀ ਨੀਤੀ ਬਣਾਵੇ ਤਾਂ ਜੋ ਮਾਰੂ ਨੀਤੀਆਂ ਤੇ ਕੋਰੋਨਾ ਮਹਾਂਮਾਰੀ ਕਾਰਨ ਭਾਰੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਉਦਯੋਗ ਅਤੇ ਵਪਾਰ ਜਗਤ ਨੂੰ ਬਚਾਇਆ ਜਾ ਸਕੇ। ਬੁੱਧਵਾਰ ਨੂੰ ਪਾਰਟੀ ਦੇ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਬਿਜਲੀ ਸਪਲਾਈ ਅਤੇ ਬਿਜਲੀ ਸਬਸਿਡੀ ਦੇਣ ਵਿੱਚ ਸੂਬੇ ਦੇ ਉਦਯੋਗਾਂ ਨਾਲ ਪੱਖਪਾਤ ਕੀਤਾ ਹੈ।

ElectricityElectricity

ਕੈਪਟਨ ਸਰਕਾਰ ਆਪਣੇ ਚੰਦ ਚਹੇਤੇ ਉਦਯੋਗਪਤੀਆਂ ਉਤੇ ਸੂਬੇ ਦਾ ਸ਼ਰੇਆਮ ਖਜ਼ਾਨਾ ਲੁਟਾ ਰਹੀ ਹੈ। ਪੰਜਾਬ ਵਿੱਚ ਇਸ ਦੀ ਸਭ ਤੋਂ ਵੱਡੀ ਮਾਰ ਛੋਟੇ ਅਤੇ ਮੱਧਮ ਉਦਯੋਗ ਨੂੰ ਪੈ ਰਹੀ ਹੈ। ਚੀਮਾ ਨੇ ਕਿਹਾ ਜਿਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਚੰਦ ਚਹੇਤਿਆਂ ਉਤੇ ਪੂਰੇ ਦੇਸ਼ ਦਾ ਖਜ਼ਾਨਾ ਲੁਟਾ ਰਹੇ ਹਨ, ਕੈਪਟਨ ਅਮਰਿੰਦਰ ਸਿੰਘ ਵੀ ਉਂਝ ਹੀ ਕਰ ਰਹੇ ਹਨ।

PM Narendra ModiPM Narendra Modi

ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਆਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਕਸ਼ੇ ਕਦਮ 'ਤੇ ਚੱਲ ਕੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਚੀਮਾ ਨੇ ਪੁੱਛਿਆ ਕਿ ਕਿਸਾਨਾਂ ਅਤੇ ਗਰੀਬ ਪਰਿਵਾਰਾਂ ਨੂੰ ਦਿੱਤੀ ਜਾਂਦੀ ਬਿਜਲੀ ਸਬਸਿਡੀ ਦਾ ਕੈਪਟਨ ਸਰਕਾਰ ਵੱਲੋਂ ਢੰਡੋਰਾ ਪਿੱਟਿਆ ਜਾਂਦਾ ਹੈ, ਪਰ ਧਨਾਢ ਉਦਯੋਗਪਤੀਆਂ ਨੂੰ ਦਿੱਤੀ ਜਾਂਦੀ ਕਰੋੜਾਂ ਰੁਪਏ ਦੀ ਬਿਜਲੀ ਸਬਸਿਡੀ ਨੂੰ ਪੰਜਾਬ ਵਾਸੀਆਂ ਤੋਂ ਕਿਉਂ ਛੁਪਾਇਆ ਗਿਆ?

Harpal Cheema Harpal Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀਆਂ ਵਾਜਪਈ, ਡਾ. ਮਨਮੋਹਨ ਸਿੰਘ ਅਤੇ ਹੁਣ ਨਰਿੰਦਰ ਮੋਦੀ ਸਰਕਾਰ ਦੇ ਨਾਲ ਨਾਲ ਬਾਦਲਾਂ ਅਤੇ ਕੈਪਟਨ ਦੀਆਂ ਸਾਰੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਹੀ ਉਦਯੋਗਪਤੀ ਪੰਜਾਬ ਨੂੰ ਛੱਡ ਕੇ ਉਤਰ ਪ੍ਰਦੇਸ਼ ਅਤੇ ਹੋਰਨਾਂ ਸੂਬਿਆਂ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਜਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਦੇ ਨਕਸ਼ੇ 'ਤੇ ਉਦਯੋਗਾਂ ਵਜੋਂ ਵਿਕਸਤ ਹੋਏ ਲੁਧਿਆਣਾ, ਮੰਡੀ ਗੋਬਿੰਦਗੜ, ਬਟਾਲਾ ਅਤੇ ਸ਼੍ਰੀ ਅੰਮ੍ਰਿਤਸਰ ਜਿਹੇ ਖੇਤਰਾਂ ਵਿਚੋਂ ਉਦਯੋਗਾਂ ਦਾ ਹੋਰਨਾਂ ਸੂਬਿਆਂ ਵੱਲ ਜਾਣਾ ਨਾ ਕੇਵਲ ਸੱਤਾਧਾਰੀਆਂ ਦੇ ਮੂੰਹ 'ਤੇ ਚਪੇੜ ਹੈ, ਸਗੋਂ ਪੰਜਾਬ ਦੇ ਆਰਥਚਾਰੇ ਲਈ ਬਹੁਤ ਨੁਕਸਾਨਦਾਇਕ ਹੈ।

Dr. Manmohan SinghDr. Manmohan Singh

ਇਸ ਕਾਰਨ ਸੂਬੇ ਵਿੱਚ ਨਿੱਜੀ ਖੇਤਰ ਦੀਆਂ ਲੱਖਾਂ ਨੌਕਰੀਆਂ ਖ਼ਤਮ ਹੋ ਗਈਆਂ ਹਨ ਅਤੇ ਲੋਕ ਬੇਰੁਜ਼ਗਾਰ ਹੋ ਗਏ ਹਨ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ 'ਚ ਉਦਯੋਗਾਂ ਦੀ ਬਿਹਤਰੀ ਲਈ ਸੁਚੱਜੀ ਉਦਯੋਗਿਕ ਪਾਲਿਸੀ ਬਣਾਈ ਜਾਵੇ ਤਾਂ ਜੋ ਛੋਟੇ, ਮੱਧਮ ਅਤੇ ਵੱਡੇ ਉਦਯੋਗਾਂ ਨੂੰ ਸੰਤੁਲਤ ਅਨੁਪਾਤ ਤਹਿਤ ਸਬਸਿਡੀਆਂ ਦਾ ਲਾਭ ਦਿੱਤਾ ਜਾ ਸਕੇ। ਇਸ ਦੇ ਨਾਲ ਹੀ ਉਨਾਂ ਕੋਰੋਨਾ ਮਹਾਂਮਾਰੀ ਕਾਰਨ ਮੰਦੀ ਦੀ ਮਾਰ ਝੱਲ ਰਹੇ ਉਦਯੋਗਾਂ ਦਾ ਮਾਰਚ 2020 ਤੋਂ ਹੁਣ ਤੱਕ ਦਾ ਫ਼ਿਕਸ ਚਾਰਜ਼ ਮੁਆਫ਼ ਕਰਨ ਦੀ ਵੀ ਮੰਗ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement