ਨਵਜੋਤ ਸਿੰਘ ਸਿੱਧੂ ਦਾ ਸ਼ਕਤੀ ਪ੍ਰਦਰਸ਼ਨ ਅੱਜ, ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
Published : Jul 21, 2021, 11:21 am IST
Updated : Jul 21, 2021, 11:45 am IST
SHARE ARTICLE
Congress Mlas arrived at Navjot Singh Sidhu’s residence in Amritsar
Congress Mlas arrived at Navjot Singh Sidhu’s residence in Amritsar

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਬੀਤੇ ਦਿਨ ਅੰਮ੍ਰਿਤਸਰ ਪਹੁੰਚੇ।

ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਬੀਤੇ ਦਿਨ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਉਹਨਾਂ ਦੇ ਸਮਰਥਕਾਂ ਨੇ ਉਹਨਾਂ ਦਾ ਸ਼ਾਨਦਾਰ ਸਵਾਗਤ ਕੀਤਾ। ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਅੱਜ ਸਿੱਧੂ ਅੰਮ੍ਰਿਤਸਰ ਵਿਖੇ ਸ਼ਕਤੀ ਪ੍ਰਦਰਸ਼ਨ ਕਰਨਗੇ।

Congress Mlas arrived at Navjot Singh Sidhu’s residence in AmritsarCongress Mlas arrived at Navjot Singh Sidhu’s residence in Amritsar

ਹੋਰ ਪੜ੍ਹੋ: ਤਿੰਨ ਸੂਬਿਆਂ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਬੀਕਾਨੇਰ ਵਿਚ ਭੂਚਾਲ ਦੀ ਤੀਬਰਤਾ ਰਹੀ 5.3

ਉਹਨਾਂ ਨੇ ਅੰਮ੍ਰਿਤਸਰ ਵਿਚ ਪਹਿਲੀ ਮੀਟਿੰਗ ਬੁਲਾਈ ਹੈ। ਇਸ ਵਿਚ ਪਾਰਟੀ ਦੇ ਕਈ ਵਿਧਾਇਕ ਨਜ਼ਰ ਆਉਣਗੇ। ਇਸ ਦੌਰਾਨ ਅੱਜ ਸਵੇਰੇ ਨਵਜੋਤ ਸਿੱਧੂ ਦੀ ਰਿਹਾਇਸ਼ 'ਤੇ 62 ਵਿਧਾਇਕ ਅਤੇ ਮੰਤਰੀ ਪਹੁੰਚੇ।

Congress Mlas arrived at Navjot Singh Sidhu’s residence in AmritsarCongress Mlas arrived at Navjot Singh Sidhu’s residence in Amritsar

ਹੋਰ ਪੜ੍ਹੋ: ਭਾਰਤ ਵਿਚ ਕੋਰੋਨਾ ਕਾਰਨ ਕਰੀਬ 50 ਲੱਖ ਮੌਤਾਂ, ਆਜ਼ਾਦੀ ਤੋਂ ਬਾਅਦ ਸਭ ਤੋਂ ਵੱਡੀ ਤ੍ਰਾਸਦੀ- ਰਿਪੋਰਟ

ਇਹਨਾਂ ਵਿਚ ਵਿਧਾਇਕ ਤਰਸੇਮ ਸਿੰਘ ਡੀਸੀ,  ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਪਿਰਮਲ ਸਿੰਘ,  ਅੰਮ੍ਰਿਤਸਰ ਮੇਅਰ ਰਿੰਟੁ, ਵਿਧਾਇਕ ਹਰਜੋਤ ਕਮਲ ਵਿਧਾਇਕ , ਬਰਿੰਦਰ ਢਿੱਲੋਂ, ਸ਼ੇਰ ਸਿੰਘ ਘੁਬਾਇਆ, ਵਿਧਾਇਕ ਅੰਗਦ ਸੈਣੀ, ਕੁਲਜੀਤ ਨਾਗਰਾ ਅਤੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਵੀ ਸ਼ਾਮਲ ਰਹੇ।

Congress MLAs arrived at Navjot Singh Sidhu’s residence in AmritsarCongress MLAs arrived at Navjot Singh Sidhu’s residence in Amritsar

ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਟਵੀਟ ਕੀਤਾ। ਇਕ ਵੀਡੀਓ ਸ਼ੇਅਰ ਕਰਦਿਆਂ ਸਿੱਧੂ ਨੇ ਲਿਖਿਆ, " ਬਦਲਾਅ ਦੀ ਹਵਾ - ਲੋਕਾਂ ਦੀ, ਲੋਕਾਂ ਲਈ, ਅਤੇ ਲੋਕਾਂ ਵਲੋਂ ''| ਦੱਸ ਦਈਏ ਕਿ ਅੱਜ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement