ਮਕਾਨ ਦੀ ਛੱਤ ਡਿੱਗਣ ਕਾਰਨ ਪਰਵਾਰ ਦੇ ਚਾਰ ਜੀਆਂ ਦੀ ਮੌਤ
Published : Jul 21, 2021, 7:27 am IST
Updated : Jul 21, 2021, 7:27 am IST
SHARE ARTICLE
image
image

ਮਕਾਨ ਦੀ ਛੱਤ ਡਿੱਗਣ ਕਾਰਨ ਪਰਵਾਰ ਦੇ ਚਾਰ ਜੀਆਂ ਦੀ ਮੌਤ


ਪਟਿਆਲਾ/ਪਾਤੜਾਂ, 20 ਜੁਲਾਈ (ਅਵਤਾਰ ਸਿੰਘ ਗਿੱਲ) : ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਮਤੋਲੀ ਦੇ ਇਕ ਗ਼ਰੀਬ ਪਰਵਾਰ ਉਤੇ ਹੋਣੀ ਨੇ ਉਸ ਵਕਤ ਐਸਾ ਕਹਿਰ ਵਰਤਾਇਆ ਜਦੋਂ ਸੋਮਵਾਰ ਨੂੰ ਇਲਾਕੇ ਵਿਚ ਪਏ ਭਾਰੀ ਮੀਂਹ ਮਗਰੋਂ ਬੀਤੀ ਰਾਤ ਮਕਾਨ ਦੀ ਛੱਤ ਡਿੱਗਣ ਕਾਰਨ ਪਿਤਾ ਸਮੇਤ ਤਿੰਨ ਬੱਚਿਆਂ ਦੀ ਮੌਤ ਹੋ ਗਈ | 
ਘਟਨਾ ਦਾ ਪਤਾ ਲਗਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪੁਲਿਸ ਚੌਂਕੀ ਠਰੂਆ ਦੇ ਇੰਚਾਰਜ ਪਲਵਿੰਦਰ ਸਿੰਘ ਦੀ ਅਗਵਾਈ ਵਿਚ ਮੌਕੇ ਉਤੇ ਪੁਲਿਸ ਨੇ ਪਹੁੰਚ ਕੇ ਪਿੰਡ ਵਾਸੀਆਂ ਦੀ ਮਦਦ ਨਾਲ ਮਲਬੇ ਵਿਚ ਦੱਬੀਆਂ ਹੋਈਆਂ ਲਾਸ਼ਾਂ ਨੂੰ ਬਾਹਰ ਕੱਢਿਆ | ਘਟਨਾ ਦੌਰਾਨ ਬੱਚਿਆਂ ਦੀ ਮਾਂ ਜ਼ਖ਼ਮੀ ਹੋ ਗਈ, ਜਿਸ ਨੂੰ ਖਨੌਰੀ ਦੇ ਨਿਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ |
ਪਿੰਡ ਦੇ ਸਰਪੰਚ ਰਣਜੀਤ ਸਿੰਘ ਨੇ ਦਸਿਆ ਕਿ ਪਿੰਡ ਵਾਸੀ ਮੁਖਤਿਆਰ ਸਿੰਘ ਅਪਣੇ ਪਰਿਵਾਰ ਸਮੇਤ ਘਰ ਦੇ ਵਰਾਂਡੇ ਵਿਚ  ਸੁੱਤਾ ਹੋਇਆ ਸੀ ਕਿ ਅਚਾਨਕ ਰਾਤ ਸਾਢੇ ਦੱਸ ਵਜੇ ਦੇ ਕਰੀਬ ਮਕਾਨ ਦੀ ਛੱਤ ਡਿੱਗ ਗਈ | ਵਾਪਰੇ ਹਾਦਸੇ ਦੌਰਾਨ ਮੁਖਤਿਆਰ ਮੁਖਤਿਆਰ ਸਿੰਘ (40) ਪੁੱਤਰ ਸਵਰਨ ਸਿੰਘ, ਉਸ ਦਾ ਬੇਟਾ ਵੰਸ਼ਦੀਪ ਸਿੰਘ (15) ਬੇਟੀ ਸਿਮਰਨਜੀਤ ਕੌਰ (13) ਅਤੇ ਕਮਲਜੀਤ ਕੌਰ (10) ਦੀ ਮਲਬੇ ਹੇਠਾਂ ਦੱਬ ਜਾਣ ਕਾਰਨ ਮੌਕੇ ਉੱਤੇ ਮੌਤ ਹੋ ਗਈ ਜਦਕਿ ਉਸ ਦੀ ਪਤਨੀ  ਸੁਰਿੰਦਰ ਕੌਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ ਜਿਸ ਨੂੰ ਖਨੌਰੀ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ | ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਮੁਖਤਿਆਰ ਸਿੰਘ ਮਿਹਨਤ ਮਜ਼ਦੂਰੀ ਕਰ ਕੇ ਅਪਣੇ ਪਰਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ ਅਤੇ ਕਈ ਸਾਲ ਪਹਿਲਾਂ ਬਣੇ ਇਸ ਮਕਾਨ ਵਿਚ ਰਹਿੰਦਾ ਸੀ | ਮਿ੍ਤਕਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਸਮਾਣਾ ਵਿਖੇ ਪੋਸਟਮਾਰਟਮ ਕਰਨ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿਤੀਆਂ ਗਈਆਂ | ਹਾਦਸੇ ਦੌਰਾਨ ਕਮਰੇ ਅੰਦਰ ਪਈਆਂ ਮੁਖਤਿਆਰ ਸਿੰਘ ਦੀ ਮਾਂ ਅਤੇ ਭੈਣ ਵਾਲ-ਵਾਲ ਬਚ ਗਈਆਂ |
ਫੋਟੋ ਨੰ: 20 ਪੀਏਟੀ 16
ਘਰ ਦੀ ਡਿੱਗੀ ਛੱਤ ਦੀ ਤਸਵੀਰ ਅਤੇ ਇਸ ਹਾਦਸੇ 'ਚ ਮਾਰੇ ਗਏ ਵਿਅਕਤੀ ਅਤੇ ਉਸਦੇ ਮਾਸੂਮ ਬੱਚਿਆ ਦੀਆਂ ਫਾਈਲ ਫੋਟੋਆਂ |
 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement