Auto Refresh
Advertisement

ਖ਼ਬਰਾਂ, ਪੰਜਾਬ

'ਬੇਰਹਿਮ ਹੋਈ ਮੋਦੀ ਸਰਕਾਰ ਅੱਖਾਂ ਮੂਹਰੇ ਦਮ ਤੋੜ ਰਹੇ ਅੰਨਦਾਤਾ ਨੂੰ ਦੇਖਣਾ ਨਹੀਂ ਚਾਹੁੰਦੀ'

Published Jul 21, 2021, 6:59 pm IST | Updated Jul 21, 2021, 6:59 pm IST

ਪੰਜਾਬ ਦੀ ਕਾਂਗਰਸ ਸਰਕਾਰ ਨੇ ਸ਼ਹੀਦ ਕਿਸਾਨਾਂ ਦੇ ਅੰਕੜੇ ਕੇਂਦਰ ਨੂੰ ਕਿਉਂ ਨਹੀਂ ਦਿੱਤੇ?

Bhagwant mann and Pm modi
Bhagwant mann and Pm modi

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਪ੍ਰਤੀ ਕੇਂਦਰ ਦੀ ਮੋਦੀ ਸਰਕਾਰ ਦੇ ਬੇਕਿਰਕ ਅਤੇ ਬੇਰਹਿਮ ਰਵੱਈਏ ਦੀ ਤਿੱਖੀ ਆਲੋਚਨਾ ਕੀਤੀ ਹੈ। ਮਾਨ ਮੁਤਾਬਿਕ ਕੇਂਦਰ ਸਰਕਾਰ ਵੱਲੋਂ ਸੰਸਦ 'ਚ ਬੜੀ ਬੇਸ਼ਰਮੀ ਨਾਲ ਇਹ ਕਹਿਣਾ ਕਿ ਉਸ (ਕੇਂਦਰ ਸਰਕਾਰ) ਕੋਲ ਰਾਜਧਾਨੀ ਦੀਆਂ ਸਰਹੱਦਾਂ 'ਤੇ ਅੰਦੋਲਨ ਦੌਰਾਨ ਦਮ ਤੋੜਨ ਵਾਲੇ ਕਿਸਾਨ-ਮਜ਼ਦੂਰ ਅੰਦੋਲਨਕਾਰੀਆਂ ਦੀ ਕੋਈ ਗਿਣਤੀ ਜਾਂ ਰਿਕਾਰਡ ਨਹੀਂ, ਇਹ ਸਾਬਤ ਕਰਦਾ ਹੈ ਕਿ ਮੋਦੀ ਸਰਕਾਰ ਦੀ ਆਤਮਾ ਮਰ ਚੁੱਕੀ ਹੈ ਅਤੇ ਉਸ ਨੂੰ (ਕੇਂਦਰ) ਨੂੰ ਅੱਖਾਂ ਸਾਹਮਣੇ ਦਮ ਤੋੜ ਰਿਹਾ ਅੰਨਦਾਤਾ ਦਿਖਾਈ ਨਹੀਂ ਦੇ ਰਿਹਾ।

Bhagwant Mann Bhagwant Mann

ਬੁੱਧਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਚ ਹਿਟਲਰ ਦੀ ਤਾਨਾਸ਼ਾਹ ਆਤਮਾ ਪ੍ਰਵੇਸ਼ ਕਰ ਚੁੱਕੀ ਹੈ, ਜਿਸ ਕਾਰਨ 8 ਮਹੀਨਿਆਂ ਤੋਂ ਸਰਕਾਰ ਨੂੰ ਅੱਤ ਦੀ ਸਰਦੀ-ਗਰਮੀ ਦੌਰਾਨ ਬਿਮਾਰ ਹੋ ਕੇ ਜਾਂ ਦੁਰਘਟਨਾਵਾਂ 'ਚ ਦਮ ਤੋੜ ਰਹੇ ਅੰਦੋਲਨਕਾਰੀ ਨਜ਼ਰ ਨਹੀਂ ਆ ਰਹੇ, ਜਦਕਿ ਕਿਸਾਨੀ ਸੰਘਰਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਕਿਸਾਨ ਰੋਜ਼ਾਨਾ ਅਖ਼ਬਾਰਾਂ ਅਤੇ ਮੀਡੀਆ ਦੀਆਂ ਸੁਰਖ਼ੀਆਂ ਬਣ ਰਹੇ ਹਨ।

Bhagwant Mann, Narendra Modi Bhagwant Mann, Narendra Modi

ਭਗਵੰਤ ਮਾਨ ਨੇ ਕਿਹਾ ਕਿ ਆਪਣੀ ਹੋਂਦ ਦੀ ਲੜਾਈ ਲੜ ਰਹੇ ਅੰਦੋਲਨਕਾਰੀ ਕਿਸਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਨ ਦੀ ਥਾਂ ਉਨ੍ਹਾਂ ਦੀ ਮੌਤ ਨੂੰ ਵੀ ਅਣਦੇਖਿਆ ਕਰਨਾ ਅਤਿ ਨਿੰਦਣਯੋਗ ਅਤੇ ਮੰਦਭਾਗਾ ਹੈ। ਮਾਨ ਨੇ ਕਿਹਾ, 'ਅਜਿਹਾ ਵਰਤਾਓ ਸੱਤਾ ਦੇ ਨਸ਼ੇ 'ਚ ਅੰਨਾ ਹੋਇਆ ਕੋਈ ਬਦਲੇਖ਼ੋਰ ਤਾਨਾਸ਼ਾਹ ਹੀ ਕਰ ਸਕਦਾ ਹੈ।''
ਭਗਵੰਤ ਮਾਨ ਨੇ ਕਿਹਾ ਕਿ ਇੱਕ ਮੋਦੀ ਸਰਕਾਰ ਆਪਣੇ ਵਿਰੋਧੀਆਂ ਅਤੇ ਆਲੋਚਕਾਂ ਦੇ ਫੋਨਾਂ 'ਚ ਵੜ ਕੇ ਜਾਸੂਸੀ ਕਰਵਾ ਰਹੀ ਹੈ

Farmers will hold a farmer's parliament near ParliamentFarmers

 ਦੂਜੇ ਪਾਸੇ ਇਸ ਕੋਲ ਲਾੱਕਡਾਊਨ ਦੇ ਸਮੇਂ ਨਾ ਤਾਂ ਹਜ਼ਾਰਾਂ ਕਿੱਲੋਮੀਟਰ ਸੜਕਾਂ-ਰੇਲਵੇ ਟਰੈਕਾਂ 'ਤੇ ਪੈਦਲ ਚੱਲਣ ਦੇ ਦੌਰਾਨ ਜਾਨਾਂ ਗੁਆਉਣ ਅਤੇ ਨਾ ਹੀ ਸਟੇਸ਼ਨਾਂ 'ਤੇ ਭੁੱਖੇ ਵਿਲਕਦੇ ਦਮ ਤੋੜਦੇ ਪਰਵਾਸੀ ਮਜ਼ਦੂਰਾਂ ਦੀ ਗਿਣਤੀ ਹੈ, ਨਾ ਇਸ ਕੋਲ ਆਕਸੀਜਨ ਦੀ ਕਮੀ ਨਾਲ ਮਰਨ ਵਾਲਿਆਂ ਅਤੇ ਗੰਗਾ ਕਿਨਾਰੇ ਰੇਤ 'ਚ ਦਫ਼ਨਾਈਆਂ ਲਾਸ਼ਾਂ ਦੀ ਗਿਣਤੀ ਹੈ। ਇਸੇ ਤਰ੍ਹਾਂ ਹੀ ਨਾ ਮੋਦੀ ਸਰਕਾਰ ਕੋਲ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨ-ਮਜ਼ਦੂਰ ਅੰਦੋਲਨਕਾਰੀਆਂ ਦੀ ਗਿਣਤੀ ਹੈ।

Bhagwant Manna and Captain Amarinder SinghBhagwant Manna and Captain Amarinder Singh

ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਸਵਾਲ ਕੀਤਾ ਕਿ ਸੂਬਾ ਸਰਕਾਰ ਨੇ ਅੰਦੋਲਨਕਾਰੀ 'ਸ਼ਹੀਦ' ਕਿਸਾਨਾਂ-ਮਜ਼ਦੂਰਾਂ ਦਾ ਅੰਕੜਾ ਕੇਂਦਰ ਸਰਕਾਰ ਨੂੰ ਕਿਉਂ ਨਹੀਂ ਭੇਜਿਆ? ਭਗਵੰਤ ਮਾਨ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਕਿਸਾਨ ਸੰਗਠਨਾਂ ਨਾਲ ਸੰਪਰਕ ਕਰਕੇ ਹੁਣ ਤੱਕ ਬਿਮਾਰੀ ਅਤੇ ਦੁਰਘਟਨਾਵਾਂ ਕਾਰਨ 'ਸ਼ਹੀਦ' ਹੋਏ ਅੰਦੋਲਨਕਾਰੀਆਂ ਦਾ ਅੰਕੜਾ ਇਕੱਠਾ ਕਰਕੇ ਤੁਰੰਤ ਕੇਂਦਰ ਸਰਕਾਰ ਨੂੰ ਭੇਜੇ ਤਾਂ ਕਿ ਮਾਨਸੂਨ ਸੈਸ਼ਨ ਦੌਰਾਨ ਹੀ ਉਨ੍ਹਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਕੇਂਦਰ ਸਰਕਾਰ ਕੋਲੋਂ ਵੀ ਦਿਵਾਇਆ ਜਾ ਸਕੇ ਅਤੇ ਖ਼ੁਦ ਸੂਬਾ ਸਰਕਾਰ ਵੀ ਦੇਵੇ।

ਸਪੋਕਸਮੈਨ ਸਮਾਚਾਰ ਸੇਵਾ

Advertisement

 

Advertisement

BJP ਮੰਤਰੀ Tomar ਨਾਲ Photos Viral ਹੋਣ ਤੋਂ ਬਾਅਦ Nihang Aman Singh ਦਾ Interview

20 Oct 2021 7:22 PM
ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

Advertisement