ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਪਹੁੰਚੇ ਨਵਜੋਤ ਸਿੱਧੂ
Published : Jul 21, 2021, 1:31 pm IST
Updated : Jul 21, 2021, 1:31 pm IST
SHARE ARTICLE
Navjot Sidhu at Darbar Sahib
Navjot Sidhu at Darbar Sahib

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ।

ਅੰਮ੍ਰਿਤਸਰ: ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੇ 62 ਹਮਾਇਤੀ ਵੀ ਦਰਬਾਰ ਸਾਹਿਬ ਪਹੁੰਚੇ।

Navjot Sidhu at Darbar SahibNavjot Sidhu at Darbar Sahib

ਹੋਰ ਪੜ੍ਹੋ: ਮਿਸ਼ੀਗਨ ਦੀ Vaidehi Dongre ਦੇ ਸਿਰ ਸਜਿਆ Miss India USA 2021 ਦਾ ਤਾਜ

ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਪਹਿਲੀ ਵਾਰ ਬੀਤੇ ਦਿਨ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਉਹਨਾਂ ਦੇ ਸਮਰਥਕਾਂ ਨੇ ਉਹਨਾਂ ਦਾ ਸ਼ਾਨਦਾਰ ਸਵਾਗਤ ਕੀਤਾ। ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਅੱਜ ਸਿੱਧੂ ਅੰਮ੍ਰਿਤਸਰ ਵਿਖੇ ਸ਼ਕਤੀ ਪ੍ਰਦਰਸ਼ਨ ਕਰਨਗੇ। ਉਹਨਾਂ ਨੇ ਅੰਮ੍ਰਿਤਸਰ ਵਿਚ ਪਹਿਲੀ ਮੀਟਿੰਗ ਬੁਲਾਈ। ਇਸ ਦੌਰਾਨ ਅੱਜ ਸਵੇਰੇ ਨਵਜੋਤ ਸਿੱਧੂ ਦੀ ਰਿਹਾਇਸ਼ 'ਤੇ 62 ਵਿਧਾਇਕ ਅਤੇ ਮੰਤਰੀ ਪਹੁੰਚੇ।

Navjot Sidhu at Darbar SahibNavjot Sidhu at Darbar Sahib

ਹੋਰ ਪੜ੍ਹੋ: ਆਕਸੀਜਨ ਵਿਵਾਦ: ਭੜਕੇ ਸੰਜੇ ਰਾਊਤ, 'ਝੂਠੀ ਹੈ ਕੇਂਦਰ ਸਰਕਾਰ! ਦਰਜ ਹੋਣਾ ਚਾਹੀਦਾ ਮੁਕੱਦਮਾ'

ਇਹਨਾਂ ਵਿਚ ਵਿਧਾਇਕ ਤਰਸੇਮ ਸਿੰਘ ਡੀਸੀ,  ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਪਿਰਮਲ ਸਿੰਘ,  ਅੰਮ੍ਰਿਤਸਰ ਮੇਅਰ ਰਿੰਟੁ, ਵਿਧਾਇਕ ਹਰਜੋਤ ਕਮਲ ਵਿਧਾਇਕ , ਬਰਿੰਦਰ ਢਿੱਲੋਂ, ਸ਼ੇਰ ਸਿੰਘ ਘੁਬਾਇਆ, ਵਿਧਾਇਕ ਅੰਗਦ ਸੈਣੀ, ਕੁਲਜੀਤ ਨਾਗਰਾ ਅਤੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਵੀ ਸ਼ਾਮਲ ਰਹੇ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਟਵੀਟ ਕੀਤਾ। ਇਕ ਵੀਡੀਓ ਸ਼ੇਅਰ ਕਰਦਿਆਂ ਸਿੱਧੂ ਨੇ ਲਿਖਿਆ, " ਬਦਲਾਅ ਦੀ ਹਵਾ - ਲੋਕਾਂ ਦੀ, ਲੋਕਾਂ ਲਈ, ਅਤੇ ਲੋਕਾਂ ਵਲੋਂ ''|

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement