ਨਵਜੋਤ ਸਿੰਘ ਸਿੱਧੂ ਨੇ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸ਼ਰਧਾ ਅਰਪਿਤ ਕੀਤੀ
Published : Jul 21, 2021, 12:16 am IST
Updated : Jul 21, 2021, 12:16 am IST
SHARE ARTICLE
image
image

ਨਵਜੋਤ ਸਿੰਘ ਸਿੱਧੂ ਨੇ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸ਼ਰਧਾ ਅਰਪਿਤ ਕੀਤੀ

ਨਵਾਂਸ਼ਹਿਰ, 20 ਜੁਲਾਈ (ਦੀਦਾਰ ਸਿੰਘ ਸ਼ੇਤਰਾ, ਸੁਖਜਿੰਦਰ ਭੰਗਲ): ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਭਗਤ ਸਿੰਘ ਮਿਊਜ਼ੀਅਮ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਪ੍ਰਤਿਮਾ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਫੁੱਲ ਅਰਪਣ ਕੀਤੇ। ਇਸ ਮੌਕੇ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਦੇ ਸੱਦੇ ’ਤੇ ਭਾਰੀ ਬਾਰਿਸ਼ ਦੇ ਬਾਵਜੂਦ ਹਾਜ਼ਰ ਹੋਏ ਵਰਕਰਾਂ ਦੇ ਭਰਵੇਂ ਇਕੱਠ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸਿੱਧੂ ਨੇ ਕਿਹਾ ਕਿ ਉਹ ਅੱਜ ਇਥੇ ਦੇਸ਼-ਕੌਮ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਤੋਂ ਸੇਧ ਲੈਣ ਆਏ ਹਨ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇ ਕੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਦੇ ਭਾਗੀਦਾਰ ਬਣਨ ਦਾ ਸੱਦਾ ਦਿਤਾ। ਉਨ੍ਹਾਂ ਕਿਹਾ ਕਿ ਸਾਡੇ ਲਈ ਸਾਡੀ ਮਾਤ ਭੂਮੀ ਪੰਜਾਬ ਸਭ ਤੋਂ ਉਪਰ ਹੈ ਅਤੇ ਇਸ ਦੀ ਤਰੱਕੀ ਲਈ ਸਾਰਿਆਂ ਨੂੰ ਨਿਰਸਵਾਰਥ ਭਾਵਨਾ ਨਾਲ ਅਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਾਈਕਮਾਨ ਵਲੋਂ ਦਿਤਾ 18 ਨੁਕਾਤੀ ਪ੍ਰੋਗਰਾਮ ਪੰਜਾਬ ਦੇ ਵਿਕਾਸ ਦਾ ਜ਼ਰੀਆ ਬਣੇਗਾ, ਜਿਸ ਵਿਚ ਹਰ ਇਕ ਪੰਜਾਬੀ ਨੂੰ ਹਿੱਸੇਦਾਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਾਈਕਮਾਨ ਵਲੋਂ ਉਨ੍ਹਾਂ ’ਤੇ ਜਿਹੜਾ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ’ਤੇ ਖ਼ਰਾ ਉਤਰਨ ਲਈ ਪੂਰੀ ਵਾਹ ਲਾਉਣਗੇ। ਇਸ ਮੌਕੇ ਪੰਜਾਬ ਕਾਂਗਰਸ ਦੇ ਐਕਟਿੰਗ ਪ੍ਰਧਾਨ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਤੇ ਚੌਧਰੀ ਮੋਹਨ ਲਾਲ ਤੋਂ ਇਲਾਵਾ ਹੋਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।  

SHARE ARTICLE

ਏਜੰਸੀ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement