'NDA ਸਰਕਾਰ ਨੇ ਸੰਵਿਧਾਨਕ ਨਿੱਜਤਾ ਦੇ ਅਧਿਕਾਰ ਦਾ ਘਾਣ ਕੀਤਾ'
Published : Jul 21, 2021, 5:39 pm IST
Updated : Jul 21, 2021, 5:39 pm IST
SHARE ARTICLE
Rana Gurmit Singh Sodhi
Rana Gurmit Singh Sodhi

’ਸਨੂਪਗੇਟ’ ਮੁੱਦੇ ਉੱਤੇ ਮੋਦੀ ਨੂੰ ਕਰੜੇ ਹੱਥੀਂ ਲਿਆ

ਚੰਡੀਗੜ੍ਹ: ਪੈਗਾਸਸ ਸਪਾਈਵੇਅਰ ਸਕੈਂਡਲ ਦੇ ਮਾਮਲੇ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬੁੱਧਵਾਰ ਨੂੰ ਇਸ ਨੂੰ ਨਿੱਜਤਾ ਦੇ ਸੰਵਿਧਾਨਕ ਅਧਿਕਾਰ ‘ਤੇ ਸਿੱਧਾ ਹਮਲਾ ਗਰਦਾਨਿਆ ਹੈ, ਜਦੋਂ ਕਿ ਇਸ ਅਧਿਕਾਰ ਦੀ ਸੁਪਰੀਮ ਕੋਰਟ ਵਲੋਂ ਵੱਖ-ਵੱਖ ਪੜਾਵਾਂ ‘ਤੇ ਪ੍ਰੋੜ੍ਹਤਾ ਕੀਤੀ ਗਈ ਹੈ। 

Rana sodhiRana Gurmit Singh Sodhi

ਇਥੇ ਜਾਰੀ ਪ੍ਰੈੱਸ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਨੇ ਸੰਵਿਧਾਨਕ, ਨਿਆਂਇਕ, ਸਮਾਜਿਕ ਅਤੇ ਨੈਤਿਕ ਕਦਰਾਂ ਕੀਮਤਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰਕੇ ਰੱਖ ਦਿੱਤਾ ਹੈ ਅਤੇ ਹੁਣ ਨਵੇਂ ਖੁਲਾਸਿਆਂ ਤੋਂ ਪਤਾ ਲੱਗਿਆ ਹੈ ਕਿ ਉੱਚ-ਤਕਨੀਕੀ ਉਪਕਰਨਾਂ ਦੀ ਵਰਤੋਂ ਵਿਰੋਧੀ ਧਿਰ ਦੇ ਨੇਤਾਵਾਂ ਸਮੇਤ ਪ੍ਰਮੁੱਖ ਵਿਅਕਤੀਆਂ, ਪੱਤਰਕਾਰ ਅਤੇ ਹੋਰਨਾਂ ਦੇ ਫੋਨ ਅਤੇ ਈਮੇਲਾਂ ਦੀ ਨਿਗਰਾਨੀ ਲਈ ਕੀਤੀ ਜਾਂਦੀ ਸੀ। ਸੁਪਰੀਮ ਕੋਰਟ ਨੂੰ ਸੂ-ਮੋਟੋ ਨੋਟਿਸ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਨਿੱਜਤਾ ਦੇ ਅਧਿਕਾਰ ਦੀ ਸ਼ਰ੍ਹੇਆਮ ਉਲੰਘਣਾ ਹੈ।

Supreme Court of IndiaSupreme Court of India

ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਨਜ਼ ਕੱਸਦਿਆਂ ਰਾਣਾ ਸੋਢੀ ਨੇ ਕਿਹਾ ‘‘ਕਿਸੇ ਹੋਰ ਦੇਸ਼ ਦੀ ਕੋਈ ਵੀ ਏਜੰਸੀ ਤੁਹਾਡੀ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਇਜਾਜ਼ਤ ਤੋਂ ਬਗੈਰ ਫੋਨ ਟੈਪ ਨਹੀਂ ਕਰ ਸਕਦੀ ਹੈ ਅਤੇ ਭਾਰਤ ਦੇ ਲੋਕ ਭਲੀਭਾਂਤ ਜਾਣਦੇ ਹਨ ਕਿ ਇਸ ਵਾਰ ਵਿਦੇਸ਼ੀ ਸਪਾਈਵੇਅਰ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਦੇ ਫੋਨ ਟੈਪ ਕਰਨ, ਈਮੇਲਾਂ ਦੀ ਜਾਸੂਸੀ ਕਰਨ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਜਾਸੂਸੀ ਕਰਨ ਲਈ ਕਿਸ ਨੇ ਆਦੇਸ਼ ਦਿੱਤੇ ਸਨ।’’

Rana Gurmit Singh SodhiRana Gurmit Singh Sodhi

ਉਨ੍ਹਾਂ ਕਿਹਾ ਕਿ ਆਰਥਿਕ ਪੱਖ ਤੋਂ ਦਿਖਾਉਣ ਲਈ ਐਨ.ਡੀ.ਏ. ਸਰਕਾਰ ਦੇ ਪੱਲੇ ਕੁਝ ਵੀ ਨਹੀਂ ਹੈ ਅਤੇ ਹੁਣ ਬਾਗ਼ੀ ਸੁਰਾਂ ਨੂੰ ਦਬਾਉਣ ਲਈ ਅਜਿਹੀਆਂ ਲੁਕਵੀਆਂ ਲੂੰਬੜ-ਚਾਲਾਂ ਦਾ ਸਹਾਰਾ ਲਿਆ ਜਾ ਰਿਹਾ ਹੈ। ਇਸ ਘਟਨਾ ਨੂੰ ਪੂਰੀ ਤਰ੍ਹਾਂ ਨਾ-ਕਾਬਿਲ-ਏ-ਬਰਦਾਸ਼ਤ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਵਾਲ ਕੀਤਾ ‘‘ਕੀ ਲੋਕਤੰਤਰ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਦਾ ਇਹੋ ਤਰੀਕਾ ਹੈ, ਜਦੋਂ ਹਰ ਪਾਸੇ ਹਫੜਾ-ਦਫੜੀ ਮੱਚੀ ਪਈ ਹੈ?’’

CM PunjabCM Punjab

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚੋਟੀ ਦੇ ਰਾਜਨੀਤਿਕ ਨੇਤਾਵਾਂ, ਪੱਤਰਕਾਰਾਂ, ਕਾਰੋਬਾਰੀਆਂ, ਵਿਗਿਆਨੀਆਂ, ਸੰਵਿਧਾਨਕ ਅਥਾਰਟੀਆਂ ਅਤੇ ਹੋਰਾਂ ਦੇ ਨਿੱਜੀ ਫੋਨਾਂ ਦੀ ਹੈਕਿੰਗ ਦੀ ਨਿਖੇਧੀ ਕੀਤੀ ਹੈ, ਜੋ ਸਿਰਫ਼ ਵਿਅਕਤੀਗਤ ਨਿੱਜਤਾ ਹੀ ਨਹੀਂ, ਬਲਕਿ ਕੌਮੀ ਸੁਰੱਖਿਆ ’ਤੇ ਵੀ ਸਵਾਲੀਆ ਨਿਸ਼ਾਨ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement