ਜ਼ਿਲ੍ਹਿਆਂ 'ਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ: ਵਿਨੀ ਮਹਾਜਨ

By : AMAN PANNU

Published : Jul 21, 2021, 4:19 pm IST
Updated : Jul 21, 2021, 4:22 pm IST
SHARE ARTICLE
Vini Mahajan
Vini Mahajan

ਨਵ-ਨਿਯੁਕਤ ਅਧਿਕਾਰੀਆਂ ਨੂੰ 'ਬਸੇਰਾ' ਸਮੇਤ ਹੋਰ ਸ਼ਹਿਰੀ ਵਿਕਾਸ ਯੋਜਨਾਵਾਂ ਨੂੰ ਤਰਜੀਹੀ ਆਧਾਰ 'ਤੇ ਲਾਗੂ ਕਰਨ ਲਈ ਕਿਹਾ।

ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਦੀ ਨਵੀਂ ਅਸਾਮੀ ਦੀ ਰਚਨਾ ਨਾਲ ਸ਼ਹਿਰੀ ਸਥਾਨਕ ਇਕਾਈਆਂ ਦੀ ਕਾਰਜਕੁਸ਼ਲਤਾ ਵਿੱਚ ਹੋਰ ਸੁਧਾਰ ਆਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਹੋਰ ਮਜ਼ਬੂਤ ਕਰਕੇ ਰਾਜ ਦੇ ਸ਼ਹਿਰੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੀਟਿੰਗ ਵਿੱਚ ਸਾਰੇ ਡਿਪਟੀ ਕਮਿਸ਼ਨਰ ਵੀ ਹਾਜ਼ਰ ਸਨ। 

Vini Mahajan Vini Mahajan

ਮੁੱਖ ਸਕੱਤਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਦੀਆਂ 23 ਅਸਾਮੀਆਂ, ਹਰੇਕ ਜ਼ਿਲ੍ਹਾ ਹੈੱਡਕੁਆਰਟਰ 'ਤੇ ਇਕ ਅਸਾਮੀ, ਖੇਤਰੀ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਦੀ ਥਾਂ 'ਤੇ ਬਣਾਈਆਂ ਗਈਆਂ ਹਨ। ਵਧੀਕ ਸੀਈਓ, ਪੀ.ਡਬਲਯੂ.ਐਸ.ਐਸ.ਬੀ. ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਵਧੀਕ ਡਿਪਟੀ ਕਮਿਸ਼ਨਰ ਹੀ ਨਿਭਾਉਣਗੇ। ਸਾਰੇ ਨਵ-ਨਿਯੁਕਤ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਮਹਾਜਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਏ.ਡੀ.ਸੀਜ਼. ਲਈ ਦਫ਼ਤਰ ਅਤੇ ਲੋੜੀਂਦਾ ਸਟਾਫ, ਜਿਸ ਵਿੱਚ ਮੁੱਖ ਤੌਰ ‘ਤੇ ਐਮ.ਆਈ.ਐਸ. ਮਾਹਿਰ, ਆਈ.ਟੀ. ਮਾਹਿਰ, ਐਸ.ਡਬਲਯੂ.ਐਮ. ਸਪੈਸ਼ਲਿਸਟ, ਵੇਸਟ ਵਾਟਰ ਸਬੰਧੀ ਮਾਹਿਰ, ਸਹਾਇਕ ਪ੍ਰੋਗਰਾਮ ਅਫ਼ਸਰ ਅਤੇ ਐਨ.ਯੂ.ਐਲ.ਐਮ. ਸ਼ਾਮਲ ਹਨ, ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ।

ਹੋਰ ਪੜ੍ਹੋ: ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੌਤਾਂ ਨੂੰ ਲੈ ਕੇ ਰਾਹੁਲ ਗਾਂਧੀ ਦਾ ਕੇਂਦਰ ਸਰਕਾਰ 'ਤੇ ਹਮਲਾ

ਮੁੱਖ ਸਕੱਤਰ ਨੇ ਸਮੂਹ ਏ.ਡੀ.ਸੀਜ਼ ਨੂੰ 'ਬਸੇਰਾ' ਸਕੀਮ ਤਹਿਤ ਸ਼ਹਿਰਾਂ ਵਿੱਚ ਝੁੱਗੀ-ਝੌਪੜੀਆਂ ਵਿੱਚ ਰਹਿੰਦੇ ਲੋਕਾਂ ਦੇ ਮੁੜਵਸੇਬੇ ਸਬੰਧੀ ਪ੍ਰਾਜੈਕਟਾਂ, ਪੀ.ਯੂ.ਈ.ਆਈ.ਪੀ.- 1, 2ਅਤੇ 3, ਅਮਰੁਤ, ਸਵੱਛ ਭਾਰਤ ਮਿਸ਼ਨ, ਪ੍ਰਧਾਨ ਮੰਤਰੀ ਅਵਾਸ ਯੋਜਨਾ (PMAYS) ਅਤੇ ਪੀ.ਐੱਮ.ਐੱਸ.ਏ.ਵੀ. ਨਿਧੀ ਅਤੇ ਸ਼ਹਿਰੀ ਵਿਕਾਸ ਦੀਆਂ ਹੋਰ ਯੋਜਨਾਵਾਂ ਦੀ ਨਿਗਰਾਨੀ ਕਰਨ ਦੇ ਵੀ ਆਦੇਸ਼ ਦਿੱਤੇ ਤਾਂ ਜੋ ਇਨ੍ਹਾਂ ਪ੍ਰਾਜੈਕਟਾਂ ਦੇ ਮਿਆਰ, ਫੰਡਾਂ ਦੀ ਸੁਚੱਜੀ ਵਰਤੋਂ ਅਤੇ ਇਨ੍ਹਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾ ਸਕੇ। 

Vini MahajanVini Mahajan

ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰਜ਼ ਨੂੰ ਪੰਜਾਬ ਮਿਉਂਸੀਪਲ ਐਕਟ ਅਧੀਨ ਦਿੱਤੀਆਂ ਵੱਖ-ਵੱਖ ਸ਼ਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਕੁਮਾਰ ਸਿਨਹਾ ਨੇ ਦੱਸਿਆ ਕਿ ਸ਼ੇ੍ਣੀ-2 ਅਤੇ 3 ਦੀਆਂ ਨਗਰ ਕੌਂਸਲਾਂ ਦੇ ਸਾਰੇ ਮਤਿਆਂ ਦਾ ਇਨ੍ਹਾਂ ਅਧਿਕਾਰੀਆਂ ਵੱਲੋਂ ਨਿਪਟਾਰਾ ਕੀਤਾ ਜਾਵੇਗਾ। ਜਦੋਂਕਿ ਸ਼੍ਰੇਣੀ -1 ਦੀਆਂ ਨਗਰ ਕੌਂਸਲਾਂ ਅਤੇ ਜ਼ਿਲ੍ਹਿਆਂ ਦੇ ਸਾਰੇ ਨਗਰ ਸੁਧਾਰ ਟਰੱਸਟਾਂ ਦੇ ਮਤਿਆਂ ਨੂੰ ਇਨ੍ਹਾਂ ਅਧਿਕਾਰੀਆਂ ਰਾਹੀਂ ਡਾਇਰੈਕਟਰ ਸਥਾਨਕ ਸਰਕਾਰ ਨੂੰ ਪ੍ਰਵਾਨਗੀ ਵਾਸਤੇ ਭੇਜਿਆ ਜਾਵੇਗਾ। ਨਗਰ ਨਿਗਮ ਵਾਲੇ ਸ਼ਹਿਰਾਂ ਵਿਚਲੇ ਨਗਰ ਸੁਧਾਰ ਟਰੱਸਟ ਆਪਣੇ ਮਤੇ ਸਿੱਧੇ ਡਾਇਰੈਕਟਰ ਸਥਾਨਕ ਸਰਕਾਰਾਂ ਨੂੰ ਭੇਜਣਗੇ।

ਹੋਰ ਪੜ੍ਹੋ: ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਪਹੁੰਚੇ ਨਵਜੋਤ ਸਿੱਧੂ

ਉਨ੍ਹਾਂ ਅੱਗੇ ਦੱਸਿਆ ਕਿ ਇਹ ਅਧਿਕਾਰੀ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨ ਲਈ ਪ੍ਰਾਜੈਕਟ ਨਿਗਰਾਨ ਅਤੇ ਸਮੀਖਿਆ ਕਮੇਟੀਆਂ ਦੀ ਅਗਵਾਈ ਵੀ ਕਰਨਗੇ। ਇਸ ਤੋਂ ਇਲਾਵਾ ਉਹ ਸਰਕਾਰ ਅਤੇ ਹੋਰ ਵਿਭਾਗਾਂ ਨਾਲ ਤਾਲਮੇਲ ਕਰਕੇ ਐਮ.ਪੀ.ਐਸ., ਐਸ.ਟੀ.ਪੀ., ਡਬਲਯੂ.ਟੀ.ਪੀ., ਓ.ਐਚ.ਐਸ.ਆਰ. ਅਤੇ ਟਿਊਬਵੈਲ ਆਦਿ ਸਥਾਪਤ ਕਰਨ ਲਈ ਜ਼ਮੀਨ ਮੁਹੱਈਆ ਕਰਵਾਉਣਗੇ। ਉਹਨਾਂ ਅੱਗੇ ਦੱਸਿਆ ਕਿ ਇਹ ਅਧਿਕਾਰੀ ਜਨਤਾ ਅਤੇ ਚੁਣੇ ਹੋਏ ਸਥਾਨਕ ਨੁਮਾਇੰਦਿਆਂ ਦੀਆਂ ਸ਼ਿਕਾਇਤਾਂ/ਮੰਗਾਂ ਦਾ ਵੀ ਹੱਲ ਕਰਨ ਲਈ ਜ਼ਿੰਮੇਵਾਰ ਹੋਣਗੇ।

Vini MahajanVini Mahajan

ਮੁੱਖ ਸਕੱਤਰ ਨੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਦੀਆਂ ਬਹੁਤੀਆਂ ਸੇਵਾਵਾਂ ਜਿਵੇਂ ਪਾਣੀ/ਸੀਵਰੇਜ ਦੇ ਬਿੱਲ, ਜਾਇਦਾਦ ਟੈਕਸ, ਲਾਇਸੈਂਸ, ਬਿਲਡਿੰਗ ਪਲਾਨ ਸਬੰਧੀ ਪ੍ਰਵਾਨਗੀਆਂ, ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਆਦਿ ਸਬੰਧੀ ਸੇਵਾਵਾਂ ਆਨਲਾਈਨ ਕਰ ਦਿੱਤੀਆਂ ਗਈਆਂ ਹਨ, ਇਸ ਲਈ ਇਨ੍ਹਾਂ ਅਧਿਕਾਰੀਆਂ ਲਈ ਨਿਯਮਤ ਤੌਰ 'ਤੇ ਇਨ੍ਹਾਂ ਸੇਵਾਵਾਂ ਦੀ ਨਿਗਰਾਨੀ ਲਈ ਯਤਨ ਕਰਨਾ ਬੇਹੱਦ ਜ਼ਰੂਰੀ ਹੈ। 

ਹੋਰ ਪੜ੍ਹੋ: ਆਕਸੀਜਨ ਵਿਵਾਦ: ਭੜਕੇ ਸੰਜੇ ਰਾਊਤ, 'ਝੂਠੀ ਹੈ ਕੇਂਦਰ ਸਰਕਾਰ! ਦਰਜ ਹੋਣਾ ਚਾਹੀਦਾ ਮੁਕੱਦਮਾ'

ਸ਼ਿਕਾਇਤਕਰਤਾਵਾਂ ਦੀ ਸੰਤੁਸ਼ਟੀ ਲਈ ਤਰਜੀਹੀ ਤੌਰ ’ਤੇ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ 'ਤੇ ਜ਼ੋਰ ਦਿੰਦਿਆਂ ਮਹਾਜਨ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸ਼ਹਿਰਾਂ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਸਬੰਧੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਅੱਗੇ ਕਿਹਾ ਕਿ ਬਰਸਾਤੀ ਪਾਣੀ ਦੀ ਸਮੱਸਿਆ ਦੇ ਜਲਦੀ ਨਿਪਟਾਰੇ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਹੋਰ ਪੜ੍ਹੋ: ਮਿਸ਼ੀਗਨ ਦੀ Vaidehi Dongre ਦੇ ਸਿਰ ਸਜਿਆ Miss India USA 2021 ਦਾ ਤਾਜ

ਮੁੱਖ ਸਕੱਤਰ ਨੇ ਕਿਹਾ ਕਿ ਮੌਜੂਦਾ ਸਮੇਂ ਸੂਬੇ ਵਿੱਚ ਕੋਵਿਡ ਪਾਜ਼ੇਟਿਵ ਦਰ ਭਾਵੇਂ ਘੱਟ ਕੇ 0.3 ਫ਼ੀਸਦ ਰਹਿ ਗਈ ਹੈ ਪਰ  ਸਾਰੇ ਏਡੀਸੀ ਸ਼ਹਿਰਾਂ ਵਿਚਲੀਆਂ ਸਿਹਤ ਸੰਸਥਾਵਾਂ ਦੀ ਨਿਗਰਾਨੀ ਕਰਨਗੇ ਤਾਂ ਜੋ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣ। ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਭਵਿੱਖ ਵਿੱਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਸਤਰਕ ਰਹਿਣ ਲਈ ਵੀ ਕਿਹਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement