ਸਕੂਲੀ ਵਿਦਿਆਰਥੀਆਂ ਦੀ ਆਨ-ਲਾਈਨ ਸਿਖਿਆ ਵਾਸਤੇ ਮੀਲ ਦਾ ਪੱਥਰ ਸਾਬਤ ਹੋਇਆ ‘ਪੰਜਾਬ ਐਜੂਕੇਅਰ ਐਪ’
Published : Jul 21, 2021, 12:22 am IST
Updated : Jul 21, 2021, 12:22 am IST
SHARE ARTICLE
image
image

ਸਕੂਲੀ ਵਿਦਿਆਰਥੀਆਂ ਦੀ ਆਨ-ਲਾਈਨ ਸਿਖਿਆ ਵਾਸਤੇ ਮੀਲ ਦਾ ਪੱਥਰ ਸਾਬਤ ਹੋਇਆ ‘ਪੰਜਾਬ ਐਜੂਕੇਅਰ ਐਪ’

ਚੰਡੀਗੜ੍ਹ, 20 ਜੁਲਾਈ (ਭੁੱਲਰ) : ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਬੱਚਿਆ ਦੀ ਪੜ੍ਹਾਈ ਨੂੰ ਜਾਰੀ ਰੱਖਣ ਵਾਸਤੇ ਤਿਆਰ ਕੀਤਾ ‘ਪੰਜਾਬ ਐਜੂਕੇਅਰ ਐਪ’ ਵਿਦਿਆਰਥੀਆਂ ਦੀ ਆਨ-ਲਾਈਨ ਸਿੱਖਿਆ ਵਾਸਤੇ ਮੀਲ ਦਾ ਪੱਥਰ ਸਾਬਤ ਹੋਇਆ ਹੈ। ਇਸ ਨੂੰ ਹੁਣ ਤੱਕ 35 ਕਰੋੜ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਸ ’ਤੇ ਰੋਜ਼ਾਨਾ 87 ਹਜ਼ਾਰ ਤੋਂ ਵੱਧ ਲੋਕ ਵਿਜ਼ਟ ਕਰ ਰਹੇ ਹਨ।
ਸਿੱਖਿਆ ਮੰੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਹੇਠ ਸਿੱਖਿਆ ਵਿਭਾਗ ਦੇ ਵਿਸ਼ੇਸ਼ ਉੱਦਮ ਨਾਲ ਤਿਆਰ ਕੀਤਾ ਗਿਆ ਇਹ ‘ਆਨ-ਲਾਈਨ ਬਸਤਾ’ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਲਈ ਵੀ ਬਹੁਤ ਲਾਹੇਵੰਦ ਸਿੱਧ ਹੋਇਆ ਹੈ। ਇਸ ਦੀ ਅਹਿਮੀਅਤ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਐਪ ਦੀ ਹੁਣ ਤਕ 16 ਲੱਖ ਤੋਂ ਵੱਧ ਲੋਕਾਂ ਵਲੋਂ ਡਾਊਨਲੋਡ ਕਰ ਕੇ ਵਰਤੋਂ ਕੀਤੀ ਜਾ ਰਹੀ ਹੈ ਜਿਨ੍ਹਾਂ ਵਿਚ ਵਿਦਿਆਰਥੀ ਅਤੇ ਅਧਿਆਪਕ ਵਿਸ਼ੇਸ਼ ਤੌਰ ’ਤੇ ਸ਼ਾਮਲ ਹਨ।
ਪਿਛਲੇ ਸਾਲ ਦੇ ਆਰੰਭ ਵਿਚ ਕੋਵਿਡ-19 ਮਹਾਮਾਰੀ ਦੀ ਸ਼ੁਰੂਆਤ ਕਾਰਨ ਵਿਦਿਆਰਥੀਆਂ ਦੀ ਆਨ ਲਾਈਨ ਪੜ੍ਹਾਈ ਵਾਸਤੇ ‘ਪੰਜਾਬ ਐਜੂਕੇਅਰ ਐਪ’ 11 ਜੁਲਾਈ 2020 ਨੂੰ ਸ਼ੁਰੂ ਕੀਤਾ ਗਿਆ ਸੀ। 
ਇਸ ਐਪ ਦੀ ਪੰਜਾਬ ਤੋਂ ਇਲਾਵਾ ਦੂਸਰੇ ਸੂਬਿਆਂ ਵਿਚ ਵੀ ਵਰਤੋਂ ਵਧ ਰਹੀ ਹੈ। ਇਸ ਐਪ ਰਾਹੀਂ ਪ੍ਰੀ- ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤਕ ਦਾ ਸੋਧਿਆ ਸਿਲੇਬਸ, ਮਾਡਲ ਟੈਸਟ ਪੇਪਰ, ਰੋਜ਼ਾਨਾ ਸਲਾਈਡਾਂ, ਅੱਜ ਦਾ ਸ਼ਬਦ, ਸਾਰੀਆਂ ਜਮਾਤਾਂ ਲਈ ਰੋਜ਼ਾਨਾ ਘਰ ਦਾ ਕੰਮ, ਉਡਾਣ ਅਤੇ ਉਡਾਣ ਕੰਪੀਟਿਟਵ ਐਗਜ਼ਾਮ ਸੀਰੀਜ, ਨਕਸ਼ਿਆਂ ਬਾਰੇ ਜਾਣਕਾਰੀ, ਟੈਸਟਾਂ ਦਾ ਨਤੀਜਾ, ਪੰਜਾਬ ਪ੍ਰਾਪਤੀ ਸਰਵੇਖਣ ਵਿਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ, ਅੰਗਰੇਜ਼ੀ ਬੋਲਣੀ ਸਿੱਖਣ ਲਈ ਵੱਖ-ਵੱਖ ਗਤੀਵਿਧੀਆਂ, ਐਨੀਮੇਟਡ ਵੀਡੀਓਜ਼, ਡਾਇਟ, ਈ.ਟੀ.ਟੀ ਕਾਲਜਾਂ ਬਾਰੇ ਜਾਣਕਾਰੀ ਅਤੇ ਵਿਦਿਆਰਥੀਆਂ ਦੇ ਸਿੱਖਣ-ਪਰਿਣਾਮਾਂ ਬਾਰੇ ਉਪਯੋਗੀ ਜਾਣਕਾਰੀ ਮੁਹਈਆ ਕਰਵਾਈ ਗਈ ਹੈ। 
ਇਸ ਤੋਂ ਇਲਾਵਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸੈਕਸ਼ਨ ਅਧੀਨ ਪ੍ਰਾਇਮਰੀ ਵਿੰਗ ਵਿਚ ਸਿੱਖਣ- ਸਿਖਾਉਣ ਸਮੱਗਰੀ, ਅੱਖਰਕਾਰੀ, ਪੰਜਾਬ ਪ੍ਰਾਪਤੀ ਸਰਵੇਖਣ, ਸਿੱਖਣ- ਪਰਿਣਾਮਾਂ ਅਧਾਰਿਤ ਸਮੱਗਰੀ, ਟੈਲੀਵਿਜ਼ਨ ਪ੍ਰੋਗਰਾਮਾਂ, ਮਿਸ਼ਨ ਸ਼ਤ-ਪ੍ਰਤੀਸ਼ਤ ਅਤੇ ਰੀਡਿੰਗ ਕਾਰਨਰ ਟਾਈਟਲਾਂ ਅਧੀਨ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ। ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਵਿੰਗ ਅਧੀਨ ਸਾਰੀਆਂ ਜਮਾਤਾਂ ਦਾ ਪਾਠਕ੍ਰਮ, ਪਾਠ ਪੁਸਤਕਾਂ, ਵੀਡੀਓਜ਼ ਅਤੇ ਵੱਖ-ਵੱਖ ਵਿਸ਼ਿਆਂ ਦੇ ਪਾਠਾਂ ਦੇ ਐਜੂਸੈੱਟ ਲੈਕਚਰ ਅਪਲੋਡ ਕੀਤੇ ਗਏ ਹਨ।
 

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement