ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ: ਧਰਮਸੋਤ
Published : Jul 21, 2021, 3:34 pm IST
Updated : Jul 21, 2021, 3:34 pm IST
SHARE ARTICLE
Sadhu Singh Dharmsot
Sadhu Singh Dharmsot

ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਦੀ ਕਰਜ਼ਾ ਹੱਦ 1 ਲੱਖ ਤੋਂ ਵਧਾ ਕੇ 3 ਲੱਖ ਕੀਤੀ ਗਈ ਹੈ।

ਚੰਡੀਗੜ੍ਹ: ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਚਲਾਈ ਜਾ ਰਹੀ ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਦੀ ਕਰਜ਼ਾ ਹੱਦ 1 ਲੱਖ ਤੋਂ ਵਧਾ ਕੇ 3 ਲੱਖ ਕੀਤੀ ਗਈ ਹੈ। ਇਸ ਨਾਲ ਵੱਧ ਤੋਂ ਵੱਧ ਨੌਜਵਾਨ ਸਵੈ-ਰੋਜ਼ਗਾਰ ਲਈ ਵਿੱਤੀ ਸਹਾਇਤਾ ਹਾਸਲ ਕਰਨ ਦੇ ਹੱਕਦਾਰ ਹੋਣਗੇ।

Sadhu Singh DharmsotSadhu Singh Dharmsot

ਹੋਰ ਪੜ੍ਹੋ: ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੌਤਾਂ ਨੂੰ ਲੈ ਕੇ ਰਾਹੁਲ ਗਾਂਧੀ ਦਾ ਕੇਂਦਰ ਸਰਕਾਰ 'ਤੇ ਹਮਲਾ

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੋਕ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਰਜ਼ਾ ਕੇਸਾਂ ਦੇ ਜਲਦ ਨਿਪਟਾਰੇ ਲਈ 1 ਲੱਖ ਰੁਪਏ ਤੱਕ ਦੇ ਕਰਜ਼ੇ ਮਨਜ਼ੂਰ ਕਰਨ ਦਾ ਅਧਿਕਾਰ ਜ਼ਿਲ੍ਹਾ ਪੱਧਰ ‘ਤੇ ਨਿਗਮ ਦੇ ਜਿ਼ਲ੍ਹਾ ਮੈਨੇਜਰਾਂ ਨੂੰ ਦਿੱਤੇ ਗਏ ਹਨ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ‘ਚ ਸੋਧ ਕਰਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਧਿਕਾਰੀ ਦੀ ਪ੍ਰਧਾਨਗੀ ਹੇਠ ਨਵੀਂ ਕਮੇਟੀ ਗਠਿਤ ਕੀਤੀ ਗਈ ਹੈ ਤਾਂ ਕਿ ਲੋੜਵੰਦਾਂ ਨੂੰ ਕਰਜ਼ਾ ਛੇਤੀ ਮੁਹੱਈਆ ਕਰਵਾਇਆ ਜਾ ਸਕੇ।

Loan Loan

ਹੋਰ ਪੜ੍ਹੋ: ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਪਹੁੰਚੇ ਨਵਜੋਤ ਸਿੱਧੂ

ਧਰਮਸੋਤ ਨੇ ਦੱਸਿਆ ਕਿ ਐਸ.ਸੀ. ਨਿਗਮ ਦਾ ਮੁੱਖ ਉਦੇਸ਼ ਅਨੁਸੂਚਿਤ ਜਾਤੀਆਂ ਅਤੇ ਅੰਗਹੀਣ ਵਿਅਕਤੀਆਂ ਨੂੰ ਘੱਟ ਵਿਆਜ ਦਰ ‘ਤੇ ਸਵੈ-ਰੋਜ਼ਗਾਰ ਧੰਦੇ ਜਿਵੇਂ ਡੇਅਰੀ ਫਾਰਮ, ਕਰਿਆਨਾ ਦੁਕਾਨ, ਕੱਪੜ ਦੀ ਦੁਕਾਨ, ਸ਼ਟਰਿੰਗ ਦਾ ਕੰਮ, ਲੱਕੜ ਦਾ ਕੰਮ, ਉਚੇਰੀ ਵਿੱਦਿਆ ਕਰਜ਼ੇ ਲਈ ਘੱਟ ਵਿਆਜ ਦਰ ‘ਤੇ ਕਰਜ਼ਾ ਮੁਹੱਈਆ ਕਰਾਵਾਉਣਾ ਹੈ, ਤਾਂ ਕਿ ਇਨ੍ਹਾਂ ਦੇ ਆਰਥਿਕ ਪੱਧਰ ਨੂੰ ਉੱਪਰ ਚੁੱਕਿਆ ਜਾ ਸਕੇ ਅਤੇ ਇਨ੍ਹਾਂ ਨੂੰ ਗ਼ਰੀਬੀ ਰੇਖਾ ਤੋਂ ਬਾਹਰ ਕੱਢਿਆ ਜਾ ਸਕੇ।

ਹੋਰ ਪੜ੍ਹੋ: ਆਕਸੀਜਨ ਵਿਵਾਦ: ਭੜਕੇ ਸੰਜੇ ਰਾਊਤ, 'ਝੂਠੀ ਹੈ ਕੇਂਦਰ ਸਰਕਾਰ! ਦਰਜ ਹੋਣਾ ਚਾਹੀਦਾ ਮੁਕੱਦਮਾ'

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਐਸ.ਸੀ. ਕਾਰਪੋਰੇਸ਼ਨ ਨੇ ਸਾਲ 2020-2021 ਦੌਰਾਨ ਕੋਵਿਡ ਦੇ ਔਖੇ ਸਮੇਂ ਦੌਰਾਨ ਵੀ 2116 ਲਾਭ ਪਾਤਰੀਆਂ ਨੂੰ 2293.73 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ 2021-2022 ਦੌਰਾਨ ਐਸ.ਸੀ. ਕਾਰਪੋਰੇਸ਼ਨ ਵੱਲੋਂ 1400 ਕਰਜ਼ਦਾਰਾਂ ਨੂੰ 40 ਕਰੋੜ ਦੇ ਵੰਡਣ ਦਾ ਟੀਚਾ ਮਿੱਥਿਆ ਗਿਆ ਸੀ, ਇਸ ਤਹਿਤ ਹੁਣ ਤੱਕ 562 ਲਾਭਪਾਤਰੀਆਂ ਨੂੰ 624.81 ਲੱਖ ਦੇ ਕਰਜ਼ੇ-ਸਬਸਿਡੀ ਵੰਡੇ ਜਾ ਚੁੱਕੇ ਹਨ।

Punjab GovtPunjab Govt

 

ਧਰਮਸੋਤ ਨੇ ਅੱਗੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਆਪਣੇ ਲਗਭੱਗ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ 8590 ਯੋਗ ਤੇ ਲੋੜਵੰਦ ਐਸ.ਸੀ. ਨੌਜਵਾਨਾਂ ਨੂੰ 8066.23 ਲੱਖ ਦੇ ਕਰਜ਼ੇ ਮੁਹੱਈਆ ਕਰਵਾਏ ਹਨ। ਇਸਦੇ ਨਾਲ-ਨਾਲ ਪੰਜਾਬ ਸਰਕਾਰ ਨੇ 14260 ਕਰਜ਼ਦਾਰਾਂ ਦੇ 4540.80 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕਰਕੇ ਕਰਜ਼ਦਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement