ਕੈਪਟਨ ਨੇ 26 ਜੁਲਾਈ ਤੋਂ 10ਵੀਂ, 11ਵੀਂ ਅਤੇ 12ਵੀਂ ਦੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਕੀਤਾ ਐਲਾਨ
Published : Jul 21, 2021, 7:12 am IST
Updated : Jul 21, 2021, 7:12 am IST
SHARE ARTICLE
image
image

ਕੈਪਟਨ ਨੇ 26 ਜੁਲਾਈ ਤੋਂ 10ਵੀਂ, 11ਵੀਂ ਅਤੇ 12ਵੀਂ ਦੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਕੀਤਾ ਐਲਾਨ

ਚੰਡੀਗੜ੍ਹ, 20 ਜੁਲਾਈ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਬੰਧੀ ਰੋਕਾਂ ਵਿਚ ਕੱੁਝ ਹੋਰ ਢਿੱਲ ਦੇਣ ਦਾ ਐਲਾਨ ਕਰ ਦਿਤਾ ਹੈ | ਇਸ ਐਲਾਨ ਨਾਲ ਹੁਣ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਦੀਆਂ ਕਲਾਸਾਂ ਨਾਲ ਸਕੂਲ ਖੋਲ੍ਹੇ ਜਾ ਸਕਣਗੇ | ਇਸ ਨਾਲ ਹੀ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਵਧਾ ਕੇ 150 ਵਿਅਕਤੀ ਕਰਨ ਜਦਕਿ ਬਾਹਰੀ ਇਕੱਠਾਂ ਲਈ 300 ਕਰ ਦਿਤੀ ਗਈ ਹੈ, ਪਰ ਸਮਰੱਥਾ ਦੀ ਉਪਰਲੀ ਹੱਦ 50 ਫ਼ੀ ਸਦੀ ਤਕ ਰੱਖਣ ਦੀ ਸ਼ਰਤ ਹੋਵੇਗੀ | ਪੰਜਾਬ ਲਈ ਕੋਵਿਡ ਪਾਜ਼ੇਟਿਵਿਟੀ ਦਰ ਘਟ ਕੇ 0.3 ਫ਼ੀ ਸਦੀ ਤਕ ਹੋ ਜਾਣ ਅਤੇ ਮੁੜ ਪੈਦਾ ਹੋਣ ਦੀ ਗਿਣਤੀ 0.75 ਫ਼ੀ ਸਦੀ ਰਹਿਣ (ਕੌਮੀ ਔਸਤ ਨਾਲੋਂ ਘੱਟ) ਉਤੇ ਗੌਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ  ਦਸਵੀਂ ਤੋਂ ਬਾਰ੍ਹਵੀਂ ਤਕ ਕਲਾਸਾਂ ਲਾਉਣ ਦੀ ਇਜਾਜ਼ਤ ਹੋਵੇਗੀ ਪਰ ਸਿਰਫ਼ ਉਨ੍ਹਾਂ ਅਧਿਆਪਕਾਂ ਅਤੇ ਸਟਾਫ਼ ਨੂੰ  ਫ਼ਿਜ਼ੀਕਲੀ ਹਾਜ਼ਰ ਹੋਣ ਦੀ ਆਗਿਆ ਹੋਵੇਗੀ ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਇਆ ਹੋਵੇ | ਉਨ੍ਹਾਂ ਨੇ ਆਦੇਸ਼ ਦਿਤਾ ਕਿ ਇਸ ਸਬੰਧ ਵਿਚ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ  ਲਿਖਤੀ ਤੌਰ ਉਤੇ ਸੂਚਿਤ ਕਰਨਾ ਹੋਵੇਗਾ | ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜੇਕਰ ਸਥਿਤੀ ਕਾਬੂ ਹੇਠ ਰਹੀ ਤਾਂ ਬਾਕੀ ਕਲਾਸਾਂ ਵੀ ਇਸੇ ਤਰ੍ਹਾਂ 2 ਅਗੱਸਤ, 2021 ਤੋਂ ਖੋਲ੍ਹਣ ਦੀ ਆਗਿਆ ਹੋਵੇਗੀ |

 ਉਨ੍ਹਾਂ ਅੱਗੇ ਕਿਹਾ ਕਿ ਕੈਂਬਰਿਜ ਯੂਨੀਵਰਸਿਟੀ ਨੇ ਪੇਸ਼ੀਨਗੋਈ ਕੀਤੀ ਹੈ ਕਿ ਆਉਂਦੇ ਹਫ਼ਤਿਆਂ ਵਿਚ ਕੇਸਾਂ ਵਿਚ ਹੋਰ ਕਮੀ ਆਵੇਗੀ | ਸਮਾਜਕ ਇਕੱਠਾਂ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਖੇਤਰਾਂ ਵਿਚ ਕਲਾਕਾਰਾਂ/ਗਾਇਕਾਂ ਨੂੰ   ਅਜਿਹੇ ਸਮਾਗਮਾਂ/ਮੌਕਿਆਂ ਲਈ ਇਜਾਜ਼ਤ ਹੋਵੇਗੀ ਪਰ ਇਸ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ  ਯਕੀਨੀ ਬਣਾਉਣਾ ਹੋਵੇਗਾ |
ਮੁੱਖ ਮੰਤਰੀ ਵਲੋਂ ਬਾਰ, ਸਿਨੇਮਾ ਹਾਲਜ਼, ਰੈਸਟੋਰੈਂਟ, ਸਪਾਜ਼, ਸਵੀਮਿੰਗ ਪੂਲਜ਼, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਜ਼, ਮਿਊਜ਼ਮ, ਚਿੜੀਆਘਰ ਆਦਿ ਨੂੰ  ਕੋਵਿਡ ਟੀਕਾਕਰਨ ਦੀ ਪਾਲਣਾ ਨੂੰ  ਯਕੀਨੀ ਬਣਾ ਕੇ 50 ਫ਼ੀ ਸਦੀ ਸਮਰੱਥਾ ਨਾਲ ਖੋਲ੍ਹਣ ਦੇ ਦਿਤੇ ਗਏ ਹੁਕਮਾਂ ਤੋਂ ਕੱੁਝ ਦਿਨਾਂ ਬਾਅਦ ਅੱਜ ਇਹ ਰਾਹਤ ਦਿਤੀ ਗਈ ਹੈ | ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉਚੇਰੀ ਸਿਖਿਆ ਦੇ ਹੋਰ ਸਾਰੀਆਂ ਸੰਸਥਾਵਾਂ ਨੂੰ  ਵੀ ਅਜਿਹੀ ਹੀ ਪਾਲਣਾ ਨਾਲ ਖੋਲ੍ਹਣ ਦੀ ਇਜਾਜ਼ਤ ਦਿਤੀ ਸੀ |
 

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement