ਪੰਜਾਬ ’ਚ ਕਿਊ.ਆਰ.-ਕੋਡ ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ
Published : Jul 21, 2021, 12:19 am IST
Updated : Jul 21, 2021, 12:19 am IST
SHARE ARTICLE
image
image

ਪੰਜਾਬ ’ਚ ਕਿਊ.ਆਰ.-ਕੋਡ ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ

ਚੰਡੀਗੜ੍ਹ, 20 ਜੁਲਾਈ (ਭੁੱਲਰ) : ਸਰਹੱਦੀ ਸੂਬੇ ਵਿਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਲਦੀ ਕੁਇਕ ਰਿਸਪਾਂਸ (ਕਿਊ.ਆਰ.)-ਕੋਡ ਆਧਾਰਤ ਟਰੈਕ ਅਤੇ ਟਰੇਸ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਪੇਂਡੂ ਖੇਤਰਾਂ ਵਿਚ ਫੀਕਲ ਸਲੱਜ ਅਤੇ ਸੈਪਟੇਜ਼ ਮੈਨੇਜਮੈਂਟ ਨੂੰ ਲਾਗੂ ਕਰਨ ਲਈ ਤਕਨੀਕੀ ਸਹਾਇਤਾ ਇਕਾਈ (ਟੀ.ਐਸ.ਯੂ.) ਸਥਾਪਤ ਕੀਤੀ ਜਾਵੇਗੀ।
ਮੁੱਖ ਸਕੱਤਰ, ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਕਾਰਜਕਾਰੀ ਕਮੇਟੀ ਦੀ 157ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਆਦੇਸ਼ ਦਿਤੇ। ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ, ਜਿਨ੍ਹਾਂ ਵਿਚੋਂ ਕਈ ਜਨਤਕ ਪ੍ਰਾਈਵੇਟ ਭਾਈਵਾਲੀ ਤਹਿਤ ਲਾਗੂ ਕੀਤੇ ਜਾ ਰਹੇ ਹਨ, ਦੀ ਸਮੀਖਿਆ ਵੀ ਕੀਤੀ। ਸਬੰਧਤ ਅਧਿਕਾਰੀਆਂ ਨੂੰ ਸੂਬੇ ਵਿਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਤਸਕਰੀ ਨੂੰ ਰੋਕਣ ਲਈ ਚੌਕਸ ਰਹਿਣ ਦੇ ਨਿਰਦੇਸ਼ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਦਸਿਆ ਕਿ ਕਿਊ.ਆਰ.-ਕੋਡ ਆਧਾਰਤ ਟਰੈਕ ਅਤੇ ਟਰੇਸ ਪ੍ਰਣਾਲੀ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਦੇ ਆਧਾਰ ’ਤੇ ਤਿਆਰ ਕੀਤੀ ਗਈ ਹੈ, ਜੋ ਸ਼ਰਾਬ ਉਤਪਾਦਨ ਤੇ ਸਪਲਾਈ ਦੀ ਰੀਅਲ ਟਾਈਮ ਡਾਟਾ ਮੌਨੀਟਰਿੰਗ ਅਤੇ ਤਸਦੀਕ ਰਾਹੀਂ ਨਾਜਾਇਜ਼ ਅਤੇ ਨਕਲੀ ਸ਼ਰਾਬ ’ਤੇ ਤਿੱਖੀ ਨਜ਼ਰ ਰੱਖਣ ਵਿਚ ਮਦਦਗਾਰ ਹੋਵੇਗੀ।
ਸੂਬੇ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸ੍ਰੀਮਤੀ ਮਹਾਜਨ ਨੇ ਸਬੰਧਤ ਵਿਭਾਗਾਂ ਨੂੰ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਨੂੰ ਲਾਗੂ ਕਰਨ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿਤੇ। ਪੀ.ਆਈ.ਡੀ.ਬੀ. ਕਾਰਜਕਾਰੀ ਕਮੇਟੀ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਤੀਜੇ ਪੜਾਅ ਲਈ 300 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਪ੍ਰਵਾਨਗੀ ਦਿਤੀ ਤਾਂ ਜੋ ਸੂਬੇ ਦੇ ਸ਼ਹਿਰੀ ਵਿਕਾਸ ’ਚ ਹੋਰ ਤੇਜ਼ੀ ਲਿਆਂਦੀ ਜਾ ਸਕੇ।
ਇਸ ਦੌਰਾਨ ਮਾਲ ਰੋਡ, ਪਟਿਆਲਾ ਵਿਖੇ ਪੀ.ਡਬਲਿਊ.ਡੀ. ਹੈੱਡਕੁਆਰਟਰ ਦੀ ਪੁਰਾਣੀ ਇਮਾਰਤ ਨੂੰ ਪੀ.ਪੀ.ਪੀ. ਆਧਾਰ ’ਤੇ ਹੈਰੀਟੇਜ ਹੋਟਲ ਵਜੋਂ ਵਿਕਸਿਤ ਕਰਨ ਅਤੇ ਲੁਧਿਆਣਾ ਵਿਖੇ ਬਹੁ-ਮੰਜ਼ਿਲਾ ਕਾਰ ਪਾਰਕਿੰਗ ਅਤੇ ਦਫ਼ਤਰ ਦੀ ਜਗ੍ਹਾ ਤੋਂ ਇਲਾਵਾ ਪਟਿਆਲਾ ਵਿਖੇ ਪੀ.ਪੀ.ਪੀ. ਆਧਾਰ ’ਤੇ ਬਹੁ-ਮੰਜ਼ਿਲਾ ਕਾਰ ਪਾਰਕਿੰਗ ਨਾਲ ਕਮਰਸ਼ੀਅਲ ਡਿਵੈਲਪਮੈਂਟ ਸਪੇਸ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ।    
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement