
ਸਰਕਾਰੀ ਰੀਕਾਰਡ ਵਿਚ ਕਿਸੇ ਵੱਡੀ ਖ਼ਬਰ ਦਾ ਜ਼ਿਕਰ ਨਹੀਂ ਅਜੀਬ ਹੈ ਸਰਕਾਰੀ ਜਾਣਕਾਰੀ ਦਾ ਤੇ ਸਰਕਾਰੀ ਰੀਕਾਰਡ ਦਾ!
ਆਕਸੀਜਨ ਦੀ ਘਾਟ ਕਾਰਨ ਕਿਸੇ ਦੀ ਮੌਤ ਦੀ ਖ਼ਬਰ ਨਹੀਂ : ਕੇਂਦਰ
ਨਵੀਂ ਦਿੱਲੀ, 20 ਜੁਲਾਈ : ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ ਮੰਗਲਵਾਰ ਨੂੰ ਕਿਹਾ ਕਿ ਕੋਵਡ -19 ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਵੀ ਰਾਜ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਤੋਂ ਆਕਸੀਜਨ ਦੀ ਘਾਟ ਕਾਰਨ ਕਿਸੇ ਮਰੀਜ਼ ਦੀ ਮੌਤ ਹੋਣ ਦੀ ਖਬਰ ਨਹੀਂ ਹੈ |
ਉਨ੍ਹਾਂ ਇਹ ਜਾਣਕਾਰੀ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਦਿਤੀ | ਉਨ੍ਹਾਂ ਇਹ ਵੀ ਕਿਹਾ, Tਹਾਲਾਂਕਿ, ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਮੰਗ ਅਚਾਨਕ ਵਧ ਗਈ ਸੀ | ਮਹਾਂਮਾਰੀ ਦੀ ਪਹਿਲੀ ਲਹਿਰ ਦੌਰਾਨ ਇਸ ਜੀਵਨ-ਬਚਾਉਣ ਵਾਲੀ ਗੈਸ ਦੀ ਮੰਗ 3095 ਮੀਟਰਕ ਟਨ ਸੀ ਜੋ ਦੂਜੀ ਲਹਿਰ ਦੌਰਾਨ ਵੱਧ ਕੇ 9000 ਮੀਟਰਕ ਟਨ ਹੋ ਗਈ | ਉਨ੍ਹਾਂ ਨੂੰ ਪੁਛਿਆ ਗਿਆ ਕਿ ਕੀ ਦੂਜੀ ਲਹਿਰ ਦੌਰਾਨ ਆਕਸੀਜਨ ਨਾ ਮਿਲਣ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਹੋਈ ਹੈ | ਪਵਾਰ ਨੇ ਕਿਹਾ ਕਿ ਸਿਹਤ ਰਾਜ ਦਾ ਵਿਸ਼ਾ ਹੈ ਅਤੇ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਨਿਯਮਤ ਤੌਰ 'ਤੇ ਕੇਂਦਰ ਨੂੰ ਕੋਵਿਡ ਦੇ ਮਾਮਲਿਆਂ ਅਤੇ ਮੌਤਾਂ ਦੀ ਜਾਣਕਾਰੀ ਦਿੰਦੇ ਹਨ | ਉਨ੍ਹਾਂ ਕਿਹਾ, Tਕੇਂਦਰੀ ਸਿਹਤ ਮੰਤਰਾਲੇ ਨੇ ਕੋਵਿਡ ਕਾਰਨ ਹੋਈਆਂ ਮੌਤਾਂ ਦੀ ਰਿਪੋਰਟ ਕਰਨ ਲਈ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵਿਸਥਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ |'' (ਏਜੰਸੀ)
ਉਨ੍ਹਾਂ ਕਿਹਾ, Tਇਸ ਅਨੁਸਾਰ, ਸਾਰੇ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਨਿਯਮਤ ਤੌਰ 'ਤੇ ਕੇਂਦਰ ਸਰਕਾਰ ਨੂੰ ਕੋਵਿਡ ਦੇ ਮਾਮਲਿਆਂ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਬਾਰੇ ਨਿਯਮਤ ਤੌਰ 'ਤੇ ਸੂਚਤ ਕਰਦੇ ਹਨ | ਹਾਲਾਂਕਿ, ਕਿਸੇ ਵੀ ਰਾਜ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਆਕਸੀਜਨ ਦੀ ਘਾਟ ਕਾਰਨ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ | (ਏਜੰਸੀ)