ਲਵਪ੍ਰੀਤ ਦੇ ਪਰਿਵਾਰ ਦੇ ਹੱਕ ਵਿਚ ਆਏ ਪਿੰਡ ਵਾਸੀ ਤੇ ਕਿਸਾਨ, ਕੀਤਾ ਵੱਡਾ ਇਕੱਠ

By : GAGANDEEP

Published : Jul 21, 2021, 6:27 pm IST
Updated : Jul 21, 2021, 6:27 pm IST
SHARE ARTICLE
Villagers and farmers gathered in favor of Lovepreet's family
Villagers and farmers gathered in favor of Lovepreet's family

ਇਨਸਾਫ ਨਾ ਮਿਲਣ ’ਤੇ ਸੰਘਰਸ਼ ਵਿੱਢਣ ਦੀ ਦਿੱਤੀ ਚਿਤਾਵਨੀ

ਬਰਨਾਲਾ (ਲਖਵੀਰ ਚੀਮਾ) ਲਵਪ੍ਰੀਤ ਖੁਦਕੁਸ਼ੀ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਬੇਅੰਤ ਕੌਰ ਅਤੇ ਉਸਦੇ ਪਰਿਵਾਰ ਖਿਲਾਫ਼ ਕਾਰਵਾਈ ਨੂੰ ਲੈ ਕੇ ਲਵਪ੍ਰੀਤ ਦੇ ਪਰਿਵਾਰ ਨੇ ਜ਼ੋਰ-ਅਜਮਾਇਸ਼ ਸ਼ੁਰੂ ਕਰ ਦਿੱਤੀ ਹੈ। ਪੀੜਤ ਪਰਿਵਾਰ ਦੇ ਹੱਕ ਵਿਚ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਸਥਾਨਕ ਆਗੂ ਨਿੱਤਰ ਆਏ ਹਨ।

Villagers and farmers gathered in favor of Lovepreet's familyVillagers and farmers gathered in favor of Lovepreet's family

ਪਰਿਵਾਰ ਦੇ ਸਮਰਥਨ ਵਿਚ ਅੱਜ ਇਕ ਵੱਡਾ ਇਕੱਠ ਕੀਤਾ ਗਿਆ, ਜਿਸ ਵਿਚ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ।  ਜਿਹਨਾਂ ਨੇ ਲਵਪ੍ਰੀਤ ਦੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਹਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸਦੇ ਨਾਲ ਹੀ ਲਵਪ੍ਰੀਤ ਦੀ ਮੌਤ ਲਈ ਜ਼ਿੰਮੇਵਾਰ ਉਸਦੀ ਪਤਨੀ ਅਤੇ ਉਸਦੇ ਸਹੁਰਾ ਪਰਿਵਾਰ ਵਿਰੁੱਧ ਪਰਚਾ ਦਰਜ ਕਰਨ ਦੀ ਮੰਗ ਕੀਤੀ। ਪੁਲਿਸ ਵੱਲੋਂ ਕੋਈ ਕਾਰਵਾਈ ਨਾ ਹੋਣ 'ਤੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ।

Villagers and farmers gathered in favor of Lovepreet's familyVillagers and farmers gathered in favor of Lovepreet's family

ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ ਦੇਣ ਵਿਚ ਪ੍ਰਸ਼ਾਸਨ ਨਕਾਮ ਸਾਬਤ ਹੋਇਆ ਹੈ। ਆਗੂਆਂ ਨੇ ਕਿਹਾ ਕੇ ਬੇਅੰਤ ਕੌਰ ਵੱਲੋਂ ਕੀਤੀ ਗਈ ਚੈਟ ਜ਼ਰੀਏ ਸਾਰਾ ਮਾਮਲਾ ਸਾਫ ਹੋਣ ਤੋਂ ਬਾਅਦ ਵੀ ਦੋਸ਼ੀਆਂ ਖਿਲਾਫ ਮਾਮਲਾ ਦਰਜ ਨਹੀਂ ਹੋ ਰਿਹਾ। ਆਗੂਆਂ ਨੇ ਕਿਹਾ ਕਿ ਇਨਸਾਫ ਲੈਣ ਲਈ ਜੇਕਰ ਉਨ੍ਹਾਂ ਨੂੰ ਥਾਣੇ ਦੇ ਘਿਰਾਉ ਤੋਂ ਇਲਾਵਾ ਸੜਕਾਂ ਵੀ ਜਾਮ ਕਰਨੀਆਂ ਪਈਆਂ ਤਾਂ ਉਹ ਪਿੱਛੇ ਨਹੀਂ ਹਟਣਗੇ।

Villagers and farmers gathered in favor of Lovepreet's familyVillagers and farmers gathered in favor of Lovepreet's family

ਇਸ ਸਬੰਧੀ ਗੱਲਬਾਤ ਕਰਦਿਆਂ ਲਵਪ੍ਰੀਤ ਦੇ ਚਾਚਾ ਹਰਵਿੰਦਰ ਸਿੰਘ ਹਿੰਦੀ ਨੇ ਕਿਹਾ ਕਿ ਅੱਜ ਪਿੰਡ ਦੇ ਲੋਕਾਂ ਨੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਹਰ ਤਰ੍ਹਾਂ ਦਾ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ। ਉਹਨਾਂ ਕਿਹਾ ਕਿ ਲਵਪ੍ਰੀਤ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਜਲਦ ਤੋਂ ਜਲਦ ਬੇਅੰਤ ਅਤੇ ਉਸਦੇ ਪਰਿਵਾਰ ਵਿਰੁੱਧ ਪਰਚਾ ਦਰਜ ਕਰੇ।

Villagers and farmers gathered in favor of Lovepreet's familyVillagers and farmers gathered in favor of Lovepreet's family

ਇਸਦੇ ਨਾਲ ਹੀ ਲਵਪ੍ਰੀਤ ਦੀ ਪਤਨੀ ਬੇਅੰਤ ਅਤੇ ਉਸਦੇ ਪਰਿਵਾਰ ਦੇ ਫੋਨ ਜ਼ਬਤ ਕਰਕੇ ਜਾਂਚ ਆਰੰਭ ਕੀਤੀ ਜਾਵੇ। ਉਹਨਾਂ ਦੱਸਿਆ ਕਿ  ਉਹ ਇਸ ਮਾਮਲੇ ਵਿੱਚ ਬਰਨਾਲਾ ਦੇ ਐਸਐਸਪੀ ਨੂੰ ਵੀ ਕਈ ਵਾਰ ਮਿਲ ਚੁੱਕੇ ਹਨ ਅਤੇ ਉਹ ਸਾਨੂੰ ਤਫਤੀਸ ਦਾ ਲਾਰਾ ਲਗਾ ਰਹੇ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਲਵਪ੍ਰੀਤ ਦੇ ਬੇਅੰਤ ਨਾਲ ਵਿਆਹ ਦੇ ਸਬੂਤ ਦੇ ਤੌਰ ਤੇ ਪੈਲੇਸ ਮਾਲਕ, ਫ਼ੋਟੋਗ੍ਰਾਫ਼ਰ, ਵੀਜ਼ਾ ਲਗਾਉਣ ਵਾਲੇ ਏਜੰਟ ਦੇ ਬਿਆਨ ਕੀਤੇ ਜਾ ਰਹੇ ਹਨ।

Villagers and farmers gathered in favor of Lovepreet's familyVillagers and farmers gathered in favor of Lovepreet's family

ਜੇਕਰ ਪੁਲਿਸ ਉਹਨਾਂ ਦੀ ਨਹੀਂ ਸੁਣਦੀ ਤਾਂ ਉਹ ਜਲਦ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਸੰਘਰਸ਼ ਸ਼ੁਰੂ ਕਰਨਗੇ। ਲਵਪ੍ਰੀਤ ਦੀ ਪਤਨੀ ਬੇਅੰਤ ਵੱਲੋਂ ਲਵਪ੍ਰੀਤ ਦੇ 2019 ਦੇ ਸੁਸਾਈਡ ਨੋਟ ਸਬੰਧੀ ਉਸਦੇ ਚਾਚਾ ਨੇ ਕਿਹਾ ਕਿ ਲਵਪ੍ਰੀਤ ਦੇ ਵਿਆਹ ਤੋਂ ਇੱਕ ਮਹੀਨਾ ਬਾਅਦ ਹੀ ਬੇਅੰਤ ਉਸਨੂੰ ਤੰਗ ਪ੍ਰੇਸਾ਼ਨ ਕਰਨ ਲੱਗ ਗਈ ਸੀ। ਉਸ ਸੁਸਾਈਡ ਨੋਟ ਦਾ ਅਰਥ ਗਲਤ ਕੱਢਿਆ ਗਿਆ।

Villagers and farmers gathered in favor of Lovepreet's familyVillagers and farmers gathered in favor of Lovepreet's family

ਮੁਨੀਸ਼ਾ ਗੁਲਾਟੀ ਮੈਡਮ ਦੇ ਆਉਣ ਤੋਂ ਬਾਅਦ ਕੋਈ ਕਾਰਵਾਈ ਅੱਗੇ ਵਧਣ ਸਬੰਧੀ ਉਹਨਾਂ ਕਿਹਾ ਕਿ ਉਸਤੋਂ ਬਾਅਦ ਵੀ ਕੋਈ ਫ਼ਰਕ ਨਹੀਂ ਪਿਆ। ਜਿੱਥੇ ਫ਼ਾਈਲ ਪਹਿਲਾਂ ਪਈ ਸੀ, ਹੁਣ ਵੀ ਉਥੇ ਹੀ ਪਈ ਹੈ। ਉਹਨਾਂ ਲਵਪ੍ਰੀਤ ਨੂੰ ਬੀਮਾਰੀ ਸਬੰਧੀ ਲਗਾਏ ਦੋਸ਼ਾ ਤੇ ਕਿਹਾ ਕਿ ਲਵਪ੍ਰੀਤ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਸੀ।

Villagers and farmers gathered in favor of Lovepreet's familyVillagers and farmers gathered in favor of Lovepreet's family

ਜੇਕਰ ਕੋਈ ਇਹ ਇਲਜ਼ਾਮ ਲਗਾ ਰਿਹਾ ਹੈ ਤਾਂ ਡਾਕਟਰ ਬਾਰੇ ਦੱਸਾ ਜੋ ਇਸਦੇ ਸਬੂਤ ਪੇਸ਼ ਕਰੇ। ਉਹਨਾਂ ਕਿਹਾ ਕਿ ਜੇਕਰ ਬੇਅੰਤ ਨੂੰ ਲਵਪ੍ਰੀਤ ਨਾਲ ਏਨਾ ਹੀ ਪਿਆਰ ਸੀ ਤਾਂ ਉਹ ਉਸਦੀ ਮੌਤ ਤੋਂ ਬਾਅਦ ਸਾਡੇ ਪਰਿਵਾਰ ਨਾਲ ਸੰਪਰਕ ਕਰਦੀ ਅਤੇ ਕਹਿੰਦੀ ਕਿ ਲਵਪ੍ਰੀਤ ਦਾ ਅੰਤਿਮ ਸਸਕਾਰ ਉਸਦੇ ਆਉਣ ਤੋਂ ਬਾਅਦ ਕੀਤਾ ਜਾਵੇ।

Villagers and farmers gathered in favor of Lovepreet's familyVillagers and farmers gathered in favor of Lovepreet's family

ਜੇਕਰ ਉਹ ਚਾਹੁੰਦੀ ਤਾਂ ਕੈਨੇਡਾ ਤੋਂ ਐਮਰਜੈਂਸੀ ਫਲਾਈਟ ਲੈ ਕੇ ਪੰਜਾਬ ਆ ਸਕਦੀ ਸੀ।  ਬੇਅੰਤ ਦੇ ਇੱਕ ਰਿਸ਼ਤੇਦਾਰ ਨੇ ਸਾਡੇ ਨਾਲ ਸਮਝੌਤੇ ਲਈ ਸੰਪਰਕ ਕੀਤਾ ਸੀ, ਪ੍ਰੰਤੂ ਇਹ ਸਮਝੌਤਾ ਸਾਡਾ ਪੁੱਤ ਲਾਡੀ ਵਾਪਸ ਨਹੀਂ ਲਿਆ ਕੇ ਦੇ ਸਕਦਾ। ਉਹਨਾਂ ਕਿਹਾ ਕਿ ਜੇਕਰ ਪ੍ਰਸ਼ਾਸ਼ਨ ਨੇ ਚਾਰ ਦਿਨਾਂ ਤੱਕ ਕੋਈ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਸ਼ੁਰੂ ਕਰਾਂਗੇ। 

Villagers and farmers gathered in favor of Lovepreet's familyVillagers and farmers gathered in favor of Lovepreet's family

ਬੇਅੰਤ ਕੌਰ ਅਤੇ ਉਸ ਦੇ ਪਰਿਵਾਰ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਇਕੱਤਰ ਹੋਏ ਆਗੂਆਂ ਨੇ ਇਨਸਾਫ ਨਾ ਮਿਲਣ ਦੀ ਸੂਰਤ ਵਿਚ ਵੱਡਾ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ। ਇਨਸਾਫ ਪ੍ਰਾਪਤੀ ਲਈ ਇਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ ਜੋ ਸੰਘਰਸ਼ ਦੀ ਰੂਪ-ਰੇਖਾ ਸਮੇਤ ਅਗਲੇ ਐਕਸ਼ਨਾਂ ਦਾ ਐਲਾਨ ਕਰੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement