ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਹੋਈ ਮੌਤ
Published : Jul 21, 2022, 2:43 pm IST
Updated : Jul 21, 2022, 2:43 pm IST
SHARE ARTICLE
DEATH
DEATH

ਪੰਜਾਬ ਵਿਚ ਨਸ਼ਿਆਂ ਕਾਰਨ ਹਰ ਰੋਜ਼ ਹਜ਼ਾਰਾਂ ਨੌਜਵਾਨ ਗਵਾ ਰਹੇ ਹਨ ਆਪਣੀ ਜਾਨ

 

 

ਜਲੰਧਰ : ਪੰਜਾਬ 'ਚ ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਹਰ ਰੋਜ਼ ਹਜ਼ਾਰਾਂ ਨੌਜਵਾਨ ਇਸ ਦੀ ਭੇਟ ਚੜ੍ਹ ਰਹੇ ਹਨ। ਅਜਿਹੀ ਹੀ ਖਬਰ ਗੰਨਾ ਪਿੰਡ ਤੋਂ ਸਾਹਮਣੇ ਆਈ ਹੈ। ਜਿਥੇ 42 ਸਾਲਾ ਵਿਅਕਤੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। 

Drug mafiaDrug 

ਸੂਚਨਾ ਮੁਤਾਬਕ ਬੁੱਧਵਾਰ ਸ਼ਾਮ 4 ਵਜੇ ਸਥਾਨਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨੇੜਲੇ ਪਿੰਡ ਗੰਨਾ ’ਚ ਇਕ 42 ਸਾਲਾ ਵਿਅਕਤੀ ਦੀ ਲਾਸ਼ ਪਈ ਹੋਈ ਹੈ ਜਿਸ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਮੂੰਹ ’ਚੋਂ ਝੱਗ ਨਿਕਲ ਰਹੀ ਸੀ, ਜਿਸ ਨੂੰ ਵੇਖ ਕੇ ਲਗਦਾ ਹੈ ਕਿ ਉਸ ਨੇ ਕੋਈ ਨਸ਼ਾ ਕੀਤਾ ਹੋਵੇ।

deathDeath

ਮ੍ਰਿਤਕ ਦੀ ਜੇਬ ’ਚੋਂ ਪੁਲਿਸ ਨੂੰ ਇਕ ਆਧਾਰ ਕਾਰਡ ਵੀ ਮਿਲਿਆ, ਜਿਸ ’ਤੇ ਉਸ ਦਾ ਨਾਂ ਜਸਵੰਤ ਸਿੰਘ ਵਾਸੀ ਪਿੰਡ ਚੱਕ ਸਾਹਬੂ, ਨਕੋਦਰ ਲਿਖਿਆ ਹੋਇਆ ਸੀ। ਮ੍ਰਿਤਕ ਕੋਲ ਉਸ ਦਾ ਮੋਟਰਸਾਈਕਲ ਪੀ. ਬੀ. 08 ਈ. ਬੀ. 6402 ਵੀ ਖੜ੍ਹਾ ਸੀ। ਪੁਲਸ ਨੇ ਲਾਸ਼ ਸਿਵਲ ਹਸਪਤਾਲ ਭੇਜ ਦਿੱਤੀ ਹੈ।

 

drugDrug

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement