ਜਿਹੜੇ ਗੈਂਗਸਟਰ ਆਤਮ ਸਮਰਪਣ ਲਈ ਤਿਆਰ, 'ਆਪ' ਸਰਕਾਰ ਉਨ੍ਹਾਂ ਪ੍ਰਤੀ ਅਪਣਾਏਗੀ ਨਰਮ ਰੁਖ਼: ਮੀਤ ਹੇਅਰ
Published : Jul 21, 2022, 3:25 pm IST
Updated : Jul 21, 2022, 3:25 pm IST
SHARE ARTICLE
Gurmeet Singh Meet Hayer
Gurmeet Singh Meet Hayer

ਮਾਨ ਸਰਕਾਰ ਕਿਸੇ ਨੂੰ ਸੂਬੇ ਦੀ ਸ਼ਾਂਤੀ ਭੰਗ ਕਰਨ ਨਹੀਂ ਦੇਵੇਗੀ

 

ਚੰਡੀਗੜ੍ਹ: ਪੰਜਾਬ ਸਰਕਾਰ ਦੀ ਗੈਂਗਸਟਰ ਕਲਚਰ ਵਿਰੁੱਧ ਜ਼ੀਰੋ ਟੋਲਰੈਂਸ (ਬਿਲਕੁਲ ਬਰਦਾਸ਼ਤ ਨਾ ਕਰਨ) ਦੀ ਨੀਤੀ 'ਤੇ ਜ਼ੋਰ ਦਿੰਦਿਆਂ ਉਚੇਰੀ ਸਿੱਖਿਆ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਪੰਜਾਬ ਵਿੱਚ ਅਜੇ ਵੀ ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਹਿੰਸਾ ਦਾ ਰਾਹ ਛੱਡ ਕੇ ਮੁੱਖ ਧਾਰਾ ਵਿੱਚ ਪਰਤਣ ਦੀ ਅਪੀਲ ਕੀਤੀ ਹੈ।

 

Gurmeet Singh Meet HayerGurmeet Singh Meet Hayer

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਸੂਬੇ ਵਿੱਚ ਕੁਰਾਹੇ ਪਏ ਸਾਰੇ ਗੈਂਗਸਟਰਾਂ ਅਤੇ ਨੌਜਵਾਨ ਅਪਰਾਧੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੀਤ ਹੇਅਰ ਨੇ ਕਿਹਾ, “ਮੈਂ ਪੰਜਾਬ 'ਚ ਅਜੇ ਵੀ ਸਰਗਰਮ ਸਾਰੇ ਗੈਂਗਸਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਪਰਾਧ ਦਾ ਰਾਹ ਛੱਡ ਕੇ ਸਮਾਜਿਕ ਮੁੱਖ ਧਾਰਾ ਵਿੱਚ ਵਾਪਸ ਆਉਣ। ਸਾਡੀ ਸਰਕਾਰ ਉਨ੍ਹਾਂ ਪ੍ਰਤੀ ਨਰਮ ਰੁਖ ਰੱਖੇਗੀ, ਪਰ ਉਹਨਾਂ 'ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।" 

 

Gurmeet Singh Meet HayerGurmeet Singh Meet Hayer

 

ਉਹਨਾਂ ਕਿਹਾ ਕਿ ਪਹਿਲਾਂ ਅਪਰਾਧੀਆਂ ਨੂੰ ਸਿਆਸਤਦਾਨਾਂ ਅਤੇ ਪੁਲਿਸ ਦੀ ਸਰਪ੍ਰਸਤੀ ਮਿਲਦੀ ਸੀ ਪਰ ਮਾਨ ਸਰਕਾਰ ਵਿੱਚ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਇਨ੍ਹਾਂ ਅਪਰਾਧੀਆਂ ਨੂੰ ਇਹ ਗੱਲ ਧਿਆਨ ਵਿੱਚ ਰੱਖਣੀ ਚਾਹੀਦੀ ਹੈ ਕਿ ਉਹ ਕਾਨੂੰਨ ਤੋਂ ਬਚ ਨਹੀਂ ਸਕਦੇ ਅਤੇ ਹਿੰਸਾ ਤੇ ਅਪਰਾਧ ਦਾ ਰਸਤਾ ਸਿਰਫ਼ ਤਬਾਹੀ ਵੱਲ ਜਾਂਦਾ ਹੈ। 

 

Gurmeet Singh Meet HayerGurmeet Singh Meet HayerGurmeet Singh Meet Hayer 

ਬੀਤੇ ਦਿਨ ਅੰਮ੍ਰਿਤਸਰ ਵਿੱਚ ਹੋਏ ਇੱਕ ਮੁਕਾਬਲੇ ਵਿੱਚ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਬੇਰਹਿਮੀ ਨਾਲ ਹੋਈ ਹੱਤਿਆ ਵਿੱਚ ਸ਼ਾਮਲ ਦੋ ਗੈਂਗਸਟਰਾਂ ਨੂੰ ਢੇਰ ਕਰਨ ਵਿੱਚ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦੇ ਹੋਏ ਉਹਨਾਂ ਨੌਜਵਾਨਾਂ ਨੂੰ ਗੁੰਮਰਾਹ ਨਾ ਹੋਣ ਅਪੀਲ ਕੀਤੀ ਅਤੇ ਕਿਹਾ ਕਿ ਉਹ ਗੰਨ (ਬੰਦੂਕ) ਕਲਚਰ ਦੇ ਲਾਲਚ ਵਿੱਚ ਨਾ ਆਉਣ।

ਮੰਤਰੀ ਮੀਤ ਹੇਅਰ ਨੇ ਕਿਹਾ, "ਸਿੱਧੂ ਮੂਸੇਵਾਲਾ ਦੀ ਮਾਂ ਆਪਣੇ ਇਕਲੌਤੇ ਪੁੱਤਰ ਦੇ ਕਤਲ ਤੋਂ ਬਾਅਦ ਦੁਖੀ ਹੈ ਅਤੇ ਬਿਨਾਂ ਸ਼ੱਕ ਮ੍ਰਿਤਕ ਗੈਂਗਸਟਰਾਂ ਦੇ ਰਿਸ਼ਤੇਦਾਰ ਵੀ ਉਹਨਾਂ ਦੀ ਮੌਤ 'ਤੇ ਦੁਖੀ ਹੋਣਗੇ। ਇਸ ਲਈ ਇਹ ਜ਼ਰੂਰੀ ਹੈ ਕਿ ਪੰਜਾਬ ਦੇ ਨੌਜਵਾਨ ਗੈਂਗਸਟਰਵਾਦ ਨੂੰ ਤਿਆਗ ਕੇ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਖੁਸ਼ਹਾਲ ਸੂਬਾ ਬਣਾਉਣ ਲਈ ਕੰਮ ਕਰਨ।"

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement
Advertisement

Director Prem Singh Sidhu Interview

28 Sep 2023 11:19 AM

ਵੇਖੋ Chandigarh ਦੇ ਮਾਹੌਲ ਨੂੰ ਲੈ ਕੇ ਕੀ ਬੋਲੀ Standup comedian Swati Sachdeva ?

28 Sep 2023 11:18 AM

Spokesman Debate: Punjab Police ਦੇ ਮੂੰਹ ਨੂੰ ਲਹੂ ਲੱਗਿਆ

28 Sep 2023 11:17 AM

Kullad Pizza ਵਾਲੇ Couple ਦੀ Viral Video ਮਾਮਲਾ, ACP ਨੇ Video ਬਾਰੇ ਦੱਸੀ ਸਾਰੀ ਸੱਚਾਈ!

28 Sep 2023 11:15 AM

ਨਾਇਬ ਤਹਿਸੀਲਦਾਰ ਬਣੀ ਜਲਾਲਾਬਾਦ ਦੀ ਧੀ, ਘਰ 'ਚ ਬਣਿਆ ਵਿਆਹ ਵਰਗਾ ਮਾਹੌਲ, ਪਰਿਵਾਰ ਕਹਿੰਦਾ 'ਸਾਨੂੰ ਮਾਣ ਸਾਡੇ

27 Sep 2023 2:07 PM