ਗੈਂਗਸਟਰਾਂ ਦੇ ਐਨਕਾਊਂਟਰ ਬਾਰੇ ਡੀਜੀਪੀ ਨੇ ਕੀਤਾ ਵੱਡਾ ਖ਼ੁਲਾਸਾ, AK47 ਨੂੰ ਲੈ ਕੇ ਕਹੀ ਵੱਡੀ ਗੱਲ 
Published : Jul 21, 2022, 4:22 pm IST
Updated : Jul 21, 2022, 4:22 pm IST
SHARE ARTICLE
DGP
DGP

ਜਿਹੜੀ ਏ. ਕੇ.-47 ਬਰਾਮਦ ਕੀਤੀ ਗਈ ਹੈ ਉਸ ਬਾਰੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਉਹੀ ਏ. ਕੇ.-47 ਹੈ, ਜੋ ਸਿੱਧੂ ਮੂਸੇਵਾਲਾ ਦੇ ਕਤਲ 'ਚ ਇਸਤੇਮਾਲ ਕੀਤੀ ਗਈ ਸੀ

 

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ੂਟਰਾਂ ਜਗਰੂਪ ਰੂਪਾ ਅਤੇ ਮਨਪ੍ਰੀਤ ਕੁੱਸਾ ਦਾ ਬੀਤੀ ਰਾਤ ਐਨਕਾਊਂਟਰ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਮੁੱਖ ਮੰਤਰੀ ਨੇ ਡੀਜੀਪੀ ਤੇ ਏਜੀਟੀਐੱਫ ਦੀ ਟੀਮ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਸ ਬਾਰੇ ਪੂਰੀ ਡਿਟੇਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਗਈ ਕਿ ਐਨਕਾਊਂਟਰ 'ਚ ਕਿਸ ਅਫ਼ਸਰ ਦੀ ਕੀ ਭੂਮਿਕਾ ਰਹੀ ਅਤੇ ਇਹ ਕਿਵੇਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਅਤੇ ਨਸ਼ਿਆਂ ਦਾ ਪੰਜਾਬ 'ਚੋਂ ਪੂਰੀ ਤਰ੍ਹਾਂ ਖ਼ਾਤਮਾ ਕੀਤਾ ਜਾਵੇਗਾ।

DGP DGP

ਉਨ੍ਹਾਂ ਦੱਸਿਆ ਕਿ ਐਨਕਾਊਂਟਰ ਦੌਰਾਨ ਸ਼ੂਟਰਾਂ ਤੋਂ ਏ. ਕੇ.-47 ਅਤੇ ਇਕ ਪਿਸਤੌਲ ਤੋਂ ਇਲਾਵਾ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਚੱਲ ਰਹੀ ਹੈ। ਮਾਰੇ ਗਏ ਸ਼ੂਟਰਾਂ ਦੇ ਪਾਕਿਸਤਾਨ ਭੱਜਣ ਦੇ ਸਵਾਲ ਦੇ ਜਵਾਬ ਵਿਚ ਡੀ. ਜੀ. ਪੀ. ਨੇ ਕਿਹਾ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਜੇ ਕੁੱਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੀ ਏ. ਕੇ.-47 ਬਰਾਮਦ ਕੀਤੀ ਗਈ ਹੈ ਉਸ ਬਾਰੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਉਹੀ ਏ. ਕੇ.-47 ਹੈ, ਜੋ ਸਿੱਧੂ ਮੂਸੇਵਾਲਾ ਦੇ ਕਤਲ 'ਚ ਇਸਤੇਮਾਲ ਕੀਤੀ ਗਈ ਸੀ ਪਰ ਅਜੇ ਇਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ, ਜਿਸ ਤੋਂ ਬਾਅਦ ਹੀ ਅਸਲ ਸੱਚ ਸਾਹਮਣੇ ਆਵੇਗਾ।

Sidhu moosewalaSidhu moosewala

ਡੀ. ਜੀ. ਪੀ. ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਸਿਰਫ਼ ਇੱਕੋ ਸ਼ੂਟਰ ਦੀਪਕ ਮੁੰਡੀ ਫ਼ਰਾਰ ਹੈ, ਜਿਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ ਉਸ ਦੀ ਭਾਲ ਸ਼ੁਰੂ ਕਰ ਲਈ ਗਈ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਪੁਲਿਸ ਉਪਰ ਫਾਇਰਿੰਗ ਹੋਈ ਸੀ ਅਤੇ ਇਹ ਲਾਈਵ ਐਨਕਾਊਂਟਰ ਸੀ।ਪੁਲਿਸ ਨੇ ਆਪਣੇ ਬਚਾਅ 'ਚ ਗੋਲੀਆਂ ਚਲਾਈਆਂ। ਉਨ੍ਹਾਂ ਦੱਸਿਆ ਕਿ ਗੋਲਡੀ ਬਰਾੜ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਹੋ ਗਿਆ ਹੈ। ਡੀ. ਜੀ. ਪੀ. ਨੇ ਕਿਹਾ ਪੰਜਾਬ ਪੁਲਿਸ ਦੁਨੀਆ ਦੀ ਬਿਹਤਰੀਨ ਪੁਲਿਸ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੇ ਪੁਲਿਸ ਨੂੰ ਨਿਰਦੇਸ਼ ਹਨ ਕਿ ਪੰਜਾਬ 'ਚੋਂ ਨਸ਼ਾ ਅਤੇ ਗੈਂਗਸਟਰ ਪੂਰੀ ਤਰ੍ਹਾਂ ਖ਼ਤਮ ਕਰ ਦਿਓ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement