
ਅੱਜ ਸਵੇਰੇ ਲਾਰੈਂਸ ਬਿਸ਼ਨੋਈ ਨੂੰ ਹੁਸ਼ਿਆਰਪੁਰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਮੁਕਤਸਰ ਪੁਲਿਸ ਨੇ ਉਸ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ।
ਮਲੋਟ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਲੋਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਦੱਸ ਦੇਈਏ ਕਿ ਅੱਜ ਸਵੇਰੇ ਲਾਰੈਂਸ ਬਿਸ਼ਨੋਈ ਨੂੰ ਹੁਸ਼ਿਆਰਪੁਰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਮੁਕਤਸਰ ਪੁਲਿਸ ਨੇ ਉਸ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ। ਲਾਰੈਂਸ ਕੋਲੋਂ ਦੋ ਸਾਲ ਪਹਿਲਾਂ ਫਾਇਨਾਂਸਰ ਕਤਲ ਕੇਸ ਵਿਚ ਮਲੋਟ ਵਿਚ ਪੁੱਛਗਿੱਛ ਕੀਤੀ ਜਾਵੇਗੀ, ਜਿਸ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਨੇ ਜ਼ਿੰਮੇਵਾਰੀ ਲਈ ਸੀ।