ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ : ਦੋ ਨੌਜੁਆਨਾਂ ਦੀ ਮੌਤ, 1 ਗੰਭੀਰ ਜ਼ਖ਼ਮੀ
Published : Jul 21, 2023, 4:22 pm IST
Updated : Jul 21, 2023, 4:22 pm IST
SHARE ARTICLE
photo
photo

ਹਰਮਨਦੀਪ ਸਿੰਘ ਤੇ ਸਮਸ਼ੇਰ ਸਿੰਘ ਵਜੋਂ ਹੋਈ ਦੋਵਾਂ ਦੀ ਪਛਾਣ

 


ਰਈਆ : ਬੀਤੀ ਰਾਤ ਇਕ ਸੜਕ ਹਾਦਸੇ ਵਿਚ ਦੋ ਨੌਜੁਆਨਾਂ ਦੀ ਮੌਤ ਤੇ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। 
ਇਸ ਹਾਦਸੇ ਸਬੰਧੀ ਪੁਲਿਸ ਨੂੰ ਲਿਖਵਾਈ ਰਿਪੋਰਟ ਵਿਚ ਸਰਬਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਵਾਰਡ ਨੰਬਰ 13 ਰਈਆ ਨੇ ਦਸਿਆ ਕਿ ਬੀਤੀ ਰਾਤ ਕਰੀਬ 11 ਵਜੇ ਮੇਰਾ ਭਤੀਜਾ ਹਰਮਨਦੀਪ ਸਿੰਘ ਪੁੱਤਰ ਪਰਮਜੀਤ ਸਿੰਘ, ਸਮਸ਼ੇਰ ਸਿੰਘ ਪੁੱਤਰ ਬਿਕਰਮਜੀਤ ਸਿੰਘ ਦੋਵੇਂ ਵਾਸੀ ਪੱਤੀ ਛੀਨੇਮਾਨ ਰਈਆ ਤੇ ਭੁਪਿੰਦਰ ਸਿੰਘ ਉਰਫ ਬੰਟੀ ਪੁੱਤਰ ਦੀਪ ਸਿੰਘ ਵਾਸੀ ਗਲੀ ਨੰਬਰ 13 ਕੋਟ ਖਾਲਸਾ ਅੰਮ੍ਰਿਤਸਰ, ਬੁਲਟ ਮੋਟਰਸਾਈਕਲ ਨੰਬਰ ਪੀ.ਬੀ. 02 ਈ.ਡੀ.-5651 ਉਪਰ ਸਵਾਰ ਰਈਆ ਵਲੋਂ ਅਨਾਜ਼ ਮੰਡੀ ਸਰਵਿਸ ਰੋਡ ਉਪਰ ਚੜਨ ਲੱਗੇ ਤਾਂ ਇਸੇ ਦੌਰਾਨ ਅੰਮ੍ਰਿਤਸਰ ਵਲੋਂ ਤੇਜ਼ ਰਫ਼ਤਾਰ ਆ ਰਹੀ ਇੱਕ ਟੂਰਿਸਟ ਬੱਸ ਨੰਬਰੀ ਯੁ.ਪੀ. 81-ਡੀ.ਟੀ.-1363 ਵਲੋਂ ਮੋਟਰਸਾਈਕਲ ਵਿਚ ਟੱਕਰ ਮਾਰ ਦਿਤੀ। ਇਸ ਦੌਰਾਨ ਤਿੰਨੋਂ ਨੌਜੁਆਨ ਸੜਕ ਉੱਤੇ ਡਿੱਗ ਗਏ ਅਤੇ ਗੰਭੀਰ ਰੂਪ ਵਿਚ ਜਖਮੀ ਹੋ ਗਏ।

 ਮੌਕੇ ’ਤੇ ਇਕੱਤਰ ਰਾਹਗੀਰਾਂ ਵੱਲੋਂ ਵਾਹਨ ਦਾ ਪ੍ਰਬੰਧ ਕਰ ਕੇ ਜ਼ਖ਼ਮੀਆਂ ਨੂੰ ਬਿਆਸ ਹਸਪਤਾਲ ਲਿਜਾਇਆ ਗਿਆ। ਹਰਮਨਦੀਪ ਸਿੰਘ ਅਤੇ ਸਮਸ਼ੇਰ ਸਿੰਘ ਨੇ ਰਸਤੇ ਵਿਚ ਹੀ ਦਮ ਤੋੜ ਦਿਤਾ।

 ਹਸਪਤਾਲ ਪੁੱਜਣ ’ਤੇ ਡਾਕਟਰਾਂ ਵਲੋਂ ਤੀਸਰੇ ਨੌਜੁਆਨ ਭੁਪਿੰਦਰ ਸਿੰਘ ਦੀ ਹਾਲਤ ਗੰਭਈਰ ਹੋਣ ’ਤੇ ਉਸ ਨੂੰ ਗੁਰੁ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਰੈਫਰ ਕਰ ਦਿਤਾ ਗਿਆ। ਮਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿਤਾ ਗਿਆ।

ਮੌਕੇ ’ਤੇ ਪਹੁੰਚੀ ਪੁਲਿਸ ਵਲੋਂ ਹਾਦਸੇ ਤੋਂ ਤੁਰੰਤ ਬਾਅਦ ਫਰਾਰ ਹੋਏ ਡਰਾਈਵਰ ਕੁਲਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਫੈਜ਼ਪੁਰ ਬਟਾਲਾ ਜ਼ਿਲ੍ਹਾਂ ਗੁਰਦਾਸਪੁਰ ਦੇ ਵਿਰੁਧ ਕਾਰਵਾਈ ਸੁਰੂ ਕਰ ਦਿਤੀ ਗਈ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement