30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਤਹਿਤ ASI ਗ੍ਰਿਫ਼ਤਾਰ, FIR ’ਚੋਂ ਨਾਂਅ ਕੱਢਣ ਲਈ ਮੰਗੇ ਸਨ 2 ਲੱਖ ਰੁਪਏ
Published : Jul 21, 2023, 2:53 pm IST
Updated : Jul 21, 2023, 2:53 pm IST
SHARE ARTICLE
Image: For representation purpose only.
Image: For representation purpose only.

ਜਲੰਧਰ ਜ਼ਿਲ੍ਹੇ ਦੇ ਥਾਣਾ ਪਤਾਰਾ ਵਿਖੇ ਤਾਇਨਾਤ ਸੀ ਰਾਮ ਪ੍ਰਕਾਸ਼

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਜ਼ਿਲ੍ਹੇ ਦੇ ਥਾਣਾ ਪਤਾਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਮ ਪ੍ਰਕਾਸ਼ ਨੂੰ 30,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਏ.ਐਸ.ਆਈ ਨੂੰ ਜਸਵੀਰ ਸਿੰਘ ਜੱਜ ਵਾਸੀ ਗੁਰੂ ਨਾਨਕ ਨਗਰ ਪਿੰਡ ਕਾਕੀ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜਸਵੀਰ ਸਿੰਘ ਪਿੰਡ ਕੰਗਣੀਵਾਲ ਵਿਖੇ ਡੇਅਰੀ ਫਾਰਮ ਚਲਾਉਂਦਾ ਹੈ।

ਇਹ ਵੀ ਪੜ੍ਹੋ: 6ਵੀਂ ਜਮਾਤ ਦੇ ਵਿਦਿਆਰਥੀ ਨੇ ਚੁੱਕਿਆ ਖੌਫ਼ਨਾਕ ਕਦਮ, ਮਾਰੀ ਭਾਖੜਾ ਨਹਿਰ ‘ਚ ਛਾਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਉਸਨੇ 13 ਮਈ, 2022 ਨੂੰ ਥਾਣਾ ਪਤਾਰਾ ਵਿਖੇ ਗੁਰਪ੍ਰੀਤ ਸਿੰਘ ਅਤੇ ਹੋਰਾਂ ਵਿਰੁਧ ਆਈ.ਪੀ.ਸੀ. ਦੀ ਧਾਰਾ 323, 341, 149 ਤਹਿਤ ਕੇਸ ਦਰਜ ਕਰਵਾਇਆ ਸੀ ਅਤੇ ਇਸ ਮਾਮਲੇ ਵਿੱਚ ਸਮਝੌਤਾ ਕਰਨ ਲਈ ਦੂਜੀ ਧਿਰ ਵਲੋਂ ਉਸ ‘ਤੇ ਦਬਾਅ ਪਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ: ਲੁਧਿਆਣਾ ਪੁਲਿਸ ਦੀ ਵੱਡੀ ਸਫਲਤਾ : ਅੰਤਰਰਾਸ਼ਟਰੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ, 30 ਮੁਲਜ਼ਮ ਕੀਤੇ ਕਾਬੂ

ਉਸਨੇ ਅੱਗੇ ਦਸਿਆ ਕਿ ਗੁਰਪ੍ਰੀਤ ਸਿੰਘ ਅਤੇ ਉਸਦਾ ਭਰਾ ਅਮਨਪ੍ਰੀਤ ਸਿੰਘ 27-09-2022 ਨੂੰ ਉਸਦੇ ਡੇਅਰੀ ਫਾਰਮ ‘ਤੇ ਆਏ ਅਤੇ ਉਸਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਬਾਅਦ ਗੁਰਪ੍ਰੀਤ ਸਿੰਘ ਨੇ ਉਸ (ਜਸਵੀਰ ਸਿੰਘ) ਅਤੇ ਉਸ ਦੇ ਲੜਕੇ ਜਸਤੇਜ ਸਿੰਘ ਵਿਰੁਧ ਥਾਣਾ ਪਤਾਰਾ ਵਿਖੇ ਆਈ.ਪੀ.ਸੀ. ਦੀ ਧਾਰਾ 323, 324, 326, 506, 148, 149 ਤਹਿਤ ਫਰਜ਼ੀ ਐਫ.ਆਈ.ਆਰ. ਨੰਬਰ 78 ਮਿਤੀ 5-10-2022 ਦਰਜ ਕਰਵਾ ਦਿਤੀ।

ਇਹ ਵੀ ਪੜ੍ਹੋ: ਲੁਧਿਆਣਾ 'ਚ ਔਰਤ ਅੱਗ ਨਾਲ ਬੁਰੀ ਤਰ੍ਹਾਂ ਝੁਲਸੀ, ਮਾਪਿਆਂ ਨੇ ਸਹੁਰੇ ਪ੍ਰਵਾਰ 'ਤੇ ਲਗਾਏ ਗੰਭੀਰ ਦੋਸ਼ 

ਸ਼ਿਕਾਇਤਕਰਤਾ ਦੇ ਪਿਤਾ ਕਰਨੈਲ ਸਿੰਘ ਨੇ ਆਪਣੇ ਪੋਤੇ ਜਸਤੇਜ ਸਿੰਘ ਵਿਰੁਧ ਦਰਜ ਕੀਤੇ ਗਏ ਫਰਜ਼ੀ ਕੇਸ ਵਿਰੁਧ ਐਸ.ਐਸ.ਪੀ. ਜਲੰਧਰ (ਦਿਹਾਤੀ) ਅਤੇ ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਦੇ ਦਫ਼ਤਰ ਵਿੱਚ ਦਰਖਾਸਤ ਦਿਤੀ ਕਿਉਂਕਿ ਉਸਦਾ ਪੋਤਾ 27-09-2022 ਨੂੰ ਕਾਲਜ ਗਿਆ ਹੋਇਆ ਸੀ। ਇਸ ਦਰਖਾਸਤ 'ਤੇ ਏ.ਐਸ.ਆਈ ਰਾਮ ਪ੍ਰਕਾਸ਼ ਨੂੰ ਐਫ.ਆਈ.ਆਰ ਨੰਬਰ 78 ਮਿਤੀ 5-10-2022 ਦੀ ਤਫ਼ਤੀਸ਼ ਸੌਂਪੀ ਗਈ। ਮੁਲਜ਼ਮ ਏ.ਐਸ.ਆਈ. ਨੇ ਐਫ.ਆਈ.ਆਰ. ਵਿੱਚੋਂ ਜਸਤੇਜ ਦਾ ਨਾਮ ਕੱਢਣ ਲਈ 2 ਲੱਖ ਰੁਪਏ ਦੀ ਮੰਗ ਕੀਤੀ ਪਰ ਵਾਰ-ਵਾਰ ਬੇਨਤੀ ਕਰਨ ’ਤੇ ਉਹ 30,000 ਰੁਪਏ ਲੈਣ ਲਈ ਮੰਨ ਗਿਆ।

ਇਹ ਵੀ ਪੜ੍ਹੋ: ਭੋਗਪੁਰ: ਚੋਰਾਂ ਨੂੰ ਛੱਡਣ ਤੋਂ ਨਾਰਾਜ਼ ਹੋਮਗਾਰਡ ਮੁਲਾਜ਼ਮ ਨੇ ਅਪਣੇ ਹੀ ਮਹਿਕਮੇ ਵਿਰੁਧ ਕੀਤਾ ਪ੍ਰਦਰਸ਼ਨ

ਬੁਲਾਰੇ ਨੇ ਦਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਰਾਮ ਪ੍ਰਕਾਸ਼ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਐਫ.ਆਈ.ਆਰ ਨੰ. 17 ਮਿਤੀ 20-07-2023 ਤਹਿਤ ਕੇਸ ਦਰਜ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement