ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ 
Published : Jul 21, 2023, 9:51 pm IST
Updated : Jul 21, 2023, 9:51 pm IST
SHARE ARTICLE
ASI takes 20 thousand rupees bribe from Vigilance
ASI takes 20 thousand rupees bribe from Vigilance

ਥਾਣਾ ਟਿੱਬਾ ਵਿਖੇ ਤਾਇਨਾਤ ਸਤਨਾਮ ਸਿੰਘ ਨੇ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ ਮੰਗੀ ਸੀ ਰਿਸ਼ਵਤ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਦੀ ਲੁਧਿਆਣਾ ਰੇਂਜ ਨੇ ਅੱਜ ਥਾਣਾ ਟਿੱਬਾ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀ ਬਲਬੀਰ ਸਿੰਘ ਉਰਫ਼ ਬੀਰਾ ਢਿੱਲੋਂ ਨੂੰ ਮੁਹੱਲਾ ਜਗਦੀਸ਼ਪੁਰਾ ਸਥਿਤ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਲਜੀਤ ਕੌਰ ਵਾਸੀ ਰਾਮ ਨਗਰ (ਲੁਧਿਆਣਾ) ਖਿਲਾਫ਼ ਦਾਇਰ ਇੱਕ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ ਬਲਬੀਰ ਢਿੱਲੋਂ ਰਾਹੀਂ ਉਕਤ ਏ.ਐਸ.ਆਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਦੋਸ਼ੀ ਏ.ਐਸ.ਆਈ. ਨੇ 1,40,000 ਰੁਪਏ ਦੀ ਮੰਗ ਕੀਤੀ ਸੀ ਅਤੇ ਉਹ 60,000 ਰੁਪਏ 'ਤੇ ਮੰਨ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ 18.7.2023 ਨੂੰ ਪਹਿਲਾਂ ਹੀ ਉਕਤ ਏ.ਐਸ.ਆਈ. ਨੂੰ 3000 ਰੁਪਏ ਦੇ ਚੁੱਕੀ ਹੈ।

ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 17 ਮਿਤੀ 21.7.2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 7ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਅਧੀਨ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement