ਲੋਕਾਂ ਦਾ ਸਰਕਾਰੀ ਸਕੂਲਾਂ ਵਿਚ ਮੁੜ ਭਰੋਸਾ ਬਣਿਆ: ਹਰਜੋਤ ਸਿੰਘ ਬੈਂਸ
Published : Jul 21, 2023, 9:11 pm IST
Updated : Jul 21, 2023, 9:11 pm IST
SHARE ARTICLE
Harjot Bains
Harjot Bains

7 ਦਿਨਾਂ ਟਰੇਨਿੰਗ ਲਈ ਸਿੰਘਾਪੁਰ  ਜਾ ਰਹੇ ਪ੍ਰਿੰਸੀਪਲਾਂ ਨਾਲ ਕੀਤੀ ਸਿੱਖਿਆ ਮੰਤਰੀ ਨੇ ਮੁਲਾਕਾਤ

ਚੰਡੀਗੜ੍ਹ: ਪੰਜਾਬ ਵਾਸੀਆਂ ਦਾ ਸਰਕਾਰੀ ਸਕੂਲਾਂ ਵਿੱਚ ਮੁੜ ਭਰੋਸਾ ਬਣ ਗਿਆ ਹੈ। ਉਕਤ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਸਾਨ ਭਵਨ ਵਿਖੇ ਸਿੰਘਾਪੁਰ ਦੀ ਪਿ੍ਰੰਸੀਪਲਜ਼ ਅਕੈਡਮੀ ਵਿਖੇ ਟਰੇਨਿੰਗ ਹਾਸਲ ਕਰਨ ਜਾ ਰਹੇ 72 ਪ੍ਰਿੰਸੀਪਲਾਂ ਦੇ ਤੀਜੇ ਅਤੇ ਚੌਥੇ ਬੈਚ ਨਾਲ ਮੁਲਾਕਾਤ ਕਰਨ ਦੌਰਾਨ ਕੀਤਾ ।

ਆਪਣੇ ਸੰਬੋਧਨ ਨੇ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਪੰਜਾਬ ਰਾਜ ’ਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣਾ ਹੈ, ਜਿਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਦਿੱਖ ਸਵਾਰਨ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਨਵੀਆਂ ਤਕਨੀਕਾਂ ਰਾਹੀਂ ਸਿੱਖਿਆ ਦੇਣ ਦਾ ਉਪਰਾਲਾ ਕੀਤਾ ਹੈ।

ਉਹਨਾਂ ਕਿਹਾ ਕਿ ਇਸੇ ਕੜੀ ਤਹਿਤ ਪ੍ਰਿੰਸੀਪਲਜ਼ ਦੀ ਇਹ ਟਰੇਨਿੰਗ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਸਕੂਲਾਂ ਨੂੰ ਬਿਹਤਰ ਬਨਾਉਣ ਵਿੱਚ ਪ੍ਰਿੰਸੀਪਲ ਦੀ ਬਹੁਤ ਅਹਿਮ ਭੂਮਿਕਾ ਹੁੰਦੀ ਹੈ। ਪ੍ਰਿੰਸੀਪਲ ਨਾ ਕੇਵਲ ਛੁੱਟੀ ਤੋਂ ਬਾਅਦ ਆਪਣਾ ਸਮਾਂ ਸਕੂਲ ਦੀ ਬਿਹਤਰੀ ਲਈ ਖ਼ਰਚ ਕਰਦੇ ਹਨ ਸਗੋਂ ਆਪਣੀ ਜੇਬ੍ਹ ਵਿੱਚੋਂ ਪੈਸਾ ਲਗਾ ਕੇ ਵੀ ਸਕੂਲ ਨੂੰ ਸਵਾਰਦੇ  ਹਨ। 

ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਲੋਂ ਚਲਾਈ ਗਈ ਦਾਖਲਾ ਮੁਹਿੰਮ ਦੇ ਨਤੀਜਿਆਂ ਅਤੇ ਪੰਜਾਬ ਵਾਸੀਆਂ ਤੋਂ ਮਿਲ ਰਹੀ ਫੀਡਬੈਕ ਤੋਂ ਵੀ ਇਹ ਸਪਸ਼ਟ ਹੋ ਜਾਂਦਾ ਹੈ ਕਿ ਪੰਜਾਬ ਵਾਸੀਆਂ ਦਾ ਸਰਕਾਰੀ ਸਕੂਲਾਂ ਵਿੱਚ ਮੁੜ ਭਰੋਸਾ ਬਣ ਗਿਆ ਹੈ। ਸਿੰਘਾਪੁਰ ਵਿਖੇ ਟਰੇਨਿੰਗ ਹਾਸਲ ਕਰਨ ਲਈ ਚੁਣੇ ਗਏ ਪ੍ਰਿੰਸੀਪਲਾਂ ਦੀ ਚੋਣ ਪ੍ਰਕਿਰਿਆ ਨੂੰ ਉੱਚ ਮਿਆਰੀ ਬਣਾਉਣ ਲਈ ਸਿੱਖਿਆ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਦੀ ਪੁਰਜ਼ੋਰ ਸ਼ਲਾਘਾ ਕੀਤੀ। ਪ੍ਰਿੰਸੀਪਲਾਂ ਦਾ ਇਹ ਬੈਚ 22 ਜੁਲਾਈ ਤੋਂ 29  ਜੁਲਾਈ  2023 ਤੱਕ ਸਿੰਘਾਪੁਰ ਵਿਖੇ ਟਰੇਨਿੰਗ ਹਾਸਲ ਕਰੇਗਾ।

ਇਸ ਮੌਕੇ ਟਰੇਨਿੰਗ ਹਾਸਲ ਕਰਨ ਜਾ ਰਹੇ ਪਿ੍ਰੰਸੀਪਲਜ਼ ਨੇ ਚੋਣ ਪ੍ਰਕਿਰਿਆ ਅਤੇ ਬਾਕੀ ਤਜਰਬੇ ਵੀ ਸਿੱਖਿਆ ਮੰਤਰੀ ਨਾਲ ਸਾਂਝੇ ਕੀਤੇ।

SHARE ARTICLE

ਏਜੰਸੀ

Advertisement

ਸੁਣੋ ਨਸ਼ੇ ਨੂੰ ਲੈ ਕੇ ਕੀ ਬੋਲ ਗਏ ਅਨੰਦਪੁਰ ਸਾਹਿਬ ਦੇ ਲੋਕ ਕਹਿੰਦੇ, "ਚਿੱਟਾ ਸ਼ਰੇਆਮ ਵਿੱਕਦਾ ਹੈ"

20 May 2024 8:37 AM

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM
Advertisement