3 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜੁਆਨ ਦੀ ਭੇਤਭਰੇ ਹਾਲਾਤ ’ਚ ਮੌਤ
Published : Jul 21, 2023, 5:58 pm IST
Updated : Jul 21, 2023, 7:50 pm IST
SHARE ARTICLE
photo
photo

ਇਸ ਦੌਰਾਨ ਪ੍ਰਵਾਰ ਦਾ ਰੋ- ਰੋ ਕੇ ਬੁਰਾ ਹਾਲ ਹੈ

 

ਮਾਲੇਰਕੋਟਲਾ : ਵਿਦੇਸ਼ਾਂ ਵਿਚੋਂ ਰੋਜ਼ਾਨਾ ਪੰਜਾਬੀ ਨੌਜੁਆਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜੁਆਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ। ਦੱਸ ਦਈਏ ਕਿ ਕੈਨੇਡਾ ਦੇ ਸਰੀ 'ਚ ਪੜ੍ਹਨ ਗਏ 20 ਸਾਲਾ ਪੰਜਾਬੀ ਨੌਜੁਆਨ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਲਸੋਈ ਦਾ ਰਹਿਣ ਵਾਲਾ ਹੈ ਅਤੇ ਇਸ ਦਾ ਨਾਮ ਈਸ਼ਵਰਪਾਲ ਸਿੰਘ ਹੈ। ਇਸ ਦੌਰਾਨ ਪ੍ਰਵਾਰ ਦਾ ਰੋ- ਰੋ ਕੇ ਬੁਰਾ ਹਾਲ ਹੈ। 

ਮਿਲੀ ਜਾਣਕਾਰੀ ਦੇ ਮੁਤਾਬਿਕ ਇਹ 20 ਸਾਲਾ ਪੰਜਾਬੀ ਨੌਜੁਆਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ ਜਿਸ ਨਾਲ ਇਲਾਕੇ ਵਿਚ ਗ਼ਮ ਦਾ ਮਾਹੌਲ ਬਣ ਗਿਆ। ਮ੍ਰਿਤਕ ਨੌਜੁਆਨ ਦੇ ਮਾਪਿਆਂ ਨੇ ਦਸਿਆ ਕਿ ਅਸੀਂ ਅਪਣੇ ਪੁੱਤ ਦੇ ਵਿਦੇਸ਼ ਜਾਣ ਦੀਆਂ ਸੱਧਰਾਂ ਪੂਰੀਆਂ ਕਰਨ ਵਾਸਤੇ ਬੈਂਕ ਤੋਂ ਕਰਜ਼ਾ ਲਿਆ ਸੀ। 

ਉੱਥੇ ਆਪਣਾ ਘਰ ਤੱਕ ਵੇਚ ਦਿਤਾ ਤਾਂ ਜੋ ਉਨ੍ਹਾਂ ਦਾ ਇਕਲੌਤਾ ਪੁੱਤਰ ਵਿਦੇਸ਼ ਵਿਚ ਜਾ ਕੇ ਪੜ੍ਹਾਈ ਕਰ ਕੇ ਅਪਣਾ ਭਵਿੱਖ ਸਵਾਰ ਸਕੇ। ਮਾਪਿਆਂ ਨੇ ਦਸਿਆ ਕਿ ਆਪਣੇ ਪੁੱਤਰ ਦੀ ਮੌਤ ਦਾ ਉਨ੍ਹਾਂ ਨੂੰ ਉਸ ਦੇ ਦੋਸਤ ਦੇ ਫੋਨ ਤੋਂ ਪਤਾ ਚਲਿਆ ਹੈ।

ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਨੇ ਪ੍ਰਵਾਰ ਨਾਲ ਪਿੰਡ ਲਸੋਈ ਪਹੁੰਚ ਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਨੌਜੁਆਨ ਦੀ ਮ੍ਰਿਤ ਦੇਹ ਨੂੰ ਪਿੰਡ ਲਿਆਉਣ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿਵਾਇਆ। ਉੱਧਰ ਪਿੰਡ ਦੇ ਲੋਕਾਂ ਨੇ ਸਰਕਾਰ ਅਤੇ ਸਮਾਜ ਸੇਵੀਆਂ ਨੂੰ ਗੁਹਾਰ ਲਾਈ ਹੈ ਕਿ ਉਹ ਨੌਜੁਆਨ ਈਸ਼ਵਰਪਾਲ ਸਿੰਘ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ ਪ੍ਰਵਾਰ ਦੀ ਮਦਦ ਕਰਨ। 
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement