ਲੁਧਿਆਣਾ ਦੀ ਜਤਿੰਦਰ ਕੌਰ ਅਤੇ ਫਰੀਦਕੋਟ ਦੀ ਗੀਤਾ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

By : GAGANDEEP

Published : Jul 21, 2023, 3:20 pm IST
Updated : Jul 21, 2023, 3:20 pm IST
SHARE ARTICLE
Dr. Baljit Kaur
Dr. Baljit Kaur

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਕੀਤੀ ਜਾ ਰਹੀ ਹੈ ਸਖ਼ਤ ਕਾਰਵਾਈ

 

ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਗੀਤਾ ਪਤਨੀ ਧਰਮਪਾਲ ਹਾਲ ਆਬਾਦ ਆਰਾ ਮਾਰਕੀਟ, ਕੁਆਟਰ ਨੰ:33, ਨੇੜੇ ਲਾਲ ਕੋਠੀ, ਫਰੀਦਕੋਟ ਅਤੇ  ਜਤਿੰਦਰ ਕੌਰ ਪੁੱਤਰੀ ਪਿਆਰਾ ਸਿੰਘ ਪਤਨੀ ਅਮਨਿੰਦਰ ਸਿੰਘ ਪਿੰਡ ਤੇ ਡਾਕਖਾਨਾ ਮੰਡਿਆਣੀ ਜ਼ਿਲ੍ਹਾ ਲੁਧਿਆਣਾ ਦੀ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਸਿਆ ਕਿ  ਸਿਮਰਜੀਤ ਕੌਰ ਪਤਨੀ ਗੁਰਮੇਲ ਸਿੰਘ ਜ਼ਿਲ੍ਹਾ ਫਰੀਦਕੋਟ ਵੱਲੋਂ ਸਮਾਜਿਕ ਨਿਆਂ ਵਿਭਾਗ  ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਫਰੀਦਕੋਟ ਵਾਸੀ ਗੀਤਾ ਨੇ ਜਨਰਲ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।

ਇਸ ਤੋਂ ਇਲਾਵਾ ਜਤਿੰਦਰ ਕੌਰ ਪੁੱਤਰੀ ਪਿਆਰਾ ਸਿੰਘ ਪਤਨੀ ਸ੍ਰੀ ਅਮਨਿੰਦਰ ਸਿੰਘ ਪਿੰਡ ਤੇ ਡਾਕਖਾਨਾ ਮੰਡਿਆਣੀ ਜ਼ਿਲ੍ਹਾ ਲੁਧਿਆਣਾ ਨੇ ਜਨਰਲ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਸੀ। ਉਸ ਵੱਲੋਂ ਖੁਦ ਆਪਣਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਵਾਉਣ ਲਈ ਤਹਿਸੀਲ ਦਫ਼ਤਰ ਵਿਖੇ ਜਮ੍ਹਾਂ ਕਰਵਾ ਦਿੱਤਾ ਸੀ ਅਤੇ ਇਸ ਸਰਟੀਫਿਕੇਟ ਨੂੰ ਰੱਦ ਕਰਵਾਉਣ ਲਈ ਮਾਨਯੋਗ ਅਦਾਲਤ ਵਿੱਚ ਸਿਵਲ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ। ਉਸ ਵੱਲੋਂ ਇਸ ਸਰਟੀਫਿਕੇਟ ਤੇ ਕੋਈ ਲਾਭ ਨਹੀ ਲਿਆ ਗਿਆ।

ਮੰਤਰੀ ਨੇ ਅੱਗੇ ਦਸਿਆ ਕਿ ਸਮਾਜਿਕ ਨਿਆਂ ਵਿਭਾਗ ਵਲੋਂ ਜਾਂਚ ਕਰਨ ਤੋਂ ਬਾਅਦ ਸ੍ਰੀਮਤੀ ਗੀਤਾ ਅਤੇ ਸ੍ਰੀਮਤੀ ਜਤਿੰਦਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀਮਤੀ ਗੀਤਾ  ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 1490 ਮਿਤੀ 13-07-1992 ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀਮਤੀ ਜਤਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਲੜੀ ਨੰਬਰ 3955513 ਮਿਤੀ 18.08.2017 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement