ਮੋਹਾਲੀ ਦੇ ਕਈ ਇਲਾਕਿਆਂ 'ਚ ਪਿਛਲੇ ਇਕ ਹਫ਼ਤੇ ਤੋਂ ਪਾਣੀ ਦੀ ਸਪਲਾਈ ਠੱਪ

By : KOMALJEET

Published : Jul 21, 2023, 9:41 am IST
Updated : Jul 21, 2023, 9:41 am IST
SHARE ARTICLE
Punjab News
Punjab News

ਅਗਲੇ ਤਿੰਨ ਦਿਨ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਮੋਹਾਲੀ : ਬੀਤੇ ਦਿਨੀਂ ਪਏ ਮੀਂਹ ਦੇ ਕਾਰਨ ਪੰਜਾਬ ਵਿਚ ਆਏ ਹੜ੍ਹਾਂ ਨੂੰ ਲੈ ਕੇ ਜਿੱਥੇ ਪੰਜਾਬ ਜਲ ਥਲ ਹੋਇਆ ਹੈ ਅਤੇ ਪੰਜਾਬ ਵਾਸੀ ਪਾਣੀ ਵਿਚ ਡੁੱਬ ਰਹੇ ਹਨ ਉਥੇ ਹੀ ਮੋਹਾਲੀ ਦੇ ਕਈ ਇਲਾਕਿਆਂ ਵਿਚ ਪਿਛਲੇ ਇਕ ਹਫ਼ਤੇ ਤੋਂ ਪਾਣੀ ਦੀ ਸਪਲਾਈ ਠੱਪ ਹੋ ਗਈ ਹੈ।

ਇਹ ਵੀ ਪੜ੍ਹੋ: ਸੋਨੇ ਦੀ ਤਸਕਰੀ ਦੇ ਦੋਸ਼ 'ਚ ਭਾਰਤੀ ਨਾਗਰਿਕ ਸਮੇਤ 7 ਗ੍ਰਿਫ਼ਤਾਰ 

ਹੜ੍ਹਾਂ ਦੇ ਕਾਰਨ ਮੇਨ ਲਾਈਨ ਜੋ ਮੁਹਾਲੀ ਨੂੰ ਪਾਣੀ ਸਪਲਾਈ ਕਰਦੀ ਹੈ ਟੁੱਟ ਚੁੱਕੀ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਗਰਾਉਂਡ ਜ਼ੀਰੋ 'ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਦਸਿਆ ਕਿ ਕਾਨੂੰਨੀ ਲੜਾਈ ਲੜਨ ਤੋਂ ਬਾਅਦ ਮੁਹਾਲੀ ਨੂੰ 40 ਐਮ.ਜੀ. ਪਾਣੀ ਪਾਈਪ ਲਾਈਨ ਚਾਲੂ ਕਰਵਾਈ ਸੀ ਪਰ ਮੌਜੂਦਾ ਸਥਿਤੀ ਇਹ ਹੈ ਕਿ ਮੋਹਾਲੀ ਨੂੰ ਇਸ ਵਕਤ 15 ਐਮ.ਜੀ. ਪਾਣੀ ਮਿਲ ਰਿਹਾ ਹੈ।

ਜਦਕਿ ਚੰਡੀਗੜ੍ਹ ਨੂੰ ਮੁਹਾਲੀ ਦੀ ਪਾਈਪ ਲਾਈਨ ਤੋਂ ਸੱਤਰ ਐਮ. ਜੀ. ਪਾਣੀ ਦਿਤਾ ਜਾ ਰਿਹਾ ਹੈ ਜੋ ਕੀ ਮੁਹਾਲੀ ਵਾਸੀਆਂ ਨਾਲ ਸਰਾਸਰ ਧੱਕਾ ਹੈ। ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਡਿਪਟੀ ਮੇਅਰ ਵਲੋਂ ਕਿਹਾ ਗਿਆ ਕਿ ਅਗਲੇ ਤਿੰਨ ਦਿਨ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement