Gurdaspur News : ਬਟਾਲਾ ਪੁਲਿਸ ਨੇ 10,000 ਰੁਪਏ ਦੇ ਲਾਲਚ 'ਚ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਮੁਲਜ਼ਮਾਂ ਨੂੰ ਕੀਤਾ ਨੂੰ ਕਾਬੂ

By : BALJINDERK

Published : Jul 21, 2024, 5:22 pm IST
Updated : Jul 21, 2024, 5:25 pm IST
SHARE ARTICLE
 ਪੁਲਿਸ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੀ ਹੋਈ
ਪੁਲਿਸ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੀ ਹੋਈ

Gurdaspur News : ਮੁਲਜ਼ਮਾਂ ਕੋਲੋਂ 1 ਪਿਸਤੌਲ ਅਤੇ 2 ਗੱਡੀਆਂ ਹੋਈਆਂ ਬਰਾਮਦ 

Gurdaspur News : ਪੁਲਿਸ ਬਟਾਲਾ ਨੇ ਬਟਾਲਾ ਦੇ ਬੱਸ ਸਟੈਂਡ ਨੇੜੇ ਭੀੜ-ਭੜੱਕੇ ਵਾਲੇ ਇਲਾਕੇ ਵਿਚ ਇਮੀਗ੍ਰੇਸ਼ਨ ਦਫ਼ਤਰ ਅਤੇ ਆਈਲੈਟਸ ਸੈਂਟਰ ਦੇ ਬਾਹਰ ਨਕਾਬਪੋਸ਼ ਵਿਅਕਤੀਆਂ ਵੱਲੋਂ ਗੋਲੀ ਚਲਾਉਣ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ’ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮਾਂ ਕੋਲੋਂ1 ਪਿਸਤੌਲ ਅਤੇ 2 ਗੱਡੀਆਂ ਬਰਾਮਦ ਹੋਈਆਂ ਹਨ।

ਇਹ ਵੀ ਪੜੋ: Fazilka News : ਫਾਜ਼ਿਲਕਾ 'ਚ ਪਤੀ ਨੇ ਬੇਹਿਰਮੀ ਨਾਲ ਪਤਨੀ ਦਾ ਕੀਤਾ ਕਤਲ  

ਜਾਣਕਾਰੀ ਦਿੰਦਿਆਂ ਐਸਐਸਪੀ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ 18 ਜੁਲਾਈ ਨੂੰ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਨਕਾਬਪੋਸ਼ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਸਨ। ਹਾਲਾਂਕਿ ਇਸ ਹਮਲੇ ਦੌਰਾਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਗੋਲੀ ਲੱਗਣ ਕਾਰਨ ਸ਼ੀਸ਼ੇ ਦੇ ਦਰਵਾਜ਼ੇ ਟੁੱਟ ਗਏ। ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਹ ਵੀ ਪੜੋ: Faridkot News : ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਦਾ ਕੀਤਾ ਅਚਨਚੇਤ ਦੌਰਾ

ਇਸ ਘਟਨਾ ਤੋਂ ਬਾਅਦ ਮਾਮਲਾ ਦਰਜ ਕਰਕੇ ਵੱਖ-ਵੱਖ ਤਰੀਕਿਆਂ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਕਈ ਸੁਰਾਗ ਮਿਲੇ ਹਨ। ਜਿਸ ਕਾਰਨ ਪੁਲਿਸ ਉਕਤ ਹਮਲਾਵਰਾਂ ਤੱਕ ਪਹੁੰਚ ਗਈ। ਸ਼ੂਟਰ ਮਹਿਕਦੀਪ ਸਿੰਘ ਵਾਸੀ ਤਰਨਤਾਰਨ ਨੂੰ ਕਾਬੂ ਕਰ ਲਿਆ ਗਿਆ। ਮਾਮਲੇ ਵਿਚ ਸਾਹਮਣੇ ਆਇਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਮੁਲਜ਼ਮ ਮਹਿਕਦੀਪ ਸਿੰਘ ਦੇ 2 ਹੋਰ ਸਾਥੀ ਜਗਦੀਸ਼ ਸਿੰਘ ਅਤੇ ਪਾਰਸ ਵੀ ਸ਼ਾਮਲ ਸਨ, ਜਿਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜੋ:Delhi News : ਟੀਮ ਇੰਡੀਆ ਸਿਰਫ਼ ਮੈਚ ਹੀ ਨਹੀਂ ਦਿਲ ਵੀ ਜਿੱਤ ਰਹੀ ਹੈ, ਜਾਣੋ ਪੂਰਾ ਮਾਮਲਾ

ਇਸ ਮੌਕੇ ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਵਿਦੇਸ਼ ਵਿਚ ਰਹਿੰਦੇ ਇੱਕ ਜਾਣਕਾਰ ਦੋਸਤ ਵੱਲੋਂ 10,000 ਰੁਪਏ ਦਾ ਲਾਲਚ ਦਿੱਤਾ ਸੀ। ਇਸ ਦੇ ਨਾਲ ਹੀ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਸ ਮਾਮਲੇ ਵਿਚ ਵਿਦੇਸ਼ਾਂ ਤੋਂ ਵੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਫਿਲਹਾਲ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

(For more news apart from  Batala police arrested 3 accused who carried out the incident in the lure of 10,000 rupees.News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement