Faridkot News : ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਦਾ ਕੀਤਾ ਅਚਨਚੇਤ ਦੌਰਾ

By : BALJINDERK

Published : Jul 21, 2024, 1:18 pm IST
Updated : Jul 21, 2024, 1:23 pm IST
SHARE ARTICLE
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਚੈਕਿੰਗ ਕਰਦੇ ਹੋਏ
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਚੈਕਿੰਗ ਕਰਦੇ ਹੋਏ

Faridkot News : ਉਹਨਾਂ ਤਿਆਰ ਕੀਤੇ ਦਲੀਆ ਅਤੇ ਖਿਚੜੀ ਨੂੰ ਖੁਦ ਖਾ ਕੇ ਚੈਕ ਕਰਨ ਉਪੰਰਤ ਤਸੱਲੀ ਕੀਤੀ ਪ੍ਰਗਟ 

Faridkot News : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ ਨਹੀਂ ਹੁੰਦਾ ਅਤੇ ਅਜਿਹਾ ਖਾਣਾ ਖਾਣ ਨਾਲ ਉਹਨਾਂ ਦੀ ਸਿਹਤ ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। 

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਵੰਡੀ ਜਾਂਦੀ ਖੁਰਾਕ ਨੂੰ ਦਫਤਰ ਦੇ ਸਟੋਰ ਵਿਚ ਪਏ ਗੱਟਿਆਂ ਨੂੰ ਖੁਲਾ ਕੇ ਮਿੱਠਾ ਦਲੀਆ, ਖਿਚੜੀ, ਮੁਰਮਰੇ ਦੀ ਜਾਂਚ ਕੀਤੀ। ਉਹਨਾਂ ਨੇ ਖਿਚੜੀ ਅਤੇ ਦਲੀਆ ਦਫਤਰ ਵਿਖੇ ਪਕਾ ਕੇ ਚੈੱਕ ਕੀਤਾ। ਉਹਨਾਂ ਤਿਆਰ ਕੀਤੇ ਦਲੀਆ ਅਤੇ ਖਿਚੜੀ ਨੂੰ ਖੁਦ ਖਾ ਕੇ ਚੈਕ ਕਰਨ ਉਪੰਰਤ ਤਸੱਲੀ ਪ੍ਰਗਟ ਕੀਤੀ । 

ਉਹਨਾਂ ਦੱਸਿਆ ਕਿ ਪੰਜਾਬ ਦੇ ਸਮੂਹ ਆਂਗਣਵਾੜੀ ਸੈਂਟਰਾਂ ਲਈ ਵਧੀਆ ਅਤੇ ਮਿਆਰੀ ਖੁਰਾਕ ਵਸਤੂਆਂ ਮਾਰਕਫੈੱਡ, ਪੰਜਾਬ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਇਹਨਾਂ ਦੀ ਕੁਆਲਟੀ ਦੀ ਚੈਕਿੰਗ ਸਬੰਧਤ ਜਿਲ੍ਹਾ ਪੱਧਰ ਤੇ ਜਿਲ੍ਹਾ ਪ੍ਰੋਗਰਾਮ ਅਫਸਰ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ, ਪੋਸ਼ਣ ਸਟਾਫ ਅਤੇ ਸੁਪਰਵਾਈਜਰਾਂ ਵੱਲੋਂ ਚੈੱਕ ਕਰਨ ਉਪੰਰਤ ਹੀ ਅੱਗੇ ਆਂਗਣਵਾੜੀ ਸੈਂਟਰਾਂ ਨੂੰ ਵੰਡ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਪਏ ਸਮਾਨ ਦੀ ਪੈਕਿੰਗ, ਮੈਨੂਫੈਕਚਰਿੰਗ ਅਤੇ ਐਕਸਪਾਇਰੀ ਤਰੀਕਾਂ ਨੂੰ ਵੀ ਚੈੱਕ ਕੀਤਾ ।

ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋ ਲੋਕ ਪੱਖੀ ਸਕੀਮਾਂ ਚਲਾ ਕੇ ਆਮ ਲੋਕਾਂ ਨੂੰ ਸਿੱਧੇ ਤੌਰ 'ਤੇ ਲਾਭ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।

a

ਵਿਭਾਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਂਦੇ ਰਾਸ਼ਨ ਦੀ ਮਿਆਦ ਤਿੰਨ ਮਹੀਨੇ ਹੁੰਦੀ ਹੈ। ਜਦੋਂ ਵੀ ਰਾਸ਼ਨ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਵਿਖੇ ਆਉਂਦਾ ਹੈ ਤਾਂ ਤੁਰੰਤ ਇਹ ਰਾਸ਼ਨ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਭੇਜ ਦਿੱਤਾ ਜਾਂਦਾ ਹੈ। ਉਨ੍ਹਾਂ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਧਿਆਨ ਵਿਚ ਲਿਆਂਦਾ ਕਿ ਆਂਗਣਵਾੜੀ ਸੈਂਟਰਾਂ ਨੂੰ ਮੁੱਹਈਆ ਕਰਵਾਏ ਜਾਣ ਵਾਲੇ ਖਾਣੇ ਦੀ ਪਹਿਲਾਂ ਕੁਆਲਿਟੀ ਆਪ ਚੈੱਕ ਕੀਤੀ ਜਾਂਦੀ ਹੈ ਅਤੇ ਇਸ ਉਪਰੰਤ ਹੀ ਲਾਭਪਾਤਰੀਆਂ ਨੂੰ ਮੁੱਹਈਆ ਕਰਵਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਆਂਗਣਵਾੜੀ ਹੈਲਪਰਾਂ ਨੂੰ ਸਮਾਨ ਬਣਾਉਣ ਦੀ ਵਿਧੀ ਬਾਰੇ ਵੀ ਸਮੇਂ ਸਮੇਂ ਤੇ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਖ਼ੁਰਾਕ ਵਸਤੂਆਂ ਦੀ ਕੁਆਲਟੀ ਦੀ ਚੈਕਿੰਗ ਲਈ ਸੈਂਪਲ ਵੀ ਭਰਾਏ ਜਾਣਗੇ।

ਇਸ ਮੌਕੇ ਸੀ.ਡੀ.ਪੀ.ਓ ਰਤਨਦੀਪ ਸੰਧੂ,ਪ੍ਰਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ, ਸੁਖਜਿੰਦਰ ਕੌਰ ਜ਼ਿਲ੍ਹਾ ਮਨੈਜਰ ਮਾਰਕਫੈਡ ਫਰੀਦਕੋਟ, ਸੀ.ਡੀ.ਪੀ.ਓ ਤੇ ਡੀ.ਪੀ.ਓ.ਦਫਤਰ ਫਰੀਦਕੋਟ ਦਾ ਸਮੂਹ ਸਟਾਫ਼ ਹਾਜ਼ਰ ਸਨ ।

(For more news apart from Cabinet Minister Baljit Kaur paid a surprise visit to CDPO office Faridkot News in Punjabi, stay tuned to Rozana Spokesman)

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement