Jalandhar News : ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ Bio CNG ਫੈਕਟਰੀ ਖ਼ਿਲਾਫ਼ ਕੰਧਾਲਾ ਗੁਰੂ ਵਾਸੀਆਂ ਦੇ ਵਿਰੋਧ ਦੀ ਹਮਾਇਤ 

By : BALJINDERK

Published : Jul 21, 2024, 5:37 pm IST
Updated : Jul 21, 2024, 5:37 pm IST
SHARE ARTICLE
ਕੈਬਨਿਟ ਮੰਤਰੀ ਬਲਕਾਰ ਸਿੰਘ ਸੰਬੋਧਨ ਕਰਦੇ ਹੋਏ
ਕੈਬਨਿਟ ਮੰਤਰੀ ਬਲਕਾਰ ਸਿੰਘ ਸੰਬੋਧਨ ਕਰਦੇ ਹੋਏ

Jalandhar News : ਕੈਬਨਿਟ ਮੰਤਰੀ ਨੇ ਕੰਧਾਲਾ ਗੁਰੂ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਲੋਕਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਸਮਰਥਨ ਕਰਨਗੇ

Jalandhar News : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਕੰਧਾਲਾ ਗੁਰੂ ਨਿਵਾਸੀਆਂ ਵੱਲੋਂ ਆਪਣੇ ਪਿੰਡ ਵਿਖੇ ਪ੍ਰਸਤਾਵਿਤ ਸੀ.ਐਨ.ਜੀ. ਫੈਕਟਰੀ ਵਿਰੁੱਧ ਕੀਤੇ ਜਾ ਰਹੇ ਵਿਰੋਧ ਦੀ ਹਮਾਇਤ ਕੀਤੀ। ਕੈਬਨਿਟ ਮੰਤਰੀ ਨੇ ਕੰਧਾਲਾ ਗੁਰੂ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਲੋਕਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਸਮਰਥਨ ਕਰਨਗੇ ਤਾਂ ਜੋ ਪ੍ਰਸਤਾਵਿਤ ਸੀ.ਐਨ.ਜੀ. ਫੈਕਟਰੀ ਉਨ੍ਹਾਂ ਦੇ ਪਿੰਡ ਵਿੱਚ ਕੰਮ ਕਰਨਾ ਸ਼ੁਰੂ ਨਾ ਕਰੇ।
ਕੰਧਾਲਾ ਗੁਰੂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨਾਲ ਵਿਸਥਾਰਤ ਗੱਲਬਾਤ ਦੌਰਾਨ ਮੰਤਰੀ ਨੇ ਫੈਕਟਰੀ ਦੇ ਸਿਹਤ ਅਤੇ ਵਾਤਾਵਰਣ ਸਬੰਧੀ ਸੰਭਾਵੀ ਜੋਖਿਮ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਗਹੁ ਨਾਲ ਸੁਣਿਆ।

ਇਹ ਵੀ ਪੜੋ: Gurdaspur News : ਬਟਾਲਾ ਪੁਲਿਸ ਨੇ 10,000 ਰੁਪਏ ਦੇ ਲਾਲਚ 'ਚ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਮੁਲਜ਼ਮਾਂ ਨੂੰ ਕੀਤਾ ਨੂੰ ਕਾਬੂ  

ਪਿੰਡ ਵਾਲਿਆਂ ਨੇ ਮੰਤਰੀ ਨੂੰ ਦੱਸਿਆ ਕਿ ਬਾਇਓ ਸੀ.ਐਨ.ਜੀ. ਫੈਕਟਰੀ ਉਨ੍ਹਾਂ ਦੇ ਖੇਤਾਂ ਦੀ ਮਿੱਟੀ, ਪਾਣੀ ਅਤੇ ਹਵਾ ਦੀ ਗੁਣਵੱਤਾ ਲਈ ਬਹੁਤ ਵੱਡਾ ਖ਼ਤਰਾ ਹੈ। ਉਨ੍ਹਾਂ ਫੈਕਟਰੀ ਦੇ ਸੰਚਾਲਨ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ। ਸ਼ਿਕਾਇਤਾਂ ਸੁਣਨ ਉਪਰੰਤ ਕੈਬਨਿਟ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਦੀ ਆਵਾਜ਼ ਸਰਬਉੱਚ ਹੁੰਦੀ ਹੈ।

ਇਹ ਵੀ ਪੜੋ: Moga News : ਮੋਗਾ ’ਚ ਸਕੂਲ 'ਚ ਬੱਚਿਆਂ ਦੀ ਹੋਈ ਕੁੱਟਮਾਰ, ਵੋਖੋ ਤਸਵੀਰਾਂ

ਉਨ੍ਹਾਂ ਪਿੰਡ ਵਾਸੀਆਂ ਨੂੰ ਸਾਥ ਦੇਣ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਫੈਕਟਰੀ ਨੂੰ ਕੰਮ ਸ਼ੁਰੂ ਕਰਨ ਤੋਂ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।
ਮੰਤਰੀ ਵੱਲੋਂ ਦਿੱਤੇ ਸਮਰਥਨ ਅਤੇ ਭਰੋਸੇ ਲਈ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ। 
ਮੰਤਰੀ ਨੇ ਕੰਧਾਲਾ ਗੁਰੂ ਦੇ ਵਸਨੀਕਾਂ ਦੀ ਸਿਹਤ ਅਤੇ ਵਾਤਾਵਰਣ ਦੀ ਰਾਖੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜੇਕਰ ਲੋਕ ਇਸ ਦਾ ਵਿਰੋਧ ਕਰਨਗੇ ਤਾਂ ਫੈਕਟਰੀ ਦੀ ਕਾਰਵਾਈ ਅੱਗੇ ਨਹੀਂ ਵਧੇਗੀ।

(For more news apart from Cabinet Minister Balkar Singh by Bio CNG Support the protest of Kandhala Guru residents against the factory News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement